15 ਭਾਰਤੀ ਫੌਜੀ ਟਿਕਾਣੇ ਸਨ ਨਿਸ਼ਾਨੇ ’ਤੇ, ਭਾਰਤ ਨੇ ਪਾਕਿਸਤਾਨ ਦੇ ਹਵਾਈ ਰੱਖਿਆ ਰਾਡਾਰ ਸਿਸਟਮ ਨੂੰ ਕੀਤਾ ਤਬਾਹ

ਭਾਰਤ ਨੇ ਲਾਹੌਰ ਸਥਿਤ ਹਵਾਈ ਰੱਖਿਆ ਪ੍ਰਣਾਲੀ ਨੂੰ ਤਬਾਹ ਕਰ ਦਿੱਤਾ। ਇਸ ਦੌਰਾਨ, ਪਾਕਿਸਤਾਨ ਕੰਟਰੋਲ ਰੇਖਾ (LoC) 'ਤੇ ਗੋਲੀਬਾਰੀ ਕਰ ਰਿਹਾ ਹੈ। ਇਸ ਵਿੱਚ ਜੰਮੂ-ਕਸ਼ਮੀਰ ਦੇ ਕੁਪਵਾੜਾ, ਬਾਰਾਮੂਲਾ, ਉੜੀ, ਪੁੰਛ, ਮੇਂਢਰ ਅਤੇ ਰਾਜੌਰੀ ਸੈਕਟਰਾਂ ਵਿੱਚ ਮੋਰਟਾਰ ਗੋਲੇ ਦਾਗੇ ਜਾ ਰਹੇ ਹਨ ਅਤੇ ਗੋਲੀਬਾਰੀ ਕੀਤੀ ਜਾ ਰਹੀ ਹੈ। ਦੂਜੇ ਪਾਸੇ, ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਵੀਰਵਾਰ ਨੂੰ ਈਰਾਨ ਨਾਲ ਗੱਲਬਾਤ ਦੌਰਾਨ ਆਪ੍ਰੇਸ਼ਨ ਸਿੰਦੂਰ ਬਾਰੇ ਜਾਣਕਾਰੀ ਦਿੱਤੀ।

Share:

ਭਾਰਤ ਨੇ ਵੀਰਵਾਰ ਸਵੇਰੇ ਪਾਕਿਸਤਾਨ ਦੇ ਹਵਾਈ ਰੱਖਿਆ ਪ੍ਰਣਾਲੀ ਨੂੰ ਤਬਾਹ ਕਰ ਦਿੱਤਾ। ਇਸ ਤੋਂ ਪਹਿਲਾਂ, ਬੁੱਧਵਾਰ ਦੇਰ ਰਾਤ ਨੂੰ, ਪਾਕਿਸਤਾਨੀ ਫੌਜ ਨੇ 15 ਭਾਰਤੀ ਫੌਜੀ ਠਿਕਾਣਿਆਂ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਸੀ। ਇਸ ਤੋਂ ਬਾਅਦ ਭਾਰਤੀ ਫੌਜ ਨੇ ਇਹ ਵੱਡੀ ਕਾਰਵਾਈ ਕਰਦਿਆਂ ਢੁਕਵਾਂ ਜਵਾਬ ਦਿੱਤਾ। ਰੱਖਿਆ ਮੰਤਰਾਲੇ ਨੇ ਦੁਪਹਿਰ 2:30 ਵਜੇ ਇਸ ਕਾਰਵਾਈ ਬਾਰੇ ਜਾਣਕਾਰੀ ਦਿੱਤੀ। ਰੱਖਿਆ ਮੰਤਰਾਲੇ ਨੇ ਕਿਹਾ ਕਿ ਅੱਜ ਸਵੇਰੇ ਭਾਰਤੀ ਬਲਾਂ ਨੇ ਪਾਕਿਸਤਾਨ ਦੇ ਕਈ ਥਾਵਾਂ 'ਤੇ ਹਵਾਈ ਰੱਖਿਆ ਰਾਡਾਰਾਂ ਅਤੇ ਪ੍ਰਣਾਲੀਆਂ ਨੂੰ ਨਿਸ਼ਾਨਾ ਬਣਾਇਆ।

ਪਾਕਿਤਸਾਨ LOC ਤੇ ਕਰ ਰਿਹਾ ਲਗਾਤਾਰ ਫਾਇਰਿੰਗ

ਭਾਰਤ ਨੇ ਲਾਹੌਰ ਸਥਿਤ ਹਵਾਈ ਰੱਖਿਆ ਪ੍ਰਣਾਲੀ ਨੂੰ ਤਬਾਹ ਕਰ ਦਿੱਤਾ। ਇਸ ਦੌਰਾਨ, ਪਾਕਿਸਤਾਨ ਕੰਟਰੋਲ ਰੇਖਾ (LoC) 'ਤੇ ਗੋਲੀਬਾਰੀ ਕਰ ਰਿਹਾ ਹੈ। ਇਸ ਵਿੱਚ ਜੰਮੂ-ਕਸ਼ਮੀਰ ਦੇ ਕੁਪਵਾੜਾ, ਬਾਰਾਮੂਲਾ, ਉੜੀ, ਪੁੰਛ, ਮੇਂਢਰ ਅਤੇ ਰਾਜੌਰੀ ਸੈਕਟਰਾਂ ਵਿੱਚ ਮੋਰਟਾਰ ਗੋਲੇ ਦਾਗੇ ਜਾ ਰਹੇ ਹਨ ਅਤੇ ਗੋਲੀਬਾਰੀ ਕੀਤੀ ਜਾ ਰਹੀ ਹੈ। ਦੂਜੇ ਪਾਸੇ, ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਵੀਰਵਾਰ ਨੂੰ ਈਰਾਨ ਨਾਲ ਗੱਲਬਾਤ ਦੌਰਾਨ ਆਪ੍ਰੇਸ਼ਨ ਸਿੰਦੂਰ ਬਾਰੇ ਜਾਣਕਾਰੀ ਦਿੱਤੀ। ਜੈਸ਼ੰਕਰ ਨੇ ਕਿਹਾ ਕਿ ਸਾਡੀਆਂ ਫੌਜਾਂ ਨੇ ਸਿਰਫ਼ ਅੱਤਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ।
ਭਾਰਤ ਨੇ 6 ਮਈ ਨੂੰ ਸਵੇਰੇ 1:05 ਵਜੇ ਪਾਕਿਸਤਾਨ ਅਤੇ ਪੀਓਕੇ 'ਤੇ ਹਵਾਈ ਹਮਲੇ ਕੀਤੇ। ਇਸ ਵਿੱਚ 9 ਅੱਤਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਗਿਆ, ਜਿਸ ਵਿੱਚ 100 ਤੋਂ ਵੱਧ ਅੱਤਵਾਦੀ ਮਾਰੇ ਗਏ।

ਹੁਣ ਤੱਕ ਦੀਆਂ ਕਾਰਵਾਈਆਂ

1.ਪਾਕਿਸਤਾਨੀ ਫੌਜ ਜੰਮੂ-ਕਸ਼ਮੀਰ ਦੇ ਕੰਟਰੋਲ ਰੇਖਾ 'ਤੇ ਲਗਾਤਾਰ ਗੋਲੀਬਾਰੀ ਕਰ ਰਹੀ ਹੈ। ਜਿਸਦਾ ਭਾਰਤੀ ਫੌਜ ਦੇ ਵੱਲੋਂ ਮੂੰਹ ਤੋੜਵਾ ਜਵਾਬ ਦਿੱਤਾ ਜਾ ਰਿਹਾ ਹੈ। ਬੁੱਧਵਾਰ ਨੂੰ ਹੋਈ ਗੋਲੀਬਾਰੀ ਵਿੱਚ ਇੱਕ ਫੌਜੀ ਜਵਾਨ ਸਮੇਤ 14 ਲੋਕਾਂ ਦੀ ਮੌਤ ਹੋ ਗਈ।
2. ਪੰਜਾਬ ਵਿੱਚ ਹੀ, ਬੁੱਧਵਾਰ ਰਾਤ ਨੂੰ ਅੰਮ੍ਰਿਤਸਰ ਵਿੱਚ ਧਮਾਕੇ ਸੁਣੇ ਗਏ। ਵੀਰਵਾਰ ਸਵੇਰੇ ਇੱਥੇ ਤਿੰਨ ਪਿੰਡਾਂ ਵਿੱਚ ਰਾਕੇਟ ਮਿਲੇ। ਰੱਖਿਆ ਮਾਹਿਰਾਂ ਨੇ ਸੰਭਾਵਨਾ ਪ੍ਰਗਟਾਈ ਹੈ ਕਿ ਇਹ ਰਾਕੇਟ ਪਾਕਿਸਤਾਨ ਤੋਂ ਦਾਗੇ ਗਏ ਸਨ ਅਤੇ ਭਾਰਤੀ ਰੱਖਿਆ ਪ੍ਰਣਾਲੀ ਨੇ ਇਨ੍ਹਾਂ ਨੂੰ ਡੇਗ ਦਿੱਤਾ ਸੀ।
3. ਪੰਜਾਬ ਦੇ ਫਿਰੋਜ਼ਪੁਰ ਵਿੱਚ ਬੀਐਸਐਫ ਨੇ ਸਰਹੱਦ ਪਾਰ ਕਰਦੇ ਸਮੇਂ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ ਦਿੱਤਾ।
4. ਵਿਦੇਸ਼ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਅਸੀਂ ਪਾਕਿਸਤਾਨ ਨਾਲ ਤਣਾਅ ਨਹੀਂ ਵਧਾਉਣਾ ਚਾਹੁੰਦੇ। ਜੇਕਰ ਪਾਕਿਸਤਾਨ ਹਮਲਾ ਕਰਦਾ ਹੈ ਤਾਂ ਇਹ ਯਕੀਨੀ ਹੈ ਕਿ ਅਸੀਂ ਉਨ੍ਹਾਂ ਨੂੰ ਢੁਕਵਾਂ ਜਵਾਬ ਦੇਵਾਂਗੇ। ਇਸ ਮੁਲਾਕਾਤ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਅਤੇ ਅਜੀਤ ਡੋਭਾਲ ਵਿਚਕਾਰ ਇੱਕ ਮੁਲਾਕਾਤ ਹੋ ਚੁੱਕੀ ਹੈ। ਇੱਕ ਸਰਬ-ਪਾਰਟੀ ਮੀਟਿੰਗ ਵੀ ਹੋਈ, ਜਿਸ ਵਿੱਚ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਆਪ੍ਰੇਸ਼ਨ ਸਿੰਦੂਰ ਅਜੇ ਵੀ ਜਾਰੀ ਹੈ।

ਇਹ ਵੀ ਪੜ੍ਹੋ