ਕਪੂਰਥਲਾ 'ਚ 50 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਏਟੀਪੀ ਤੇ ਪ੍ਰਾਈਵੇਟ ਨਕਸ਼ਾ ਨਵੀਸ ਗ੍ਰਿਫ਼ਤਾਰ

ਇਹਨਾਂ ਦੋਵਾਂ ਦੇ ਖਿਲਾਫ ਅਪਰਾਧਿਕ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ ਤੇ ਪੂਰੇ ਨੈੱਟਵਰਕ ਨੂੰ ਖੰਗਾਲਿਆ ਜਾ ਰਿਹਾ ਹੈ ਕਿ ਆਖਰਕਾਰ ਇਹਨਾਂ ਦੇ ਨਾਲ ਹੋਰ ਕਿਹੜੇ ਲੋਕ ਹਨ ਜੋ ਨਗਰ ਨਿਗਮ 'ਚ ਭ੍ਰਿਸ਼ਟਾਚਾਰ ਨੂੰ ਬੜਾਵਾ ਦੇ ਰਹੇ ਸੀ। 

Courtesy: ਵਿਜੀਲੈਂਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ

Share:

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸੋਮਵਾਰ ਨੂੰ ਰਾਜ ਕੁਮਾਰ ਸਹਾਇਕ ਟਾਊਨ ਪਲੈਨਰ (ਏਟੀਪੀ), ਨਗਰ ਨਿਗਮ, ਫਗਵਾੜਾ ਅਤੇ ਫਗਵਾੜਾ ਦੇ ਹੀ ਇੱਕ ਪ੍ਰਾਈਵੇਟ ਨਕਸ਼ਾ ਨਵੀਸ (ਆਰਕੀਟੈਕਟ) ਰਾਜੇਸ਼ ਕੁਮਾਰ ਨੂੰ 50000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ। ਇਹਨਾਂ ਦੋਵਾਂ ਦੇ ਖਿਲਾਫ ਅਪਰਾਧਿਕ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ ਤੇ ਪੂਰੇ ਨੈੱਟਵਰਕ ਨੂੰ ਖੰਗਾਲਿਆ ਜਾ ਰਿਹਾ ਹੈ ਕਿ ਆਖਰਕਾਰ ਇਹਨਾਂ ਦੇ ਨਾਲ ਹੋਰ ਕਿਹੜੇ ਲੋਕ ਹਨ ਜੋ ਨਗਰ ਨਿਗਮ 'ਚ ਭ੍ਰਿਸ਼ਟਾਚਾਰ ਨੂੰ ਬੜਾਵਾ ਦੇ ਰਹੇ ਸੀ। 

ਡੇਢ ਲੱਖ ਰੁਪਏ ਰਿਸ਼ਵਤ ਮੰਗੀ ਸੀ 

ਇਹਨਾਂ ਦੀ ਗ੍ਰਿਫਤਾਰੀ ਸਬੰਧੀ ਜਾਣਕਾਰੀ ਦਿੰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਜ਼ਿਲ੍ਹਾ ਕਪੂਰਥਲਾ ਦੇ ਫਗਵਾੜਾ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਆਰਕੀਟੈਕਟ ਨੇ ਸ਼ਿਕਾਇਤਕਰਤਾ ਤੋਂ 1,50,000 ਰੁਪਏ ਦੀ ਰਿਸ਼ਵਤ ਮੰਗੀ ਹੈ ਤਾਂ ਜੋ ਟਾਊਨ ਪਲਾਨਰ ਤੋਂ ਉਸ (ਸ਼ਿਕਾਇਤਕਰਤਾ) ਦੇ ਘਰ ਦੇ ਨਕਸ਼ੇ ਦੀ ਪ੍ਰਵਾਨਗੀ ਲਈ ਜਾ ਸਕੇ ਪਰ ਸੌਦਾ 50000 ਰੁਪਏ ਵਿੱਚ ਤੈਅ ਹੋਇਆ ਹੈ। ਇਸਤੋਂ ਬਾਅਦ ਸ਼ਿਕਾਇਤਕਰਤਾ ਨੇ ਵਿਜੀਲੈਂਸ ਕੋਲ ਜਾ ਕੇ ਸਾਰੀ ਗੱਲ ਦੱਸੀ ਤੇ ਵਿਜੀਲੈਂਸ ਨੇ ਟਰੈਪ ਲਗਾ ਕੇ ਦੋਵਾਂ ਨੂੰ ਰੰਗੇ ਹੱਥੀਂ ਗ੍ਰਿਫਤਾਰ ਕੀਤਾ। 

ਅਦਾਲਤ 'ਚ ਪੇਸ਼ ਕਰਕੇ ਲਿਆ ਜਾਵੇਗਾ ਰਿਮਾਂਡ 

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਫ਼ਤੀਸ਼ ਤੋਂ ਬਾਅਦ ਜਲੰਧਰ ਰੇਂਜ ਦੀ ਵਿਜੀਲੈਂਸ ਬਿਊਰੋ ਟੀਮ ਨੇ ਨਕਸ਼ਾ ਨਵੀਸ ਅਤੇ ਏਟੀਪੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 50000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕਰ ਲਿਆ।ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਉਕਤ ਦੋਵਾਂ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

ਮੁੱਖ ਮੰਤਰੀ ਨੇ ਜਾਰੀ ਕੀਤਾ ਸੀ ਨੰਬਰ 

ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰ ਬਣਨ ਮਗਰੋਂ ਹੀ ਭ੍ਰਿਸ਼ਟਾਚਾਰ ਖਿਲਾਫ ਵੱਡਾ ਐਲਾਨ ਕੀਤਾ ਸੀ। ਉਨ੍ਹਾਂ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਰੋਕਣ ਲਈ ਹੈਲਪ ਲਾਈਨ ਨੰਬਰ ਜਾਰੀ ਕਰ ਦਿੱਤਾ ਸੀ।  ਭ੍ਰਿਸ਼ਟਾਚਾਰ ਸਬੰਧੀ ਸ਼ਿਕਾਇਤਾਂ ਹੁਣ 9501-200-200 ਨੰਬਰ 'ਤੇ ਕਾਲ ਕਰਕੇ ਦਰਜ ਕਰਵਾਈਆਂ ਜਾ ਰਹੀਆਂ ਹਨ। ਮੁੱਖ ਮੰਤਰੀ ਬਣਦੇ ਹੀ ਭਗਵੰਤ ਮਾਨ ਨੇ ਐਲਾਨ ਕੀਤਾ ਸੀ ਕਿ ਉਹ ਇੱਕ ਇਤਹਾਸਿਕ ਫੈਸਲਾ ਲੈਣ ਵਾਲੇ ਹਨ। ਜੋ ਹੁਣ ਤੁੱਕ ਕਿਸੇ ਵੀ ਸਰਕਾਰ ਨੇ ਨਹੀਂ ਲਿਆ।

ਇਹ ਵੀ ਪੜ੍ਹੋ