menu-icon
Punjabi Story Line
  • Home
  • News
  • Crime
  • Encounter: ਨਸ਼ਾ ਤਸਕਰਾਂ ਨੇ ਚੱਲਦੀ ਕਾਰ 'ਚੋਂ ਪੁਲਿਸ ਤੇ ਚਲਾਈਆਂ ਗੋਲੀਆਂ, ਜ਼ਵਾਬੀ ਫਾਇਰਿੰਗ ਵਿੱਚ ਬਦਮਾਸ਼ ਜ਼ਖਮੀ

Encounter: ਨਸ਼ਾ ਤਸਕਰਾਂ ਨੇ ਚੱਲਦੀ ਕਾਰ 'ਚੋਂ ਪੁਲਿਸ ਤੇ ਚਲਾਈਆਂ ਗੋਲੀਆਂ, ਜ਼ਵਾਬੀ ਫਾਇਰਿੰਗ ਵਿੱਚ ਬਦਮਾਸ਼ ਜ਼ਖਮੀ

Encounter: ਜਲੰਧਰ ਦਿਹਾਤ ਪੁਲਿਸ ਦੇ ਸੀਨੀਅਰ ਅਫਸਰ ਘਟਨਾ ਵਾਲੀ ਥਾਂ 'ਤੇ ਪਹੁੰਚ ਗਏ ਹਨ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਇਹ ਮੁਕਾਬਲਾ ਅੱਜ ਦੁਪਹਿਰ ਨੂੰ ਹੋਇਆ। ਮੁਲਜ਼ਮਾਂ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਚੱਲਦੀ ਕਾਰ ’ਚੋਂ ਫਾਇਰਿੰਗ ਸ਼ੁਰੂ ਕਰ ਦਿੱਤੀ। 

Date Updated Last Updated : 07 March 2024, 05:28 PM IST
Share:

Encounter: ਜਲੰਧਰ ਦੇ ਸ਼ਾਹਕੋਟ ਨੇੜੇ ਦੇਹਟ ਪੁਲਿਸ ਵੱਲੋਂ ਐਨਕਾਊਂਟਰ ਕਰਨ ਦੀ ਖ਼ਬਰ ਆ ਰਹੀ ਹੈ। ਛਾਪੇਮਾਰੀ ਕਰਨ ਆਈ ਪੁਲਿਸ ਪਾਰਟੀ 'ਤੇ ਨਸ਼ਾ ਤਸਕਰਾਂ ਨੇ ਗੋਲੀਆਂ ਚਲਾ ਦਿੱਤੀਆਂ ਅਤੇ ਤਸਰਕ ਉਥੋਂ ਫ਼ਰਾਰ ਹੋ ਗਏ। ਇਸ ’ਤੇ ਦਿਹਾਤੀ ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ। ਫਿਲਹਾਲ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਜਾਰੀ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਐਨਕਾਊਂਟਰ ਵਿੱਚ ਤਸਕਰ ਨੂੰ ਗੋਲੀ ਲੱਗੀ ਹੈ। ਜਲੰਧਰ ਦਿਹਾਤ ਪੁਲਿਸ ਦੇ ਸੀਨੀਅਰ ਅਫਸਰ ਘਟਨਾ ਵਾਲੀ ਥਾਂ 'ਤੇ ਪਹੁੰਚ ਗਏ ਹਨ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਇਹ ਮੁਕਾਬਲਾ ਅੱਜ ਦੁਪਹਿਰ ਨੂੰ ਹੋਇਆ। ਮੁਲਜ਼ਮਾਂ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਚੱਲਦੀ ਕਾਰ ’ਚੋਂ ਫਾਇਰਿੰਗ ਸ਼ੁਰੂ ਕਰ ਦਿੱਤੀ। ਜਲੰਧਰ ਦਿਹਾਤੀ ਪੁਲਿਸ ਦੇ ਐਸਐਸਪੀ ਮੁਖਵਿੰਦਰ ਸਿੰਘ ਭੁੱਲਰ ਨੇ ਐਨਕਾਊਂਟਰ ਦੀ ਪੁਸ਼ਟੀ ਕੀਤੀ ਹੈ।

ਮੁਲਜ਼ਮਾਂ ਤੋਂ 2 ਪਿਸਤੌਲ, ਮੈਗਜ਼ੀਨ ਅਤੇ ਕਾਰਤੂਸ ਬਰਾਮਦ 

ਸੂਤਰਾਂ ਤੋਂ ਪਤਾ ਲੱਗਾ ਹੈ ਕਿ ਪੁਲਿਸ ਨੇ ਕਾਫੀ ਦੂਰ ਤੱਕ ਮੁਲਜ਼ਮਾਂ ਦਾ ਪਿੱਛਾ ਕੀਤਾ ਅਤੇ ਉਨ੍ਹਾਂ ਨੂੰ ਗ੍ਰਿਫਤਾਰ ਵੀ ਕਰ ਲਿਆ। ਪੁਲਿਸ ਨੇ ਵਾਰਦਾਤ ਵਾਲੀ ਥਾਂ ਤੋਂ ਕੁੱਲ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਕੋਲੋਂ ਦੋ ਪਿਸਤੌਲ, ਮੈਗਜ਼ੀਨ ਅਤੇ ਕਾਰਤੂਸ ਬਰਾਮਦ ਹੋਏ ਹਨ। ਜ਼ਖ਼ਮੀ ਮੁਲਜ਼ਮ ਨੂੰ ਇਲਾਜ ਲਈ ਥਾਣੇ ਲਿਜਾਇਆ ਗਿਆ ਹੈ। SSP ਮੁਖਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਆਰਮਜ਼ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Tags :

Recent News