Punjab: ਪੰਜਾਬ AGTF ਨੂੰ ਵੱਡੀ ਸਫਲਤਾ, ਗੈਂਗਸਟਰ ਰਾਜੂ ਗੈਂਗ ਦੇ 11 ਮੁਲਜ਼ਮ ਗ੍ਰਿਫਤਾਰ, ਪਿਸਤੌਲ ਅਤੇ ਕਾਰਤੂਸ ਬਰਾਮਦ

ਸਤੰਬਰ 2023 ਵਿੱਚ ਇਨ੍ਹਾਂ ਮੁਲਜ਼ਮਾਂ ਨੇ ਤਰਨਤਾਰਨ ਦੇ ਪਿੰਡ ਢੋਟੀਆਂ ਵਿੱਚ ਇੱਕ ਬੈਂਕ ਲੁੱਟਣ ਦੀ ਕੋਸ਼ਿਸ਼ ਕੀਤੀ ਸੀ। ਪੁਲੀਸ ਵੱਲੋਂ ਲੁੱਟ ਦੀ ਵਾਰਦਾਤ ਨੂੰ ਨਾਕਾਮ ਕਰ ਦਿੱਤਾ ਗਿਆ ਪਰ ਗੋਲੀਬਾਰੀ ਵਿੱਚ ਇੱਕ ਪੁਲੀਸ ਮੁਲਾਜ਼ਮ ਗੰਭੀਰ ਜ਼ਖ਼ਮੀ ਹੋ ਗਿਆ। ਮੁਲਜ਼ਮਾਂ ਕੋਲੋਂ ਤਿੰਨ ਪਿਸਤੌਲ, ਇੱਕ ਡਬਲ ਬੈਰਲ ਬੰਦੂਕ ਅਤੇ 26 ਕਾਰਤੂਸ ਬਰਾਮਦ ਹੋਏ ਹਨ।

Share:

ਪੰਜਾਬ ਨਿਊਜ। ਪੰਜਾਬ ਪੁਲਿਸ ਨੇ ਕੇਂਦਰੀ ਜਾਂਚ ਏਜੰਸੀ ਅਤੇ ਜੰਮੂ-ਕਸ਼ਮੀਰ ਪੁਲਿਸ ਨਾਲ ਮਿਲ ਕੇ ਗੈਂਗਸਟਰ ਚਰਨਜੀਤ ਸਿੰਘ ਉਰਫ਼ ਰਾਜੂ ਗੈਂਗ ਦੇ 11 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸਤੰਬਰ 2023 ਵਿੱਚ ਇਨ੍ਹਾਂ ਮੁਲਜ਼ਮਾਂ ਨੇ ਤਰਨਤਾਰਨ ਦੇ ਪਿੰਡ ਢੋਟੀਆਂ ਵਿੱਚ ਇੱਕ ਬੈਂਕ ਲੁੱਟਣ ਦੀ ਕੋਸ਼ਿਸ਼ ਕੀਤੀ ਸੀ। ਪੁਲਿਸ ਵੱਲੋਂ ਲੁੱਟ ਦੀ ਵਾਰਦਾਤ ਨੂੰ ਨਾਕਾਮ ਕਰ ਦਿੱਤਾ ਗਿਆ ਪਰ ਗੋਲੀਬਾਰੀ ਵਿੱਚ ਇੱਕ ਪੁਲੀਸ ਮੁਲਾਜ਼ਮ ਗੰਭੀਰ ਜ਼ਖ਼ਮੀ ਹੋ ਗਿਆ। ਮੁਲਜ਼ਮਾਂ ਕੋਲੋਂ ਤਿੰਨ ਪਿਸਤੌਲ, ਇੱਕ ਡਬਲ ਬੈਰਲ ਬੰਦੂਕ ਅਤੇ 26 ਕਾਰਤੂਸ ਬਰਾਮਦ ਹੋਏ ਹਨ।

ਡੀਜੀਪੀ ਨੇ ਐਕਸ ਤੇ ਪੋਸਟ ਪਾਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਇਹ ਇੱਕ ਜੁਆਇੰਟ ਆਪੇਰਸ਼ਨ ਸੀ ਜਿਸ ਵਿੱਚ ਜੇਕੇ ਪੁਲਿਸ, ਪੰਜਾਬ ਪੁਲਿਸ ਅਤੇ ਸੈਂਟਰ ਦੀਆਂ ਏਜੰਸੀਆਂ ਨੇ ਸਾਥ ਦਿੱਤਾ ਤੇ ਉਸਤੋਂ ਬਾਅਦ ਇਨ੍ਹਾਂ ਬਦਮਾਸ਼ਾਂ ਨੂੰ ਗ੍ਰਿਫਤਾਰ ਕੀਤਾ ਗਿਆ। ਯਾਦਵ ਨੇ ਕਿਹਾ ਕਿ ਗ੍ਰਿਫਤਾਰ ਮੁਲਜ਼ਮਾਂ ਤੋਂ ਸਖਤੀ ਨਾਲ ਪੁੱਛਗਿੱਛ ਕਰਕੇ ਅਹਿਮ ਜਾਣਕਾਰੀ ਲਈ ਜਾਵੇਗੀ। ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਪੂਰੀ ਤਰ੍ਹਾਂ ਕਮਿਟੇਡ ਹੈ ਕਿ ਸੂਬੇ ਨੂੰ ਕ੍ਰਾਈਮ ਫ੍ਰੀ ਬਣਾ ਦਿੱਤਾ ਜਾਵੇ। 

 

 

ਇਹ ਵੀ ਪੜ੍ਹੋ