ਬਠਿੰਡਾ ਵਿਖੇ ਹਲਕਾ ਲੰਬੀ ਦੇ ਪਿੰਡ ਮਾਹੂਆਣਾ ’ਚ 40 ਸਾਲ ਦੇ ਕਿਸਾਨ ਸੁਖਵਿੰਦਰ ਸਿੰਘ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਜੀਵਨ ਲੀਲ੍ਹਾ ਸਮਾਪਤ ਕਰ ਲਈ। ਮ੍ਰਿਤਕ ਕਿਸਾਨ 3 ਏਕੜ ਦੇ ਕਰੀਬ ਜ਼ਮੀਨ ਦਾ ਮਾਲਕ ਸੀ। ਜੋਕਿ ਲੰਬੇ ਸਮੇਂ ਤੋਂ ਕਰਜ਼ੇ ਤੋਂ ਪ੍ਰੇਸ਼ਾਨ ਸੀ।
ਦੂਜੇ ਪਾਸੇ ਥਾਣਾ ਲੰਬੀ ਦੇ ਏਐੱਸਆਈ ਵੇਦ ਪ੍ਰਕਾਸ਼ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਸੁਖਵਿੰਦਰ ਸਿੰਘ ਦੇ ਬੇਟੇ ਅਤੇ ਭਰਾ ਨੇ ਪੁਲਿਸ ਕੋਲ ਬਿਆਨ ਦਰਜ ਕਰਵਾਏ ਹਨ ਕਿ ਸੁਖਵਿੰਦਰ ਸਿੰਘ ਦੀ ਫਸਲ ਚੰਗੀ ਨਾ ਹੋਣ ਕਰਕੇ ਉਹ ਕਰਜ਼ੇ ਦੀ ਮਾਰ ਹੇਠ ਸੀ। ਜਿਸ ਕਾਰਨ ਉਹ ਪਰੇਸ਼ਾਨ ਰਹਿੰਦਾ ਸੀ ਅਤੇ ਉਸਨੇ ਜ਼ਹਿਰੀਲੀ ਦਵਾਈ ਨਿਗਲ ਲਈ। ਪੁਲਿਸ ਨੇ ਧਾਰਾ 174 ਦੀ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਿਸਾਂ ਨੂੰ ਸੌਂਪ ਦਿੱਤੀ ਹੈ।