Kangana Ranaut ਦੀ ਫਿਲਮ Emergency ਤੇ ਨਹੀਂ ਰੁਕ ਰਿਹਾ ਬਬਾਲ, SGPC ਨੇ ਨਿਰਮਤਾਵਾਂ ਨੂੰ ਭੇਜਿਆ ਨੋਟਿਸ-ਕਿਹਾ ਮੁਆਫੀ ਮੰਗੋ 

Emergency Movie Controversy ਭਾਜਪਾ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਦੀ ਆਉਣ ਵਾਲੀ ਫਿਲਮ ਐਮਰਜੈਂਸੀ ਨੂੰ ਲੈ ਕੇ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫਿਲਮ ਨਿਰਮਾਤਾਵਾਂ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਐਸਜੀਪੀਸੀ ਨੇ ਫਿਲਮ ਦੇ ਟ੍ਰੇਲਰ ਨੂੰ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਹਟਾਉਣ ਲਈ ਵੀ ਕਿਹਾ ਹੈ। ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਇਸ ਨਾਲ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚੀ ਹੈ।

Share:

ਪੰਜਾਬ ਨਿਊਜ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਮੰਗਲਵਾਰ ਨੂੰ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਦੀ ਫਿਲਮ 'ਐਮਰਜੈਂਸੀ' ਦੇ ਨਿਰਮਾਤਾਵਾਂ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਸ਼੍ਰੋਮਣੀ ਕਮੇਟੀ ਦੇ ਕਾਨੂੰਨੀ ਸਲਾਹਕਾਰ ਅਮਨਬੀਰ ਸਿੰਘ ਸਿਆਲ ਵੱਲੋਂ ਭੇਜੇ ਨੋਟਿਸ ਵਿੱਚ ਕੰਗਨਾ ਰਣੌਤ ਸਮੇਤ ਫਿਲਮ ਦੇ ਨਿਰਮਾਤਾਵਾਂ ਨੂੰ ਜਨਤਕ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਰਿਲੀਜ਼ ਕੀਤੇ ਗਏ ਟ੍ਰੇਲਰ ਨੂੰ ਹਟਾਉਣ ਅਤੇ ਸਿੱਖ ਕੌਮ ਤੋਂ ਲਿਖਤੀ ਮੁਆਫੀ ਮੰਗਣ ਲਈ ਕਿਹਾ ਗਿਆ ਹੈ।

ਫਿਲਮ ਨਿਰਮਾਤਾਵਾਂ ਨੂੰ ਭੇਜਿਆ ਕਾਨੂੰਨੀ ਨੋਟਿਸ 

ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਕੰਗਣਾ ਨੂੰ ਰੋਕਣ ਲਈ ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਕੇਂਦਰੀ ਫਿਲਮ ਸੈਂਸਰ ਬੋਰਡ ਦੇ ਚੇਅਰਮੈਨ ਪ੍ਰਸੂਨ ਜੋਸ਼ੀ ਨੂੰ ਕਈ ਵਾਰ ਪੱਤਰ ਲਿਖੇ ਗਏ ਸਨ। ਰਣੌਤ ਸਮੇਤ ਇਸ ਫਿਲਮ ਦੇ ਨਿਰਮਾਤਾਵਾਂ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ।

ਸਿੱਖ ਭਾਈਚਾਰੇ ਨੂੰ ਪਹੁੰਚੀ ਡੁੰਘੀ ਠੇਸ

ਉਨ੍ਹਾਂ ਕਿਹਾ ਕਿ ਫਿਲਮ ਐਮਰਜੈਂਸੀ ਦਾ ਟ੍ਰੇਲਰ ਰਿਲੀਜ਼ ਹੋਣ ਤੋਂ ਬਾਅਦ ਕਈ ਸਿੱਖ ਵਿਰੋਧੀ ਦ੍ਰਿਸ਼ ਸਾਹਮਣੇ ਆਏ ਹਨ, ਜਿਸ ਨਾਲ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚੀ ਹੈ। ਫਿਲਮ ਵਿੱਚ ਸਿੱਖਾਂ ਨੂੰ ਅੱਤਵਾਦੀ ਅਤੇ ਵੱਖਵਾਦੀ ਦਿਖਾਉਣ ਦੀ ਕੋਸ਼ਿਸ਼ ਕੀਤੀ ਗਈ ਹੈ, ਜੋ ਕਿ ਬਰਦਾਸ਼ਤਯੋਗ ਨਹੀਂ ਹੈ।

ਪ੍ਰਤਾਪ ਸਿੰਘ ਨੇ ਦੱਸਿਆ ਕਿ ਫਿਲਮ ਦਾ ਟਰੇਲਰ ਰਿਲੀਜ਼ ਹੋਣ ਤੋਂ ਬਾਅਦ ਸਿੱਖ ਕੌਮ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ, ਜਿਸ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵੱਲੋਂ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਕੰਗਨਾ ਰਣੌਤ ਅਤੇ ਫਿਲਮ ਨਿਰਮਾਤਾਵਾਂ ਵੱਲੋਂ ਇਤਰਾਜ਼ਯੋਗ ਸਿੱਖ ਵਿਰੋਧੀ ਸੀਨ ਨਾ ਕੱਟੇ ਗਏ ਤਾਂ ਉਨ੍ਹਾਂ ਖਿਲਾਫ ਹਰ ਪੱਧਰ 'ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ