menu-icon
Punjabi Story Line
  • Home
  • News
  • Crime
  • ਪ੍ਰੇਮ ਸਬੰਧਾਂ ਦੇ ਚੱਲਦਿਆਂ ਪਤਨੀ ਦਾ ਗਲਾ ਘੁੱਟ ਕੇ ਕਤਲ, ਲਾਸ਼ ਨਹਿਰ 'ਚ ਸੁੱਟੀ

ਪ੍ਰੇਮ ਸਬੰਧਾਂ ਦੇ ਚੱਲਦਿਆਂ ਪਤਨੀ ਦਾ ਗਲਾ ਘੁੱਟ ਕੇ ਕਤਲ, ਲਾਸ਼ ਨਹਿਰ 'ਚ ਸੁੱਟੀ

ਮ੍ਰਿਤਕਾ ਗੁਰਪ੍ਰੀਤ ਕੌਰ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹਨਾਂ ਨੂੰ ਪਤਾ ਲੱਗਾ ਸੀ ਕਿ ਉਹਨਾਂ ਦੀ ਲੜਕੀ ਆਪਣੇ ਸਹੁਰੇ ਘਰੋਂ ਕਿਤੇ ਚਲੇ ਗਈ ਹੈ ਜਿਸ ਤੋਂ ਬਾਅਦ ਉਹਨਾਂ ਵੱਲੋਂ ਇਸ ਮਾਮਲੇ ਦੀ ਪੜਤਾਲ ਕੀਤੀ ਗਈ ਅਤੇ ਥਾਣਾ ਸਿਟੀ ਪੱਟੀ ਪੁਲਿਸ ਨੂੰ ਇਸਦੀ ਸੂਚਨਾ ਦਿੱਤੀ ਗਈ।

Date Updated Last Updated : 06 March 2025, 08:46 PM IST
Share:

ਪੱਟੀ 'ਚ ਪ੍ਰੇਮ ਸੰਬੰਧਾਂ ਦੇ ਚੱਲਦਿਆਂ ਵਿਆਹੁਤਾ ਦਾ ਉਸਦੇ ਪਤੀ ਵੱਲੋਂ ਗਲਾ ਘੁੱਟ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਛਾਣ ਗੁਰਪ੍ਰੀਤ ਕੌਰ ਪਤਨੀ ਚਮਕੌਰ ਸਿੰਘ ਵਾਸੀ ਪੱਟੀ ਵਜੋਂ ਹੋਈ । ਪੁਲਿਸ ਵੱਲੋਂ ਕਤਲ ਦੇ ਮਾਮਲੇ ਸਬੰਧੀ ਵਿਆਹੁਤਾ ਔਰਤ ਦੇ ਪਤੀ ਚਮਕੌਰ ਸਿੰਘ, ਉਸਦੀ ਮਾਂ, ਪਿਤਾ ਅਤੇ ਭੈਣ ਖਿਲਾਫ ਕਤਲ ਦੀਆਂ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।

ਲਾਸ਼ ਨੂੰ ਖੁਰਦ ਬੁਰਦ ਕਰਨ ਦੀ ਕੋਸ਼ਿਸ਼ 

ਮ੍ਰਿਤਕਾ ਗੁਰਪ੍ਰੀਤ ਕੌਰ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹਨਾਂ ਨੂੰ ਪਤਾ ਲੱਗਾ ਸੀ ਕਿ ਉਹਨਾਂ ਦੀ ਲੜਕੀ ਆਪਣੇ ਸਹੁਰੇ ਘਰੋਂ ਕਿਤੇ ਚਲੇ ਗਈ ਹੈ ਜਿਸ ਤੋਂ ਬਾਅਦ ਉਹਨਾਂ ਵੱਲੋਂ ਇਸ ਮਾਮਲੇ ਦੀ ਪੜਤਾਲ ਕੀਤੀ ਗਈ ਅਤੇ ਥਾਣਾ ਸਿਟੀ ਪੱਟੀ ਪੁਲਿਸ ਨੂੰ ਇਸਦੀ ਸੂਚਨਾ ਦਿੱਤੀ ਗਈ। ਜਿਸ ਵਿੱਚ ਪੁਲਿਸ ਵੱਲੋਂ ਕੀਤੀ ਗਈ ਮੁੱਢਲੀ ਤਫਤੀਸ਼ ਵਿੱਚ ਇਹ ਸਾਹਮਣੇ ਆਇਆ ਕਿ ਉਹਨਾਂ ਦੇ ਜਵਾਈ ਚਮਕੌਰ ਸਿੰਘ ਵੱਲੋਂ ਪ੍ਰੇਮਾ ਸਬੰਧਾਂ ਦੇ ਚੱਲਦਿਆਂ ਆਪਣੀ ਪਤਨੀ ਗੁਰਪ੍ਰੀਤ ਕੌਰ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਗਿਆ ਹੈ ਅਤੇ ਲਾਸ਼ ਨੂੰ ਖੁਰਦ ਬੁਰਦ ਕਰਨ ਲਈ ਹਰੀਕੇ ਨਹਿਰ ਵਿੱਚ ਸੁੱਟ ਦਿੱਤਾ ਗਿਆ। ਮ੍ਰਿਤਕਾ ਦੇ ਵਾਰਸਾਂ ਨੇ ਕਤਲ ਦੇ ਇਲਜ਼ਾਮ ਵਿੱਚ ਦੋਸ਼ੀ ਧਿਰ ਦੇ ਸਾਰੇ ਵਿਅਕਤੀਆਂ ਖਿਲਾਫ ਠੋਸ ਕਾਰਵਾਈ ਦੀ ਮੰਗ ਕੀਤੀ ਹੈ।

ਦੋਸ਼ੀ ਪਤੀ ਨੂੰ ਕੀਤਾ ਗ੍ਰਿਫਤਾਰ 

ਉਧਰ ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਪੱਟੀ ਦੇ ਮੁਖੀ ਐਸਐਚਓ ਹਰਪ੍ਰੀਤ ਸਿੰਘ ਵਿਰਕ ਨੇ ਦੱਸਿਆ ਕਿ ਪੁਲਿਸ ਵੱਲੋਂ ਦਰਖਾਸਤ ਮਿਲਣ ਉਪਰੰਤ ਕਾਰਵਾਈ ਕੀਤੀ ਗਈ ਜਿਸ ਵਿੱਚ ਸਾਹਮਣੇ ਆਇਆ ਕਿ ਪੀਡਬਲਯੂਡੀ ਮਹਿਕਮੇ ਵਿੱਚ ਨੌਕਰੀ ਕਰਦੇ ਚਮਕੌਰ ਸਿੰਘ ਵੱਲੋਂ ਆਪਣੀ ਪਤਨੀ ਦਾ ਤਿੰਨ ਮਾਰਚ ਨੂੰ ਗਲਾ ਘੋਟ ਕੇ ਕਤਲ ਕਰ ਦਿੱਤਾ ਗਿਆ ਅਤੇ ਲਾਸ਼ ਨੂੰ ਹਰੀਕੇ ਦੀ ਨਹਿਰ ਵਿੱਚ ਸੁੱਟ ਦਿੱਤਾ ਗਿਆ। ਉਹਨਾਂ ਕਿਹਾ ਕਿ ਮ੍ਰਿਤਕਾ ਦੇ ਵਾਰਸਾਂ ਦੇ ਬਿਆਨਾਂ ਉੱਪਰ ਚਮਕੌਰ ਸਿੰਘ ਅਤੇ ਉਸਦੀ ਮਾਂ, ਪਿਤਾ ਤੇ ਭੈਣ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ ਜਿਸ ਵਿੱਚ ਚਮਕੌਰ ਸਿੰਘ ਨੂੰ ਗ੍ਰਿਫਤਾਰ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ। 

Recent News