menu-icon
Punjabi Story Line
  • Home
  • News
  • Crime
  • Gurdaspur: ਕੇਂਦਰੀ ਜੇਲ੍ਹ ਵਿੱਚ ਕੈਦੀਆਂ ਦੀ ਹੋਈ ਆਪਸੀ ਝੜਪ, 3 ਪੁਲਿਸ ਮੁਲਾਜ਼ਮ ਗੰਭੀਰ ਜ਼ਖ਼ਮੀ

Gurdaspur: ਕੇਂਦਰੀ ਜੇਲ੍ਹ ਵਿੱਚ ਕੈਦੀਆਂ ਦੀ ਹੋਈ ਆਪਸੀ ਝੜਪ, 3 ਪੁਲਿਸ ਮੁਲਾਜ਼ਮ ਗੰਭੀਰ ਜ਼ਖ਼ਮੀ

Gurdaspur: ਸਾਰਿਆਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਸੂਚਨਾ ਮਿਲਣ ਤੋਂ ਬਾਅਦ ਐਸਐਸਪੀ ਗੁਰਦਾਸਪੁਰ ਹਰੀਸ਼ ਦਾਇਮਾ ਅਤੇ ਡੀਸੀ ਹਿਮਾਂਸ਼ੂ ਅਗਰਵਾਲ ਵੀ ਮੌਕੇ ’ਤੇ ਪੁੱਜੇ।

Date Updated Last Updated : 14 March 2024, 03:07 PM IST
Share:

Gurdaspur: ਗੁਰਦਾਸਪੁਰ ਕੇਂਦਰੀ ਜੇਲ੍ਹ ਵਿੱਚ ਕੈਦੀਆਂ ਦੀ ਆਪਸੀ ਝੜਪ ਦਾ ਮਾਮਲਾ ਸਾਹਮਣੇ ਆਇਆ ਹੈ। ਕੈਦੀਆਂ ਨੂੰ ਸ਼ਾਂਤ ਕਰਨ ਲਈ ਜਦੋਂ ਪੁਲਿਸ ਫੋਰਸ ਬੁਲਾਈ ਗਈ ਤਾਂ ਕੈਦੀ ਭੜਕ ਗਏ ਅਤੇ ਪੁਲਿਸ 'ਤੇ ਹਮਲਾ ਕਰ ਦਿੱਤਾ। ਹਮਲੇ 'ਚ ਤਿੰਨ ਪੁਲਿਸ ਮੁਲਾਜ਼ਮ ਗੰਭੀਰ ਜ਼ਖ਼ਮੀ ਹੋ ਗਏ ਹਨ। ਸਾਰਿਆਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਸੂਚਨਾ ਮਿਲਣ ਤੋਂ ਬਾਅਦ ਐਸਐਸਪੀ ਗੁਰਦਾਸਪੁਰ ਹਰੀਸ਼ ਦਾਇਮਾ ਅਤੇ ਡੀਸੀ ਹਿਮਾਂਸ਼ੂ ਅਗਰਵਾਲ ਵੀ ਮੌਕੇ ’ਤੇ ਪੁੱਜੇ। ਹਮਲੇ ਵਿੱਚ ਕੇਂਦਰੀ ਜੇਲ੍ਹ ਵਿੱਚ ਤਾਇਨਾਤ ਯੋਧਾ ਸਿੰਘ, ਥਾਣਾ ਧਾਰੀਵਾਲ ਦੇ ਐਸਐਚਓ ਮਨਦੀਪ ਸਿੰਘ ਅਤੇ ਏਐਸਆਈ ਜਗਦੀਪ ਸਿੰਘ ਜ਼ਖ਼ਮੀ ਹੋ ਗਏ।

Recent News