menu-icon
Punjabi Story Line
  • Home
  • News
  • Crime
  • ਹਨੂੰਮਾਨ ਜਯੰਤੀ ਦੀ ਰਾਤ ਨੂੰ ਜੰਗਲ 'ਚ ਵੱਢ ਰਹੇ ਸੀ ਗਊਆਂ, ਪੁਲਿਸ ਨੂੰ ਦੇਖ ਗੱਡੀਆਂ ਛੱਡ ਭੱਜੇ ਤਸਕਰ 

ਹਨੂੰਮਾਨ ਜਯੰਤੀ ਦੀ ਰਾਤ ਨੂੰ ਜੰਗਲ 'ਚ ਵੱਢ ਰਹੇ ਸੀ ਗਊਆਂ, ਪੁਲਿਸ ਨੂੰ ਦੇਖ ਗੱਡੀਆਂ ਛੱਡ ਭੱਜੇ ਤਸਕਰ 

ਪ੍ਰਸ਼ਾਸਨ ਨੂੰ 48 ਘੰਟੇ ਦੀ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਇਹਨਾਂ ਗਊ ਮਾਤਾ ਦੇ ਕਾਤਲਾਂ ਨੂੰ ਜਲਦ ਗ੍ਰਿਫਤਾਰ ਨਾ ਕੀਤਾ ਗਿਆ ਤਾਂ ਐਸਐਸਪੀ ਦਫਤਰ ਦਾ ਘਿਰਾਓ ਕੀਤਾ ਜਾਵੇਗਾ ਤੇ ਰੋਡ ਜਾਮ ਕੀਤਾ ਜਾਵੇਗਾ।

Date Updated Last Updated : 13 April 2025, 02:51 PM IST
Share:

ਸਮਰਾਲਾ ਦੇ ਪਿੰਡ ਪਵਾਤ ਕੋਲ ਨਹਿਰ ਦੇ ਕਿਨਾਰੇ ਜੰਗਲ ਵਿੱਚ ਅੱਧੀ ਰਾਤ ਨੂੰ ਗਊ ਮਾਸ ਦੇ ਤਸਕਰਾਂ ਵੱਲੋਂ ਗਊਆਂ ਦਾ ਕਤਲ ਕੀਤਾ ਜਾ ਰਿਹਾ ਸੀ। ਜਿਸਦੀ ਸੂਚਨਾ ਮਿਲਦੇ ਹੀ ਗਉ ਰੱਖਿਆ ਦਲ ਦੇ ਪੰਜਾਬ ਪ੍ਰਧਾਨ ਗੁਰਪ੍ਰੀਤ ਸਿੰਘ, ਸਿਵ ਸੈਨਾ ਪੰਜਾਬ ਯੂਥ ਪ੍ਰਧਾਨ ਰਮਨ ਵਡੇਰਾ ਤੇ ਹੋਰ ਹਿੰਦੂ ਸੰਗਠਨਾਂ ਦੇ ਆਗੂਆਂ ਨੇ ਇਸਦੀ ਸੂਚਨਾ ਪੁਲਸ ਨੂੰ ਦਿੱਤੀ। ਜਦੋਂ ਮੌਕੇ ਤੇ ਪਹੁੰਚੇ ਤਾਂ ਗਊਆਂ ਵੱਢ ਰਹੇ ਤਸਕਰ ਪੁਲਿਸ ਪ੍ਰਸ਼ਾਸਨ ਨੂੰ ਦੇਖ ਕੇ ਮੌਕੇ ਤੋਂ ਫਰਾਰ ਹੋ ਗਏ। 

48 ਘੰਟੇ ਦਾ ਅਲਟੀਮੇਟਮ ਦਿੱਤਾ 

ਜਦੋਂ ਮੌਕੇ ਤੇ ਦੇਖਿਆ ਤਾਂ ਪੁਲਿਸ ਤੇ ਗਊ ਭਗਤਾਂ ਦੇ ਹੋਸ਼ ਉੱਡ ਗਏ ਤਸਕਰਾਂ ਵੱਲੋਂ 3 ਗਊਆਂ ਦਾ ਕਤਲ ਕਰਕੇ ਗਊ ਮਾਸ ਲਿਫਾਫਿਆਂ ਦੇ ਵਿੱਚ ਭਰਿਆ ਜਾ ਰਿਹਾ ਸੀ ਇਸਨੂੰ ਬਾਜ਼ਾਰ ਵਿੱਚ ਵੇਚਿਆ ਜਾਣਾ ਸੀ। ਇਸਨੂੰ ਦੇਖ ਕੇ ਹਿੰਦੂ ਸੰਗਠਨਾਂ ਦੇ ਵਿੱਚ ਭਾਰੀ ਰੋਸ ਫੈਲ ਗਿਆ ਤੇ ਉਹਨਾਂ ਨੇ ਪ੍ਰਸ਼ਾਸਨ ਨੂੰ 48 ਘੰਟੇ ਦੀ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਇਹਨਾਂ ਗਊ ਮਾਤਾ ਦੇ ਕਾਤਲਾਂ ਨੂੰ ਜਲਦ ਗ੍ਰਿਫਤਾਰ ਨਾ ਕੀਤਾ ਗਿਆ ਤਾਂ ਐਸਐਸਪੀ ਦਫਤਰ ਦਾ ਘਿਰਾਓ ਕੀਤਾ ਜਾਵੇਗਾ ਤੇ ਰੋਡ ਜਾਮ ਕੀਤਾ ਜਾਵੇਗਾ। ਸ਼ਿਵ ਸੈਨਾ ਦੇ ਪੰਜਾਬ ਯੂਥ ਪ੍ਰਧਾਨ ਰਮਨ ਵਡੇਰਾ ਨੇ ਕਿਹਾ ਕਿ ਹਨੂੰਮਾਨ ਜਯੰਤੀ ਤੇ ਵਿਸਾਖੀ ਦੀ ਮੱਧ ਰਾਤ ਨੂੰ ਮਾਛੀਵਾੜਾ ਸਾਹਿਬ ਦੀ ਪਵਿੱਤਰ ਧਰਤੀ ਤੇ ਅਜਿਹੀ  ਘਟਨਾ ਹੋਣਾ ਬਹੁਤ ਮੰਦਭਾਗਾ ਹੈ। ਉਨ੍ਹਾਂ ਕਿਹਾ ਗਉ ਮਾਤਾ ਦਾ ਕਤਲ ਕਰਕੇ ਉਨ੍ਹਾਂ ਦਾ ਮਾਸ ਲਿਫਾਫਿਆਂ ਵਿਚ ਭਰਕੇ ਅੱਗੇ ਵੇਚਿਆ ਜਾਣਾ ਸੀ। ਉਨ੍ਹਾਂ ਕਿਹਾ ਕਿ ਜੇਕਰ 48 ਘੰਟੇ ਵਿਚ ਪੁਲਿਸ ਪ੍ਰਸ਼ਾਸਨ ਨੇ ਇਨ੍ਹਾਂ ਗਉਆ ਦੇ ਕਾਤਲਾਂ ਨੂੰ ਗਿਰਫ਼ਤਾਰ ਨਾ ਕੀਤਾ ਤਾਂ ਐਸ ਐਸ ਪੀ ਦਫਤਰ ਦਾ ਘਿਰਾਓ ਤੇ ਰੋਡ ਜਾਮ ਕੀਤਾ ਜਾਵੇਗਾ। 

ਛੇਤੀ ਫੜੇ ਜਾਣਗੇ ਮੁਲਜ਼ਮ - ਡੀਐਸਪੀ 

ਡੀਐਸਪੀ ਸਮਰਾਲਾ ਨੇ ਕਿਹਾ ਕਿ ਰਾਤ ਕਰੀਬ 12.30 ਸੂਚਨਾ ਮਿਲੀ ਕਿ ਪਿੰਡ ਪਵਾਤ ਦੇ ਨੇੜੇ ਨਹਿਰ ਦੇ ਉੱਪਰ ਜੰਗਲ ਵਿੱਚ ਕੁਝ ਵਿਅਕਤੀਆਂ ਵੱਲੋਂ ਗਊਆਂ ਦਾ ਕਤਲ ਕਰਕੇ ਗਊ ਮਾਸ ਦੀ ਤਸਕਰੀ ਕੀਤੀ ਜਾ ਰਹੀ ਹੈ। ਜਿਸਦੀ ਸੂਚਨਾ ਮਿਲਦੇ ਸਾਰ ਹੀ ਤੁਰੰਤ ਮੌਕੇ ਤੇ ਪਹੁੰਚੇ ਜਦੋਂ ਜੰਗਲ ਵਿੱਚ ਸਰਚ ਅਭਿਆਨ ਕੀਤਾ ਗਿਆ ਤਾਂ ਪੁਲਿਸ ਪਾਰਟੀ ਨੂੰ ਦੇਖ ਕੇ 10-12 ਗਊ ਮਾਸ ਦੇ ਤਸਕਰ ਮੌਕੇ ਤੋਂ ਫਰਾਰ ਹੋ ਗਏ। ਮੌਕੇ ਤੇ ਭਾਰੀ ਮਾਤਰਾ ਵਿੱਚ ਗਊ ਮਾਸ ਅਤੇ ਤਸਕਰਾਂ ਵੱਲੋਂ ਗਊਆਂ ਦੀ ਹੱਤਿਆ ਕਰਨ ਵਿੱਚ ਵਰਤੇ ਜਾਣ ਵਾਲੇ ਹਥਿਆਰ ਅਤੇ ਉਹਨਾਂ ਦਾ ਇੱਕ ਮੋਟਰਸਾਈਕਲ ਰੇੜੀ ਵੀ ਬਰਾਮਦ ਹੋ ਗਈ ਉਨ੍ਹਾਂ ਕਿਹਾ ਕਿ ਇਨ੍ਹਾਂ ਗਉਆ  ਦੇ ਕਾਤਲਾਂ ਨੂੰ ਜਲਦ ਤੋਂ ਜਲਦ ਕਾਬੂ ਕਰ ਲਿਆ ਜਾਵੇਗਾ। 

Recent News