Courtesy: ਮੋਗਾ ਪੁਲਿਸ ਨੇ ਗੈਂਗਸਟਰ ਤੇ ਉਸਦੇ ਸਾਥੀ ਨੂੰ ਗ੍ਰਿਫਤਾਰ ਕੀਤਾ
ਪੰਜਾਬ ਅੰਦਰ ਡੀਜੀਪੀ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਅਪਰਾਧੀ ਤੱਤਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਮੋਗਾ ਸੀਆਈਏ ਸਟਾਫ਼ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਕਾਰਵਾਈ ਕਰਦੇ ਹੋਏ ਗਸ਼ਤ ਦੌਰਾਨ ਦੋ ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ। ਪਿੰਡ ਚੂਹੜਚੱਕ ਤੋਂ ਏ ਸ਼੍ਰੇਣੀ ਦੇ ਗੈਂਗਸਟਰ ਅਤੇ ਉਸਦੇ ਸਾਥੀ ਨੂੰ ਗ੍ਰਿਫਤਾਰ ਕੀਤਾ ਗਿਆ। ਮੁਲਜ਼ਮਾਂ ਤੋਂ 400 ਗ੍ਰਾਮ ਹੈਰੋਇਨ, ਇੱਕ 32 ਬੋਰ ਪਿਸਤੌਲ ਅਤੇ ਇੱਕ BMW ਕਾਰ ਬਰਾਮਦ ਕੀਤੀ ਗਈ।
ਮੋਗਾ ਦੇ ਐਸਐਸਪੀ ਅਜੈ ਗਾਂਧੀ ਨੇ ਦੱਸਿਆ ਕਿ ਮੋਗਾ ਸੀਆਈਏ ਸਟਾਫ ਨੇ ਪਿੰਡ ਚੂਹੜਚੱਕ ਤੋਂ ‘ਏ’ ਸ਼੍ਰੇਣੀ ਦੇ ਗੈਂਗਸਟਰ ਗੁਰਦੀਪ ਸਿੰਘ ਅਤੇ ਉਸਦੇ ਸਾਥੀ ਕੁਲਵਿੰਦਰ ਸਿੰਘ ਨੂੰ 400 ਗ੍ਰਾਮ ਹੈਰੋਇਨ, ਇੱਕ 32 ਬੋਰ ਪਿਸਤੌਲ ਅਤੇ ਇੱਕ ਬੀਐੱਮਡਬਲਯੂ ਕਾਰ ਸਮੇਤ ਗ੍ਰਿਫ਼ਤਾਰ ਕੀਤਾ। ਮੁਲਜ਼ਮ ਗੁਰਦੀਪ ਸਿੰਘ ਜ਼ਿਲ੍ਹਾ ਬਰਨਾਲਾ ਦਾ ਰਹਿਣ ਵਾਲਾ ਹੈ ਅਤੇ ਉਸ ਵਿਰੁੱਧ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ 42 ਅਪਰਾਧਕ ਮਾਮਲੇ ਦਰਜ ਹਨ। ਮੁਲਜ਼ਮ ਕੁਲਵਿੰਦਰ ਸਿੰਘ ਚੂਹੜਚੱਕ ਪਿੰਡ ਦਾ ਰਹਿਣ ਵਾਲਾ ਹੈ। ਦੋਵਾਂ ਮੁਲਜ਼ਮਾਂ ਖ਼ਿਲਾਫ਼ ਅਜੀਤਵਾਲ ਥਾਣੇ ਵਿੱਚ ਮਾਮਲਾ ਦਰਜ ਕਰ ਲਿਆ ਗਿਆ।