menu-icon
Punjabi Story Line
  • Home
  • News
  • Business
  • ਕੱਚੇ ਤੇਲ ਦੀਆਂ ਕੀਮਤਾਂ 'ਚ ਮੁੜ ਵਾਧਾ, 70 ਡਾਲਰ ਪ੍ਰਤੀ ਬੈਰਲ ਦੇ ਨੇੜੇ ਪਹੁੰਚੀ ਕੀਮਤ

ਕੱਚੇ ਤੇਲ ਦੀਆਂ ਕੀਮਤਾਂ 'ਚ ਮੁੜ ਵਾਧਾ, 70 ਡਾਲਰ ਪ੍ਰਤੀ ਬੈਰਲ ਦੇ ਨੇੜੇ ਪਹੁੰਚੀ ਕੀਮਤ

ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਇੱਕ ਵਾਰ ਫਿਰ ਵਾਧਾ ਦਰਜ ਕੀਤਾ ਗਿਆ ਹੈ। ਕੱਚੇ ਤੇਲ ਦੀ ਕੀਮਤ ਦੁਬਾਰਾ 70 ਡਾਲਰ ਪ੍ਰਤੀ ਬੈਰਲ ਦੇ ਨੇੜੇ ਪਹੁੰਚ ਗਈ ਹੈ। ਇਸ ਨਾਲ ਵਿਸ਼ਵ ਪੱਧਰ 'ਤੇ ਤੇਲ ਦੀ ਸਪਲਾਈ ਨੂੰ ਲੈ ਕੇ ਚਿੰਤਾਵਾਂ ਮੁੜ ਵਧ ਗਈਆਂ ਹਨ। 

Date Updated Last Updated : 29 June 2026, 11:49 AM IST
Share:

ਨਵੀਂ ਦਿੱਲੀ: ਹਫ਼ਤੇ ਦੇ ਪਹਿਲੇ ਕਾਰੋਬਾਰੀ ਦਿਨ ਸੋਮਵਾਰ ਨੂੰ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਇੱਕ ਵਾਰ ਫਿਰ ਉਛਾਲ ਦੇਖਣ ਨੂੰ ਮਿਲ ਰਿਹਾ ਹੈ। ਅਮਰੀਕਾ ਅਤੇ ਈਰਾਨ ਵਿਚਾਲੇ ਹੋਏ ਤਾਜ਼ਾ ਹਮਲਿਆਂ ਤੋਂ ਬਾਅਦ ਵਿਸ਼ਵ ਪੱਧਰ 'ਤੇ ਤੇਲ ਦੀ ਸਪਲਾਈ ਨੂੰ ਲੈ ਕੇ ਚਿੰਤਾਵਾਂ ਮੁੜ ਵਧ ਗਈਆਂ ਹਨ। ਇਸ ਦੇ ਨਤੀਜੇ ਵਜੋਂ ਕੱਚੇ ਤੇਲ ਦੀ ਕੀਮਤ ਦੁਬਾਰਾ 70 ਡਾਲਰ ਪ੍ਰਤੀ ਬੈਰਲ ਦੇ ਨੇੜੇ ਪਹੁੰਚ ਗਈ ਹੈ।


ਹਾਲਾਂਕਿ ਹੋਰਮੁਜ਼ ਜਲਡਮਰੂਮੱਧ (Strait of Hormuz) ਰਾਹੀਂ ਸਮੁੰਦਰੀ ਆਵਾਜਾਈ ਹੌਲੀ-ਹੌਲੀ ਆਮ ਹੋ ਰਹੀ ਹੈ, ਪਰ ਪਰਸ਼ੀਅਨ ਖਾੜੀ ਦੇ ਇਲਾਕੇ ਵਿੱਚ ਅਜੇ ਵੀ ਵੱਡੀ ਗਿਣਤੀ ਵਿੱਚ ਜਹਾਜ਼ਾਂ ਦੀ ਭੀੜ ਬਣੀ ਹੋਈ ਹੈ, ਜਿਸ ਕਾਰਨ ਸਪਲਾਈ ਚੇਨ 'ਤੇ ਦਬਾਅ ਬਰਕਰਾਰ ਹੈ।

ਕੇਡੀਆ ਐਡਵਾਈਜ਼ਰੀ ਦੇ ਡਇਰੇਕਟਰ ਅਜੈ ਕੇਡੀਆ ਨੇ ਦੱਸਿਆ ਸਟਰੇਟ ਆਫ ਹਾਰਮੁਜ਼ ਨੂੰ ਲੈ ਕੇ ਅਮਰੀਕਾ ਅਤੇ ਈਰਾਨ ਵਿਚਾਲੇ ਹੋਏ ਹਮਲਿਆਂ ਕਾਰਣ ਸਪਲਾਈ ਨੂੰ ਲੈ ਕੇ ਚਿੰਤਾ ਵੱਧ ਗਈ ਸੀ, ਜਿਸ ਨਾਲ ਕੀਮਤਾਂ 'ਚ 4 ਮਹੀਨਿਆਂ ਦੇ ਨਿੱਚਲੇ ਪੱਧਰ ਤੇ ਥੋੜ੍ਹੀ ਰਿਕਵਰੀ ਹੋਈ ਹੈ।

ਪਿਛਲੇ ਹਫ਼ਤੇ ਤਣਾਅ ਉਸ ਵੇਲੇ ਹੋਰ ਵਧ ਗਿਆ ਸੀ ਜਦੋਂ ਈਰਾਨ ਵੱਲੋਂ ਇੱਕ ਕੰਟੇਨਰ ਜਹਾਜ਼ ਨੂੰ ਨਿਸ਼ਾਨਾ ਬਣਾਇਆ ਗਿਆ। ਇਸ ਦੇ ਜਵਾਬ ਵਿੱਚ ਅਮਰੀਕਾ ਨੇ ਵੀ ਕਾਰਵਾਈ ਕੀਤੀ। ਇਸ ਤੋਂ ਬਾਅਦ ਹਫ਼ਤੇ ਦੇ ਅੰਤ ਵਿੱਚ ਕਤਰ ਦਾ ਤੇਲ ਲੈ ਕੇ ਜਾ ਰਹੇ ਇੱਕ ਹੋਰ ਜਹਾਜ਼ 'ਤੇ ਹਮਲੇ ਦੀਆਂ ਰਿਪੋਰਟਾਂ ਸਾਹਮਣੇ ਆਈਆਂ, ਜਿਸ ਨਾਲ ਖੇਤਰ ਵਿੱਚ ਸੁਰੱਖਿਆ ਸਬੰਧੀ ਚਿੰਤਾਵਾਂ ਹੋਰ ਵਧ ਗਈਆਂ।

ਦੋਹਾਂ ਵਿੱਚ ਸ਼ਾਂਤੀ ਵਾਰਤਾ ਦੀ ਉਮੀਦ

 

ਤਣਾਅ ਦੇ ਬਾਵਜੂਦ ਦੋਵੇਂ ਦੇਸ਼ਾਂ ਨੇ ਇਸ ਹਫ਼ਤੇ ਕਤਰ ਦੀ ਰਾਜਧਾਨੀ ਦੋਹਾਂ ਵਿੱਚ ਹੋਣ ਵਾਲੀ ਸੰਭਾਵਿਤ ਸ਼ਾਂਤੀ ਵਾਰਤਾ ਤੋਂ ਪਹਿਲਾਂ ਹੋਰ ਸੈਨਿਕ ਕਾਰਵਾਈ ਨਾ ਕਰਨ 'ਤੇ ਸਹਿਮਤੀ ਜਤਾਈ ਹੈ। ਅੰਤਰਿਮ ਸ਼ਾਂਤੀ ਸਮਝੌਤੇ ਤੋਂ ਬਾਅਦ ਹੋਰਮੁਜ਼ ਜਲਡਮਰੂਮੱਧ ਰਾਹੀਂ ਸਮੁੰਦਰੀ ਆਵਾਜਾਈ ਵਿੱਚ ਕੁਝ ਸੁਧਾਰ ਆਇਆ ਹੈ, ਪਰ ਪਰਸ਼ੀਅਨ ਖਾੜੀ ਵਿੱਚ ਅਜੇ ਵੀ ਸੈਂਕੜੇ ਜਹਾਜ਼ਾਂ ਦੀ ਆਵਾਜਾਈ ਪ੍ਰਭਾਵਿਤ ਹੈ। ਇਸ ਕਾਰਨ ਜਹਾਜ਼ ਮਾਲਕ ਅਤੇ ਵਪਾਰਕ ਕੰਪਨੀਆਂ ਅਜੇ ਵੀ ਸਾਵਧਾਨੀ ਨਾਲ ਕੰਮ ਕਰ ਰਹੀਆਂ ਹਨ।

 

ਕੱਚੇ ਤੇਲ ਦੇ ਨਾਲ ਕੁਦਰਤੀ ਗੈਸ ਵੀ ਹੋਈ ਮਹਿੰਗੀ

ਅੰਤਰਰਾਸ਼ਟਰੀ ਬਾਜ਼ਾਰ ਵਿੱਚ ਸੋਮਵਾਰ ਸਵੇਰੇ ਭਾਰਤੀ ਸਮੇਂ ਅਨੁਸਾਰ WTI ਕੱਚਾ ਤੇਲ ਲਗਭਗ 1.01 ਫ਼ੀਸਦੀ ਦੀ ਤੇਜ਼ੀ ਨਾਲ 69.93 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ। ਇਸੇ ਤਰ੍ਹਾਂ ਬ੍ਰੈਂਟ ਕੱਚੇ ਤੇਲ ਦੀ ਕੀਮਤ ਕਰੀਬ 0.50 ਫ਼ੀਸਦੀ ਵਧ ਕੇ 72.35 ਡਾਲਰ ਪ੍ਰਤੀ ਬੈਰਲ ਤੱਕ ਪਹੁੰਚ ਗਈ।

 

ਦੂਜੇ ਪਾਸੇ ਮੁਰਬਨ ਕੱਚੇ ਤੇਲ ਦੀ ਕੀਮਤ ਵਿੱਚ ਲਗਭਗ 3.65 ਫ਼ੀਸਦੀ ਦੀ ਗਿਰਾਵਟ ਦਰਜ ਕੀਤੀ ਗਈ ਅਤੇ ਇਹ 66.54 ਡਾਲਰ ਪ੍ਰਤੀ ਬੈਰਲ ਦੇ ਪੱਧਰ 'ਤੇ ਆ ਗਿਆ।

 

ਕੱਚੇ ਤੇਲ ਤੋਂ ਇਲਾਵਾ ਕੁਦਰਤੀ ਗੈਸ ਦੀਆਂ ਕੀਮਤਾਂ ਵਿੱਚ ਵੀ ਵਾਧਾ ਦੇਖਣ ਨੂੰ ਮਿਲਿਆ। ਕੁਦਰਤੀ ਗੈਸ ਲਗਭਗ 0.82 ਫ਼ੀਸਦੀ ਦੀ ਤੇਜ਼ੀ ਨਾਲ 3.306 ਡਾਲਰ ਪ੍ਰਤੀ MMBtu ਦੇ ਪੱਧਰ 'ਤੇ ਕਾਰੋਬਾਰ ਕਰ ਰਹੀ ਸੀ।

ਮਾਹਿਰਾਂ ਦਾ ਮੰਨਣਾ ਹੈ ਕਿ ਜਦੋਂ ਤੱਕ ਮੱਧ-ਪੂਰਬ ਵਿੱਚ ਭੂ-ਰਾਜਨੀਤਿਕ ਸਥਿਤੀ ਪੂਰੀ ਤਰ੍ਹਾਂ ਸਥਿਰ ਨਹੀਂ ਹੁੰਦੀ, ਉਦੋਂ ਤੱਕ ਕੱਚੇ ਤੇਲ ਅਤੇ ਊਰਜਾ ਬਾਜ਼ਾਰ ਵਿੱਚ ਉਤਾਰ-ਚੜ੍ਹਾਅ ਜਾਰੀ ਰਹਿ ਸਕਦਾ ਹੈ।
 

Recent News