menu-icon
Punjabi Story Line
  • Home
  • News
  • Crime
  • ਪੰਜਾਬ 'ਚ ਪੁਲਿਸ ਤੇ ਅੱਤਵਾਦੀਆਂ ਵਿਚਾਲੇ ਗੋਲੀਬਾਰੀ

ਪੰਜਾਬ 'ਚ ਪੁਲਿਸ ਤੇ ਅੱਤਵਾਦੀਆਂ ਵਿਚਾਲੇ ਗੋਲੀਬਾਰੀ

ਪੁਲਿਸ ਨੇ ਮੁਲਜ਼ਮਾਂ ਤੋਂ ਦੋ ਹੈਂਡ-ਗਰੇਨੇਡ ਅਤੇ ਇੱਕ ਪਿਸਤੌਲ ਵੀ ਬਰਾਮਦ ਕੀਤਾ ਹੈ। ਇਸ ਸਬੰਧੀ ਅਗਲੀ ਜਾਂਚ ਕੀਤੀ ਜਾ ਰਹੀ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਜਦੋਂ ਪੁਲਿਸ ਟੀਮ ਨੇ ਦੋਵਾਂ ਮੁਲਜ਼ਮਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਪੁਲਿਸ 'ਤੇ ਹਮਲਾ ਕਰ ਦਿੱਤਾ ਅਤੇ ਭੱਜਣ ਦੀ ਕੋਸ਼ਿਸ਼ ਕੀਤੀ। 

Date Updated Last Updated : 30 January 2025, 07:47 PM IST
Share:

ਕ੍ਰਾਇਮ ਨਿਊਜ਼। ਪੰਜਾਬ ਦੇ ਤਰਨਤਾਰਨ 'ਚ ਪੁਲਿਸ ਅਤੇ ਅੱਤਵਾਦੀਆਂ ਵਿਚਕਾਰ ਕਰਾਸ ਗੋਲੀਬਾਰੀ ਹੋਈ ਹੈ। ਜਵਾਬੀ ਕਾਰਵਾਈ ਵਿੱਚ ਪੁਲਿਸ ਦੀਆਂ ਗੋਲੀਆਂ ਨਾਲ ਅੱਤਵਾਦੀ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਹਸਪਤਾਲ  ਦਾਖਲ ਕਰਵਾਇਆ ਗਿਆ। ਪੁਲਿਸ ਨੇ ਮੁਲਜ਼ਮਾਂ ਤੋਂ ਦੋ ਹੈਂਡ-ਗਰੇਨੇਡ ਅਤੇ ਇੱਕ ਪਿਸਤੌਲ ਵੀ ਬਰਾਮਦ ਕੀਤਾ ਹੈ। ਇਸ ਸਬੰਧੀ ਅਗਲੀ ਜਾਂਚ ਕੀਤੀ ਜਾ ਰਹੀ ਹੈ। 

ਪੁਲਿਸ ਉਪਰ ਕੀਤਾ ਹਮਲਾ 

ਜਾਣਕਾਰੀ ਅਨੁਸਾਰ ਇਹ ਗਿਰੋਹ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਲੰਡਾ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਿਹਾ ਸੀ। ਗ੍ਰਿਫ਼ਤਾਰ ਕੀਤੇ ਗਏ ਅੱਤਵਾਦੀਆਂ ਦੀ ਪਛਾਣ ਰੌਬਿਨਜੀਤ ਸਿੰਘ ਅਤੇ ਹਰਪ੍ਰੀਤ ਸਿੰਘ ਉਰਫ਼ ਹੈਪੀ ਵਜੋਂ ਹੋਈ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਜਦੋਂ ਪੁਲਿਸ ਟੀਮ ਨੇ ਦੋਵਾਂ ਮੁਲਜ਼ਮਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਪੁਲਿਸ 'ਤੇ ਹਮਲਾ ਕਰ ਦਿੱਤਾ ਅਤੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਸਵੈ-ਰੱਖਿਆ ਵਿੱਚ ਜਵਾਬੀ ਕਾਰਵਾਈ ਕੀਤੀ, ਜਿਸ ਵਿੱਚ ਦੋਵੇਂ ਮੁਲਜ਼ਮ ਜ਼ਖਮੀ ਹੋ ਗਏ। ਜ਼ਖਮੀ ਅੱਤਵਾਦੀਆਂ ਨੂੰ ਤੁਰੰਤ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2 ਗ੍ਰਨੇਡ, 1 ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। 

ਨੈੱਟਵਰਕ ਵਿਦੇਸ਼ ਤੋਂ ਚਲਾਇਆ ਜਾ ਰਿਹਾ

 ਸ਼ੁਰੂਆਤੀ ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਗੁਰਦੇਵ ਸਿੰਘ ਉਰਫ ਜੱਸਲ ਝਬਾਲ (ਅਮਰੀਕਾ), ਲਖਬੀਰ ਸਿੰਘ ਉਰਫ ਲੰਡਾ, ਸਤਨਾਮ ਸਿੰਘ ਉਰਫ ਸੱਤਾ ਨੌਸ਼ਹਿਰਾ ਦੇ ਇਸ਼ਾਰਿਆਂ ਉਪਰ ਕੰਮ ਕਰਦੇ ਸਨ। ਇਹ ਦੋਸ਼ੀ ਪੰਜਾਬ ਵਿੱਚ ਦੋ ਵੱਡੇ ਅਪਰਾਧਾਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ। ਇਸ ਲਈ ਮੁਲਜ਼ਮਾਂ ਨੂੰ ਪਿਸਤੌਲ ਅਤੇ ਹੱਥਗੋਲੇ ਉਪਲਬਧ ਕਰਵਾਏ ਗਏ ਹਨ। ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਤਰਨਤਾਰਨ ਪੁਲਿਸ ਨੇ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰ ਲਈ ਹੈ ਅਤੇ ਹੁਣ ਅਗਲੇਰੀ ਜਾਂਚ ਜਾਰੀ ਹੈ। ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਦੋਸ਼ੀ ਕਿਹੜੇ ਅੱਤਵਾਦੀ ਸੰਗਠਨਾਂ ਨਾਲ ਜੁੜੇ ਹੋਏ ਸਨ ਅਤੇ ਉਨ੍ਹਾਂ ਦੇ ਪਿੱਛੇ ਕੌਣ ਲੋਕ ਹਨ। 

Recent News