menu-icon
Punjabi Story Line
  • Home
  • News
  • Crime
  • ਡਰੱਗ ਰੈਕੇਟ ਮਾਮਲੇ 'ਚ ਬਿਕਰਮ ਮਜੀਠੀਆ ਤੋਂ 8 ਘੰਟੇ ਪੁੱਛਗਿੱਛ, ਕੱਲ੍ਹ ਫਿਰ ਪੇਸ਼ ਹੋਣ ਲਈ ਕਿਹਾ 

ਡਰੱਗ ਰੈਕੇਟ ਮਾਮਲੇ 'ਚ ਬਿਕਰਮ ਮਜੀਠੀਆ ਤੋਂ 8 ਘੰਟੇ ਪੁੱਛਗਿੱਛ, ਕੱਲ੍ਹ ਫਿਰ ਪੇਸ਼ ਹੋਣ ਲਈ ਕਿਹਾ 

ਅਦਾਲਤ ਨੇ ਸਪੱਸ਼ਟ ਤੌਰ 'ਤੇ ਕਿਹਾ ਸੀ ਕਿ ਬਿਕਰਮ ਮਜੀਠੀਆ ਨੂੰ 17 ਮਾਰਚ ਨੂੰ ਸਵੇਰੇ 11 ਵਜੇ ਐਸਆਈਟੀ ਸਾਹਮਣੇ ਪੇਸ਼ ਹੋਣਾ ਪਵੇਗਾ। ਜੇ ਜ਼ਰੂਰੀ ਹੋਇਆ ਤਾਂ 18 ਮਾਰਚ ਨੂੰ ਵੀ ਪੇਸ਼ ਹੋਣਾ ਪਵੇਗਾ। 

Date Updated Last Updated : 17 March 2025, 09:10 PM IST
Share:

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਤੋਂ ਸੋਮਵਾਰ ਨੂੰ 2021 ਦੇ ਡਰੱਗਜ਼ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ (SIT) ਨੇ 8 ਘੰਟੇ ਪੁੱਛਗਿੱਛ ਕੀਤੀ। ਇੰਨਾ ਹੀ ਨਹੀਂ, ਮਜੀਠੀਆ ਨੂੰ ਕੱਲ੍ਹ ਮੰਗਲਵਾਰ ਨੂੰ ਇੱਕ ਵਾਰ ਫਿਰ ਪੇਸ਼ ਹੋਣ ਲਈ ਬੁਲਾਇਆ ਗਿਆ ਹੈ। ਪੁੱਛਗਿੱਛ ਤੋਂ ਬਾਅਦ ਜਿਵੇਂ ਹੀ ਉਹ ਬਾਹਰ ਆਏ ਤਾਂ ਸਰਕਾਰ ਉਪਰ ਨਿਸ਼ਾਨੇ ਸਾਧੇ। ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਪਟਿਆਲਾ ਪੁਲਿਸ ਲਾਈਨ ਬੁਲਾਇਆ ਗਿਆ ਸੀ। 

6 ਦਿਨ ਪਹਿਲਾਂ ਜਾਰੀ ਹੋਏ ਸੀ ਸੰਮਨ 

6 ਦਿਨ ਪਹਿਲਾਂ ਰੋਪੜ ਰੇਂਜ ਦੇ ਡੀਆਈਜੀ ਐਚਐਸ ਭੁੱਲਰ ਦੀ ਅਗਵਾਈ ਵਾਲੀ ਐਸਆਈਟੀ ਨੇ ਉਨ੍ਹਾਂ ਨੂੰ ਸੀਆਰਪੀਸੀ ਦੀ ਧਾਰਾ 160 ਦੇ ਤਹਿਤ ਸੰਮਨ ਜਾਰੀ ਕੀਤੇ ਸਨ। ਜਿਵੇਂ ਹੀ ਉਹ ਬਾਹਰ ਆਏ, ਮਜੀਠੀਆ ਨੇ ਕਿਹਾ ਕਿ ਇਹ ਚੌਥੀ ਕਮੇਟੀ ਹੈ ਜਿਸਦੇ ਸਾਹਮਣੇ ਉਹ ਪੇਸ਼ ਹੋਏ ਅਤੇ ਅਦਾਲਤ ਵਿੱਚ ਸਰਕਾਰ ਨੇ ਕਿਹਾ ਕਿ ਮਜੀਠੀਆ ਸਵਾਲਾਂ ਦੇ ਜਵਾਬ ਨਹੀਂ ਦੇ ਰਹੇ ਸਨ। ਉਨ੍ਹਾਂ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ। ਬਿਕਰਮ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਹੁਕਮ ਦਿੱਤਾ ਹੈ ਕਿ ਉਹ 17 ਜਾਂ 18 ਮਾਰਚ ਨੂੰ ਜਾਂਚ ਕਮੇਟੀ ਦੇ ਸਾਹਮਣੇ ਪੇਸ਼ ਹੋਣ ਅਤੇ ਜਾਂਚ ਪੂਰੀ ਕੀਤੀ ਜਾਵੇ। ਇਸ ਤੋਂ ਬਾਅਦ ਕਮੇਟੀ ਨੂੰ ਚਲਾਨ ਅਦਾਲਤ ਵਿੱਚ ਪੇਸ਼ ਕਰਨ ਦਾ ਹੁਕਮ ਦਿੱਤਾ ਗਿਆ ਹੈ। 

4 ਮਾਰਚ ਨੂੰ ਸੁਪਰੀਮ ਕੋਰਟ ਸੁਣਵਾਈ 

ਤੁਹਾਨੂੰ ਦੱਸ ਦੇਈਏ ਕਿ 4 ਮਾਰਚ, 2025 ਨੂੰ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੀ ਪਟੀਸ਼ਨ 'ਤੇ ਸੁਣਵਾਈ ਕੀਤੀ ਸੀ। ਜਿਸ ਵਿੱਚ ਪੰਜਾਬ ਸਰਕਾਰ ਨੇ ਬਿਕਰਮ ਮਜੀਠੀਆ ਦੀ ਜ਼ਮਾਨਤ ਰੱਦ ਕਰਨ ਦੀ ਮੰਗ ਕੀਤੀ ਸੀ। ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਬਿਕਰਮ ਮਜੀਠੀਆ ਨੂੰ ਐਸਆਈਟੀ ਸਾਹਮਣੇ ਪੇਸ਼ ਹੋਣ ਦਾ ਹੁਕਮ ਦਿੱਤਾ ਸੀ। ਅਦਾਲਤ ਨੇ ਸਪੱਸ਼ਟ ਤੌਰ 'ਤੇ ਕਿਹਾ ਸੀ ਕਿ ਬਿਕਰਮ ਮਜੀਠੀਆ ਨੂੰ 17 ਮਾਰਚ ਨੂੰ ਸਵੇਰੇ 11 ਵਜੇ ਐਸਆਈਟੀ ਸਾਹਮਣੇ ਪੇਸ਼ ਹੋਣਾ ਪਵੇਗਾ। ਜੇ ਜ਼ਰੂਰੀ ਹੋਇਆ ਤਾਂ 18 ਮਾਰਚ ਨੂੰ ਵੀ ਪੇਸ਼ ਹੋਣਾ ਪਵੇਗਾ। 

ਜਗਦੀਸ਼ ਭੋਲਾ ਕੇਸ ਮਗਰੋਂ ਵਿਵਾਦ 

ਪੰਜਾਬ ਪੁਲਿਸ ਦੇ ਬਰਖਾਸਤ ਡੀਐਸਪੀ ਜਗਦੀਸ਼ ਭੋਲਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਮਜੀਠੀਆ ਦਾ ਨਾਮ ਸਾਹਮਣੇ ਆਇਆ ਸੀ। ਜਗਦੀਸ਼ ਭੋਲਾ ਨੇ ਦੋਸ਼ ਲਾਇਆ ਕਿ ਬਿਕਰਮ ਮਜੀਠੀਆ ਡਰੱਗਜ਼ ਰੈਕੇਟ ਵਿੱਚ ਸ਼ਾਮਲ ਸੀ। ਅੰਮ੍ਰਿਤਸਰ ਫਾਰਮਾ ਕੰਪਨੀ ਦੇ ਬਿੱਟੂ ਔਲਖ ਅਤੇ ਜਗਦੀਸ਼ ਚਾਹਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਮਜੀਠੀਆ ਦਾ ਨਾਮ ਵੀ ਸਾਹਮਣੇ ਆਇਆ। ਜਗਦੀਸ਼ ਚਾਹਲ ਨੇ ਪੁੱਛਗਿੱਛ ਦੌਰਾਨ ਖੁਲਾਸਾ ਕੀਤਾ ਕਿ ਮਜੀਠੀਆ ਨੇ ਹਵਾਲਾ ਰਾਹੀਂ 70 ਲੱਖ ਰੁਪਏ ਦਾ ਲੈਣ-ਦੇਣ ਕੀਤਾ ਸੀ।

Recent News