Pathankot: ਰਾਤ ਵੇਲੇ ਪਸ਼ੂਆਂ ਨੂੰ ਬਣਾਉਂਦਾ ਸੀ ਹਵਸ ਦਾ ਸ਼ਿਕਾਰ, ਸੀਸੀਟੀਵੀ ਵੇਖ ਲੋਕਾਂ ਨੇ ਫੜ੍ਹਿਆ

ਇੱਕ ਪ੍ਰਵਾਸੀ ਮਜ਼ਦੂਰ ਰਾਤ ਨੂੰ ਪਸ਼ੂਆਂ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਉਂਦਾ ਸੀ। ਸਥਾਨਕ ਲੋਕਾਂ ਨੇ ਉਸ ਨੂੰ ਫੜ ਕੇ ਖੰਭੇ ਨਾਲ ਰੱਸੀ ਨਾਲ ਬੰਨ੍ਹ ਦਿੱਤਾ। ਇਸ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ ਗਈ। ਲੋਕਾਂ ਨੇ ਸੀਸੀਟੀਵੀ ਫੁਟੇਜ ਤੋਂ ਇਸ ਪੂਰੇ ਮਾਮਲੇ ਦੀ ਜਾਣਕਾਰੀ ਹਾਸਲ ਕੀਤੀ।

Share:

ਪਠਾਨਕੋਟ। ਪਠਾਨਕੋਟ ਦੇ ਪਿੰਡ ਧੀਰਾ 'ਚ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਪ੍ਰਵਾਸੀ ਮਜ਼ਦੂਰ ਰਾਤ ਸਮੇਂ ਪਸ਼ੂਆਂ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਉਂਦਾ ਸੀ। ਸਥਾਨਕ ਲੋਕਾਂ ਨੇ ਉਸ ਨੂੰ ਫੜ ਕੇ ਖੰਭੇ ਨਾਲ ਰੱਸੀ ਨਾਲ ਬੰਨ੍ਹ ਦਿੱਤਾ। ਇਸ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ ਗਈ। ਲੋਕਾਂ ਨੇ ਸੀਸੀਟੀਵੀ ਫੁਟੇਜ ਤੋਂ ਇਸ ਪੂਰੇ ਮਾਮਲੇ ਦੀ ਜਾਣਕਾਰੀ ਹਾਸਲ ਕੀਤੀ।

ਬੇਜ਼ੁਬਾਨ ਪਸ਼ੂਆਂ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਉਣ ਵਾਲੇ ਨੌਜਵਾਨ ਨੂੰ ਸਥਾਨਕ ਲੋਕਾਂ ਨੇ ਫੜਿਆ। ਇਸ ਗੱਲ ਦਾ ਖੁਲਾਸਾ ਪਸ਼ੂ ਦੇ ਤਬੇਲੇ ਵਿੱਚ ਲੱਗੇ ਸੀਸੀਟੀਵੀ ਕੈਮਰੇ ਦੀ ਫੁਟੇਜ ਤੋਂ ਹੋਇਆ ਹੈ। ਜਿਸ ਕਾਰਨ ਸਥਾਨਕ ਲੋਕਾਂ ਨੇ ਇਸ ਪ੍ਰਵਾਸੀ ਨੌਜਵਾਨ ਨੂੰ ਕਾਬੂ ਕਰ ਲਿਆ ਅਤੇ ਪੁੱਛਗਿੱਛ ਦੌਰਾਨ ਉਸ ਨੇ ਆਪਣੇ ਨਾਲ ਕੀਤੀ ਗਲਤ ਹਰਕਤ ਮੰਨ ਲਈ।

ਲੋਕਾਂ ਨੇ ਮੁਲਜ਼ਮ ਨੂੰ ਖੰਭੇ ਨਾਲ ਬੰਨਿਆ

ਲੋਕਾਂ ਨੇ ਇਸ ਨੌਜਵਾਨ ਨੂੰ ਰੱਸੀ ਨਾਲ ਖੰਭੇ ਨਾਲ ਬੰਨ੍ਹ ਕੇ ਪੁਲੀਸ ਨੂੰ ਸੂਚਿਤ ਕੀਤਾ। ਮੌਕੇ 'ਤੇ ਪਹੁੰਚੀ ਪੁਲਸ ਨੇ ਖੰਭੇ ਨਾਲ ਬੰਨ੍ਹੇ ਨੌਜਵਾਨ ਨੂੰ ਛੁਡਵਾ ਕੇ ਹਿਰਾਸਤ 'ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਨਵਰਾਂ ਦੇ ਤਬੇਲੇ ਦਾ ਸੀਸੀਟੀਵੀ ਵੀ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਨੌਜਵਾਨ ਚੰਦਰ ਸ਼ੇਖਰ ਅਰਧ ਨਗਨ ਹਾਲਤ ਵਿੱਚ ਪਸ਼ੂਆਂ ਨਾਲ ਕੁਝ ਗਲਤ ਕਰਦੇ ਨਜ਼ਰ ਆ ਰਹੇ ਹਨ।

ਇਹ ਬੋਲੇ-ਸੁਮੇਰ ਸਿੰਘ ਮਾਨ

ਡੀਐਸਪੀ ਸਿਟੀ ਸੁਮੇਰ ਸਿੰਘ ਮਾਨ ਨੇ ਦੱਸਿਆ ਕਿ ਉਨ੍ਹਾਂ ਨੂੰ ਪਿੰਡ ਧੀਰਾ ਤੋਂ ਸੂਚਨਾ ਮਿਲੀ ਸੀ ਕਿ ਪਸ਼ੂਆਂ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਉਣ ਵਾਲੇ ਇੱਕ ਨੌਜਵਾਨ ਨੂੰ ਕਾਬੂ ਕੀਤਾ ਗਿਆ ਹੈ, ਜਿਸ ਨੂੰ ਹਿਰਾਸਤ ਵਿੱਚ ਲੈ ਕੇ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ