menu-icon
Punjabi Story Line
  • Home
  • News
  • Crime
  • Amritsar: ਥਾਣੇ ਦੇ ਬਾਹਰ ਸਰੇਆਮ ਅਣਪਛਾਤੇ ਬਦਮਾਸ਼ਾਂ ਨੇ ਗੋਲੀ ਮਾਰ ਕੇ ਕੀਤਾ ਨੌਜਵਾਨ ਦਾ ਕਤਲ

Amritsar: ਥਾਣੇ ਦੇ ਬਾਹਰ ਸਰੇਆਮ ਅਣਪਛਾਤੇ ਬਦਮਾਸ਼ਾਂ ਨੇ ਗੋਲੀ ਮਾਰ ਕੇ ਕੀਤਾ ਨੌਜਵਾਨ ਦਾ ਕਤਲ

Amritsar: ਵਿਨੂੰ ਨਾਂ ਦਾ ਨੌਜਵਾਨ ਆਪਣੇ 2 ਦੋਸਤਾਂ ਨਾਲ ਕਾਰ ਵਿੱਚ ਜਾ ਰਿਹਾ ਸੀ। ਇਸ ਦੌਰਾਨ ਬਾਈਕ ਸਵਾਰ ਕੁਝ ਲੋਕਾਂ ਨੇ ਉਸ 'ਤੇ ਹਮਲਾ ਕਰ ਦਿੱਤਾ। ਵੀਨੂੰ ਨੇ ਹਮਲਾਵਰਾਂ ਤੋਂ ਬਚਣ ਲਈ ਥਾਣੇ ਦੇ ਅੰਦਰ ਜਾਣ ਦੀ ਕੋਸ਼ਿਸ਼ ਕੀਤੀ, ਪਰ ਹਮਲਾਵਰਾਂ ਨੇ ਥਾਣੇ ਦੇ ਗੇਟ ਸਾਹਮਣੇ ਹੀ ਉਸ ਨੂੰ ਗੋਲੀ ਮਾਰ ਦਿੱਤੀ ਅਤੇ ਫ਼ਰਾਰ ਹੋ ਗਏ।

Date Updated Last Updated : 15 March 2024, 03:00 PM IST
Share:

Amritsar: ਅੰਮ੍ਰਿਤਸਰ 'ਚ ਕੱਲ ਦੇਰ ਰਾਤ ਨੂੰ ਹਕੀਮਾ ਗੇਟ ਥਾਣੇ ਦੇ ਬਾਹਰ ਅਣਪਛਾਤੇ ਦੋਸ਼ੀਆਂ ਨੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਵਿਨੂੰ ਨਾਂ ਦਾ ਨੌਜਵਾਨ ਆਪਣੇ 2 ਦੋਸਤਾਂ ਨਾਲ ਕਾਰ ਵਿੱਚ ਜਾ ਰਿਹਾ ਸੀ। ਇਸ ਦੌਰਾਨ ਬਾਈਕ ਸਵਾਰ ਕੁਝ ਲੋਕਾਂ ਨੇ ਉਸ 'ਤੇ ਹਮਲਾ ਕਰ ਦਿੱਤਾ। ਵੀਨੂੰ ਨੇ ਹਮਲਾਵਰਾਂ ਤੋਂ ਬਚਣ ਲਈ ਥਾਣੇ ਦੇ ਅੰਦਰ ਜਾਣ ਦੀ ਕੋਸ਼ਿਸ਼ ਕੀਤੀ, ਪਰ ਹਮਲਾਵਰਾਂ ਨੇ ਥਾਣੇ ਦੇ ਗੇਟ ਸਾਹਮਣੇ ਹੀ ਉਸ ਨੂੰ ਗੋਲੀ ਮਾਰ ਦਿੱਤੀ ਅਤੇ ਫ਼ਰਾਰ ਹੋ ਗਏ। ਗੋਲੀਆਂ ਲੱਗਣ ਨਾਲ ਜ਼ਖਮੀ ਵਿਨੂ ਦੀ ਮੌਤ ਹੋ ਗਈ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।

ਏਡੀਸੀਪੀ ਸਿਟੀ-1 ਡਾ.ਦਰਪਨ ਆਹਲੂਵਾਲੀਆ ਨੇ ਦੱਸਿਆ ਕਿ ਹਮਲਾਵਰਾਂ ਦੀ ਪਛਾਣ ਕਰ ਲਈ ਗਈ ਹੈ। ਪੁਲਿਸ ਨੇ ਹਮਲਾਵਰਾਂ ਦੇ ਕੁਝ ਸਾਥੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਏਡੀਸੀਪੀ ਨੇ ਦੱਸਿਆ ਕਿ ਹਮਲਾਵਰਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਿਸ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ।

Recent News