menu-icon
Punjabi Story Line
  • Home
  • News
  • Crime
  • ਬਿਕਰਮ ਮਜੀਠੀਆ ਮੁੜ SIT ਸਾਮਣੇ ਹੋਏ ਪੇਸ਼, ਸਾਢੇ 6 ਘੰਟੇ ਕੀਤੀ ਪੁੱਛਗਿੱਛ 

ਬਿਕਰਮ ਮਜੀਠੀਆ ਮੁੜ SIT ਸਾਮਣੇ ਹੋਏ ਪੇਸ਼, ਸਾਢੇ 6 ਘੰਟੇ ਕੀਤੀ ਪੁੱਛਗਿੱਛ 

ਉਹਨਾਂ ਤੋਂ ਸਾਲ 2021 ਦੇ ਡਰੱਗਜ ਰੈਕੇਟ ਮਾਮਲੇ 'ਚ ਪੁੱਛਗਿੱਛ ਕੀਤੀ ਗਈ। ਸੋਮਵਾਰ ਨੂੰ ਕਮੇਟੀ ਵੱਲੋਂ ਉਨ੍ਹਾਂ ਤੋਂ 8 ਘੰਟੇ ਪੁੱਛਗਿੱਛ ਕੀਤੀ ਗਈ। 

Date Updated Last Updated : 18 March 2025, 09:36 PM IST
Share:

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਮੰਗਲਵਾਰ ਨੂੰ ਮੁੜ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਸਾਹਮਣੇ ਪੇਸ਼ ਹੋਣ ਲਈ ਪਟਿਆਲਾ ਪਹੁੰਚੇ। ਜਿੱਥੇ ਉਹਨਾਂ ਤੋਂ ਸਾਢੇ 6 ਘੰਟੇ ਪੁੱਛਗਿੱਛ ਕੀਤੀ ਗਈ। ਉਹਨਾਂ ਤੋਂ ਸਾਲ 2021 ਦੇ ਡਰੱਗਜ ਰੈਕੇਟ ਮਾਮਲੇ 'ਚ ਪੁੱਛਗਿੱਛ ਕੀਤੀ ਗਈ। ਸੋਮਵਾਰ ਨੂੰ ਕਮੇਟੀ ਵੱਲੋਂ ਉਨ੍ਹਾਂ ਤੋਂ 8 ਘੰਟੇ ਪੁੱਛਗਿੱਛ ਕੀਤੀ ਗਈ। 

ਰਿਪੋਰਟ ਅਦਾਲਤ 'ਚ ਪੇਸ਼ ਕਰਨੀ ਚਾਹੀਦੀ 

ਮੀਡੀਆ ਨਾਲ ਗੱਲਬਾਤ ਕਰਦਿਆਂ ਬਿਕਰਮ ਮਜੀਠੀਆ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਹੁਕਮ ਦਿੱਤਾ ਸੀ ਕਿ ਜਾਂਚ 18 ਮਾਰਚ ਤੱਕ ਪੂਰੀ ਕੀਤੀ ਜਾਵੇ ਅਤੇ ਚਲਾਨ ਪੇਸ਼ ਕੀਤਾ ਜਾਵੇ। ਹੁਣ ਜਾਂਚ ਕਮੇਟੀ ਨੂੰ ਆਪਣੀ ਰਿਪੋਰਟ ਅਦਾਲਤ ਵਿੱਚ ਪੇਸ਼ ਕਰਨੀ ਚਾਹੀਦੀ ਹੈ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ 'ਤੇ ਇਹ ਵੀ ਦੋਸ਼ ਲਗਾਇਆ ਕਿ ਉਹ ਉਨ੍ਹਾਂ ਨੂੰ ਫਸਾਉਣ ਲਈ ਸੁਪਰੀਮ ਕੋਰਟ ਦੇ ਵਕੀਲਾਂ ਨੂੰ ਕਰੋੜਾਂ ਰੁਪਏ ਦੇ ਰਹੀ ਹੈ। 

ਸੁਪਰੀਮ ਕੋਰਟ ਨੇ ਕੀਤੀ ਸੁਣਵਾਈ 

ਤੁਹਾਨੂੰ ਦੱਸ ਦੇਈਏ ਕਿ 4 ਮਾਰਚ, 2025 ਨੂੰ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੀ ਪਟੀਸ਼ਨ 'ਤੇ ਸੁਣਵਾਈ ਕੀਤੀ ਸੀ। ਜਿਸ ਵਿੱਚ ਪੰਜਾਬ ਸਰਕਾਰ ਨੇ ਬਿਕਰਮ ਮਜੀਠੀਆ ਦੀ ਜ਼ਮਾਨਤ ਰੱਦ ਕਰਨ ਦੀ ਮੰਗ ਕੀਤੀ ਸੀ। ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਬਿਕਰਮ ਮਜੀਠੀਆ ਨੂੰ ਐਸਆਈਟੀ ਸਾਹਮਣੇ ਪੇਸ਼ ਹੋਣ ਦਾ ਹੁਕਮ ਦਿੱਤਾ ਸੀ। ਅਦਾਲਤ ਨੇ ਸਪੱਸ਼ਟ ਤੌਰ 'ਤੇ ਕਿਹਾ ਸੀ ਕਿ ਬਿਕਰਮ ਮਜੀਠੀਆ ਨੂੰ 17 ਮਾਰਚ ਨੂੰ ਸਵੇਰੇ 11 ਵਜੇ ਐਸਆਈਟੀ ਸਾਹਮਣੇ ਪੇਸ਼ ਹੋਣਾ ਪਵੇਗਾ। ਜੇ ਜ਼ਰੂਰੀ ਹੋਇਆ ਤਾਂ 18 ਮਾਰਚ ਨੂੰ ਵੀ ਪੇਸ਼ ਹੋਣਾ ਪਵੇਗਾ।

 

 

Recent News