ਇਟਲੀ 'ਚ ਸੜਕ ਹਾਦਸੇ 'ਚ 3 ਪੰਜਾਬੀ ਨੌਜਵਾਨਾਂ ਦੀ ਮੌਤ ਦੀ ਖਬਰ ਸਾਹਮਣੇ ਆਈ ਹੈ। ਮਰਨ ਵਾਲਿਆਂ ਵਿੱਚ ਇੱਕ ਨੌਜਵਾਨ ਜਲੰਧਰ ਦੇ ਪਿੰਡ ਉਚਾ ਪਿੰਡ ਦਾ ਰਹਿਣ ਵਾਲਾ ਸੀ। ਮ੍ਰਿਤਕ ਦੀ ਪਛਾਣ ਗੁਰਤੇਜ ਸਿੰਘ ਉਰਫ਼ ਗੁਰੀ (27) ਵਜੋਂ ਹੋਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਬੀਤੀ ਰਾਤ ਉਹ ਇੱਕ ਕਾਰ ਵਿੱਚ ਉਰਮੇਲੇ-ਉਡੇਰਸੋ ਹਾਈਵੇ ਵੱਲ ਜਾ ਰਿਹਾ ਸੀ। ਇਸ ਦੌਰਾਨ ਉਸ ਦੀ ਕਾਰ ਬੇਕਾਬੂ ਹੋ ਕੇ ਸੜਕ 'ਤੇ ਫਿਸਲ ਗਈ ਅਤੇ ਬੈਰੀਕੇਡ ਨਾਲ ਜਾ ਟਕਰਾਈ। ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ।
ਇੱਕ ਰਾਹਗੀਰ ਵੀ ਹੋਇਆ ਜ਼ਖਮੀ
ਇਸ ਘਟਨਾ 'ਚ ਇਕ ਹੋਰ ਰਾਹਗੀਰ ਵੀ ਜ਼ਖਮੀ ਹੋ ਗਿਆ। ਉਸ ਨੂੰ ਇਲਾਜ ਲਈ ਟਾਰਵੀਜੋ ਦੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਹੁਣ ਤੱਕ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਹਾਦਸਾ ਖਰਾਬ ਮੌਸਮ ਕਾਰਨ ਹੋਇਆ ਹੈ। ਟਾਰਵੀਜੋ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ