Sidhu Moosewala Murder: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਫਰਾਰ ਦੋ ਗੈਂਗਸਟਰਾਂ ਨੂੰ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਨ੍ਹਾਂ ਦੀ ਪਛਾਣ ਮਨਦੀਪ ਸਿੰਘ ਤੇ ਜਤਿੰਦਰ ਸਿੰਘ ਵਜੋਂ ਹੋਈ ਹੈ। ਮੁਲਜ਼ਮਾਂ ਕੋਲੋਂ ਦੋ ਪਿਸਤੌਲ ਤੇ 12 ਕਾਰਤੂਸ ਬਰਾਮਦ ਕੀਤੇ ਗਏ। ਦੋਵੇਂ ਮੁਲਜ਼ਮ ਲਗਾਤਾਰ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਦੇ ਸੰਪਰਕ ਵਿੱਚ ਸਨ।
In a breakthrough, #AGTF Punjab has arrested two operatives: Mandeep Singh & Jatinder Singh of Lawrence Bishnoi & Goldy Brar Gang
— DGP Punjab Police (@DGPPunjabPolice) February 3, 2024
Mandeep had provided hideouts to the accused involved in Sidhu Moosewala's murder and also facilitated the escape of Gangster Deepak Tinu in 2017 1/3 pic.twitter.com/8IarMLvKBP
DGP ਨੇ ਸਾਂਝੀ ਕੀਤੀ ਪੋਸਟ
ਡੀਜੀਪੀ ਪੰਜਾਬ ਗੌਰਵ ਯਾਦਵ ਨੇ ਐਕਸ ਹੈਂਡਲ 'ਤੇ ਪੋਸਟ ਸਾਂਝੀ ਕਰਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਮਨਦੀਪ ਸਿੰਘ ਨੇ ਸਿੱਧੂ ਮੂਸੇਵਾਲਾ ਦੇ ਕਤਲ 'ਚ ਸ਼ਾਮਲ ਮੁਲਜ਼ਮਾਂ ਨੂੰ ਟਿਕਾਣੇ ਮੁਹੱਈਆ ਕਰਵਾਏ ਸੀ। ਇਸਤੋਂ ਇਲਾਵਾ ਸਾਲ 2017 'ਚ ਗੈਂਗਸਟਰ ਦੀਪਕ ਟੀਨੂ ਦੀ ਭੱਜਣ 'ਚ ਵੀ ਮਦਦ ਕੀਤੀ ਸੀ। ਪੁਲਿਸ ਵੱਲੋਂ ਇਹਨਾਂ ਦੋਵੇਂ ਗੈਂਗਸਟਰਾਂ ਦਾ ਰਿਮਾਂਡ ਲੈ ਕੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਇਹਨਾਂ ਕੋਲੋਂ ਸਿੱਧੂ ਮੂਸੇਵਾਲਾ ਕਤਲ ਕਾਂਡ ਸਬੰਧੀ ਅਹਿਮ ਸੁਰਾਗ ਮਿਲਣ ਦੀ ਉਮੀਦ ਹੈ।