menu-icon
Punjabi Story Line
  • Home
  • News
  • Crime
  • ਲੁਧਿਆਣਾ 'ਚ ਲਾਇਨਮੈਨ ਤੇ ਮੀਟਰ ਰੀਡਰ ਰਿਸ਼ਵਤ ਲੈਂਦੇ ਫੜੇ 

ਲੁਧਿਆਣਾ 'ਚ ਲਾਇਨਮੈਨ ਤੇ ਮੀਟਰ ਰੀਡਰ ਰਿਸ਼ਵਤ ਲੈਂਦੇ ਫੜੇ 

ਸ਼ੋਅਰੂਮ ਵਿੱਚ ਇੱਕ ਨੁਕਸਦਾਰ ਮੀਟਰ ਬਦਲਣ ਲਈ 30,000 ਰੁਪਏ ਦੀ ਰਿਸ਼ਵਤ ਮੰਗੀ ਸੀ। ਇਹਨਾਂ ਨੂੰ ਰੰਗੇ ਹੱਥੀਂ ਰਿਸ਼ਵਤ ਲੈਂਦੇ ਫੜਿਆ ਗਿਆ ਤੇ 5 ਹਜ਼ਾਰ ਰੁਪਏ ਬਰਾਮਦ ਕੀਤੇ ਗਏ। ਦੋਵਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਪੁਲਿਸ ਸਟੇਸ਼ਨ, ਲੁਧਿਆਣਾ ਰੇਂਜ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।

Date Updated Last Updated : 28 January 2025, 10:49 PM IST
Share:

ਕ੍ਰਾਇਮ ਨਿਊਜ਼। ਲੁਧਿਆਣਾ 'ਚ ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਦੋ ਕਰਮਚਾਰੀਆਂ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ। ਫੋਕਲ ਪੁਆਇੰਟ 'ਚ ਤਾਇਨਾਤ ਲਾਈਨਮੈਨ ਕਮਲਪ੍ਰੀਤ ਸਿੰਘ ਅਤੇ ਮੀਟਰ ਰੀਡਰ ਕੁਲਦੀਪ ਸਿੰਘ ਨੂੰ ਇੱਕ ਵਪਾਰੀ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦੇ ਫੜਿਆ ਗਿਆ। ਇਹਨਾਂ ਖਿਲਾਫ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। 

30 ਹਜ਼ਾਰ ਰੁਪਏ ਦੀ ਕੀਤੀ ਸੀ ਮੰਗ

ਲੁਧਿਆਣਾ ਵਿਜੀਲੈਂਸ ਦੇ ਐਸਐਸਪੀ ਰਵਿੰਦਰਪਾਲ ਸਿੰਘ ਸੰਧੂ ਦੇ ਅਨੁਸਾਰ ਜਮਾਲਪੁਰ ਵਾਸੀ ਸੰਦੀਪ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਲਾਈਨਮੈਨ ਨੇ ਉਸਦੇ ਸ਼ੋਅਰੂਮ ਵਿੱਚ ਇੱਕ ਨੁਕਸਦਾਰ ਮੀਟਰ ਬਦਲਣ ਲਈ 30,000 ਰੁਪਏ ਦੀ ਰਿਸ਼ਵਤ ਮੰਗੀ ਸੀ। ਮੁਲਜ਼ਮ ਪਹਿਲਾਂ ਹੀ 20,000 ਰੁਪਏ ਲੈ ਚੁੱਕੇ ਸਨ ਅਤੇ ਹੁਣ ਬਾਕੀ ਰਹਿੰਦੇ 10,000 ਰੁਪਏ ਦੀ ਮੰਗ ਕਰ ਰਹੇ ਸਨ। ਵਿਜੀਲੈਂਸ ਬਿਊਰੋ ਦੀ ਲੁਧਿਆਣਾ ਯੂਨਿਟ ਨੇ ਜਾਲ ਵਿਛਾਇਆ ਅਤੇ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਦੇ ਸ਼ੋਅਰੂਮ ਤੋਂ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਦੋਵਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਪੁਲਿਸ ਸਟੇਸ਼ਨ, ਲੁਧਿਆਣਾ ਰੇਂਜ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਇਹਨਾਂ ਨੂੰ ਰੰਗੇ ਹੱਥੀਂ ਰਿਸ਼ਵਤ ਲੈਂਦੇ ਫੜਿਆ ਗਿਆ ਤੇ 5 ਹਜ਼ਾਰ ਰੁਪਏ ਬਰਾਮਦ ਕੀਤੇ ਗਏ। 

Recent News