ਬੁੱਧਵਾਰ ਸਵੇਰੇ ਹੋਏ ਐਨਕਾਊਂਟਰ ਵਿੱਚ ਪੁਲਿਸ ਨੇ ਜ਼ੀਰਕਪੁਰ 'ਚ ਗੈਂਗਸਟਰ ਤਰਨਜੀਤ ਸਿੰਘ ਉਰਫ ਜੱਸਾ ਹੈਬੋਵਾਲੀਆ ਨੂੰ ਕਾਬੂ ਕਰ ਲਿਆ ਹੈ। ਪੁਲਿਸ ਉਸ ਨੂੰ ਹੱਤਿਆ ਦੇ ਇੱਕ ਮਾਮਲੇ ਵਿੱਚ ਪਿਸਤੌਲ ਬਰਾਮਦ ਕਰਨ ਲਈ ਲੈ ਗਈ ਸੀ ਪਰ ਉਹ ਹਿਰਾਸਤ ਵਿੱਚੋਂ ਭੱਜਣ ਲੱਗਾ ਤਾਂ ਪੁਲਿਸ ਨੇ ਪਹਿਲਾਂ ਹਵਾ ਵਿੱਚ ਗੋਲੀ ਚਲਾਈ ਅਤੇ ਫਿਰ ਉਸ ਦੀ ਲੱਤ ਵਿੱਚ ਗੋਲੀ ਮਾਰ ਦਿੱਤੀ। ਉਸ ਨੂੰ ਜ਼ਖਮੀ ਹਾਲਤ ਵਿਚ ਕਾਬੂ ਕਰ ਲਿਆ ਗਿਆ ਹੈ, ਇਸ ਐਨਕਾਊਂਟਰ ਦੌਰਾਨ ਇੱਕ ਮੁਲਾਜ਼ਮ ਵੀ ਜ਼ਖ਼ਮੀ ਹੋ ਗਿਆ। ਉਸ ਨੂੰ ਇਸਾਜ ਲਈ ਨਜ਼ਦੀਕੀ ਹਸਪਤਾਲ ਭੇਜ ਦਿੱਤਾ ਗਿਆ ਹੈ।
ਪਿਸਤੌਲ ਦੀ ਰਿਕਵਰੀ ਲਈ ਲੈ ਕੇ ਜਾ ਰਹੇ ਸਨ
ਪੁੱਛਗਿੱਛ ਦੌਰਾਨ ਮੁਲਜ਼ਮ ਨੇ ਦੱਸਿਆ ਸੀ ਕਿ ਇੰਦਰ 'ਤੇ ਹਮਲੇ ਤੋਂ ਬਾਅਦ ਇੱਥੇ ਚੀਨ ਦੀ ਬਣੀ ਪਿਸਤੌਲ ਛੁਪਾਈ ਗਈ ਸੀ। ਉਸ ਦੀ ਰਿਕਵਰੀ ਲਈ ਮੁਲਜ਼ਮ ਨੂੰ ਲਿਆਂਦਾ ਗਿਆ ਸੀ। ਮੁਲਾਜ਼ਮ ਨੇ ਉਸ ਨੂੰ ਹੱਥਕੜੀ ਲਾਈ ਸੀ। ਮੁਲਜ਼ਮ ਉਸ ਨੂੰ ਛੱਡਵਾ ਕੇ ਭੱਜਣ ਲੱਗਾ ਸੀ। ਜਿਸ ਤੋਂ ਬਾਅਦ ਪੁਲਿਸ ਨੇ ਚਿਤਾਵਨੀ ਦੇ ਕੇ ਗੋਲੀ ਚਲਾਈ ਅਤੇ ਉਸ ਨੂੰ ਰੁਕਣ ਲਈ ਕਿਹਾ ਪਰ ਉਹ ਨਹੀਂ ਰੁਕਿਆ, ਜਿਸ ਤੋਂ ਬਾਅਦ ਉਸ ਦੀ ਲੱਤ 'ਚ ਗੋਲੀ ਮਾਰੀ ਗਈ।
ਡੀਜੀਪੀ ਗੌਰਵ ਯਾਦਵ ਦਾ ਮਾਮਲੇ ਤੇ ਬਿਆਨ
Gangster Jassa Happowal was injured in Police action while attempting to flee from police custody in a major action by AGTF, Punjab. He was arrested recently and was involved in 6 murder cases and other heinous crimes (1/3) pic.twitter.com/gLHVK3pR9t
— DGP Punjab Police (@DGPPunjabPolice) December 13, 2023
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਹੈ ਕਿ ਏਜੀਟੀਐਫ, ਪੰਜਾਬ ਵੱਲੋਂ ਕੀਤੀ ਵੱਡੀ ਕਾਰਵਾਈ ਵਿੱਚ ਗੈਂਗਸਟਰ ਜੱਸਾ ਹੈਪੋਵਾਲ ਪੁਲਿਸ ਹਿਰਾਸਤ ਵਿੱਚੋਂ ਭੱਜਣ ਦੀ ਕੋਸ਼ਿਸ਼ ਵਿੱਚ ਪੁਲਿਸ ਦੀ ਕਾਰਵਾਈ ਵਿੱਚ ਜ਼ਖ਼ਮੀ ਹੋ ਗਿਆ। ਉਹ ਹਾਲ ਹੀ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ ਅਤੇ 6 ਕਤਲ ਕੇਸਾਂ ਅਤੇ ਹੋਰ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਸੀ। ਉਸ ਨੂੰ ਭੱਜਣ ਤੋਂ ਰੋਕਣ ਲਈ ਏਜੀਟੀਐਫ ਦੀ ਟੀਮ ਨੂੰ ਗੋਲੀ ਚਲਾਉਣੀ ਪਈ, ਜਿਸ ਕਾਰਨ ਉਹ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਆ। ਉਸ ਨੂੰ ਭੱਜਣ ਤੋਂ ਰੋਕਣ ਦੀ ਕੋਸ਼ਿਸ਼ ਕਰਦਿਆਂ ਏਜੀਟੀਐਫ ਦਾ ਇੱਕ ਅਧਿਕਾਰੀ ਵੀ ਜ਼ਖ਼ਮੀ ਹੋ ਗਿਆ। ਉਸ ਨੂੰ ਨਜ਼ਦੀਕੀ ਹਸਪਤਾਲ ਭੇਜ ਦਿੱਤਾ ਗਿਆ ਹੈ। ਮੁਲਜ਼ਮ ਕੋਲੋਂ ਇਕ ਚੀਨੀ ਪਿਸਤੌਲ ਸਮੇਤ 5 ਕਾਰਤੂਸ ਬਰਾਮਦ ਹੋਏ ਹਨ।