Jalandhar: ਜਲੰਧਰ ਨਕੋਦਰ ਹਾਈਵੇ 'ਤੇ ਖਾਂਬੜਾ ਨੇੜੇ ਤੇਜ਼ ਰਫ਼ਤਾਰ BMW ਨੇ ਪੈਦਲ ਜਾ ਰਹੇ ਵਿਅਕਤੀ ਨੂੰ ਟੱਕਰ ਮਾਰ ਦਿੱਤੀ। ਉਸਦੀ ਮੌਕੇ 'ਤੇ ਹੀ ਮੌਤ ਹੋ ਗਈ। ਕਾਰ ਦਾ ਸੰਤੁਲਨ ਵਿਗੜਨ ਕਾਰਨ ਤੇਜ਼ ਰਫ਼ਤਾਰ BMW ਡਿਵਾਈਡਰ ’ਤੇ ਚੜ੍ਹ ਗਈ। ਹਾਦਸੇ ਵਿੱਚ ਕਾਰ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ। BMW ਦਾ ਮਾਲਕ ਐਲਡੀਕੋ ਗ੍ਰੀਨ ਦਾ ਰਹਿਣ ਵਾਲਾ ਹੈ। ਮ੍ਰਿਤਕ ਨੌਜਵਾਨ ਦੀ ਪਛਾਮ ਰਾਕੇਸ਼ ਕੁਮਾਰ ਵਜੋਂ ਹੋਈ ਹੈ। ਉਹ ਪੈਪਸੀ ਕੰਪਨੀ ਵਿੱਚ ਕੰਮ ਕਰਦਾ ਹੈ। BMW ਕਾਰ ਚਾਲਕ ਅਨੁਸਾਰ ਕਾਰ ਦਾ ਟਾਇਰ ਨਿਕਲ ਗਿਆ ਸੀ। ਜਿਸ ਕਾਰਨ ਕਾਰ ਪੈਦਲ ਜਾ ਕੇ ਡਿਵਾਈਡਰ 'ਤੇ ਜਾ ਵੱਜੀ। ਜਿਸ ਕਾਰਨ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਦੇ ਨਾਲ ਹੀ ਪਤਾ ਲੱਗਾ ਕਿ ਡਰਾਈਵਰ ਨੇ ਸ਼ਰਾਬ ਪੀਤੀ ਹੋਈ ਸੀ।
ਮਾਮਲੇ ਦੀ ਜਾਂਚ ਕਰ ਰਹੀ ਪੁਲਿਸ
ਮਨੋਜ ਨੇ ਦੱਸਿਆ ਕਿ ਮ੍ਰਿਤਕ ਰਾਕੇਸ਼ ਉਸ ਦਾ ਭਰਾ ਸੀ ਅਤੇ ਉਹ ਪੈਪਸੀ ਕੰਪਨੀ ਵਿੱਚ ਕੰਮ ਕਰਦਾ ਸੀ। ਉਸ ਦੇ ਦੋ ਛੋਟੇ ਬੱਚੇ ਹਨ। ਰਾਕੇਸ਼ ਦੀ ਮੌਤ ਦੀ ਖਬਰ ਸੁਣ ਕੇ ਪਤਨੀ ਬੇਹੋਸ਼ ਹੋ ਗਈ ਹੈ। ਇਸ ਦੇ ਨਾਲ ਹੀ ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।