Courtesy: ai image
ਨਵੀਂ ਦਿੱਲੀ. ਇੰਡੋਨੇਸ਼ੀਆ ਦੇ ਮਦੁਰਾ ਟਾਪੂ ਦੇ ਨੇੜੇ ਪਾਣੀ ਵਿੱਚ ਇੱਕ ਕਿਸ਼ਤੀ ਨੂੰ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਰਿਪੋਰਟਾਂ ਵਿੱਚ ਕਿਹਾ ਗਿਆ ਕਿ ਇਸ ਘਟਨਾ ਵਿੱਚ ਘੱਟੋ-ਘੱਟ ਪੰਜ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 41 ਲਾਪਤਾ ਹਨ। ਲਾਪਤਾ ਵਿਅਕਤੀਆਂ ਦਾ ਪਤਾ ਲਗਾਉਣ ਲਈ ਖੋਜ ਅਤੇ ਬਚਾਅ ਕਾਰਜ ਜਾਰੀ ਹਨ।
ਦਰਅਸਲ, ਇਹ ਕਿਸ਼ਤੀ ਪੂਰਬੀ ਜਾਵਾ ਸੂਬੇ ਦੇ ਸੁਰਾਬਾਇਆ ਤੋਂ ਦੱਖਣੀ ਸੁਲਾਵੇਸੀ ਦੇ ਮਕਾਸਰ ਸ਼ਹਿਰ ਜਾ ਰਹੀ ਸੀ, ਜਦੋਂ ਯਾਤਰਾ ਦੇ ਕੁਝ ਘੰਟਿਆਂ ਬਾਅਦ ਇਹ ਭਿਆਨਕ ਹਾਦਸਾ ਵਾਪਰ ਗਿਆ।
ਇੰਡੋਨੇਸ਼ੀਆ ਦੀ ਖੋਜ ਅਤੇ ਬਚਾਅ ਏਜੰਸੀ ਨੇ ਐਤਵਾਰ ਨੂੰ ਦੱਸਿਆ ਕਿ ਇੰਡੋਨੇਸ਼ੀਆ ਦੇ ਮਦੁਰਾ ਟਾਪੂ ਦੇ ਨੇੜੇ ਇੱਕ ਕਿਸ਼ਤੀ ਵਿੱਚ ਅੱਗ ਲੱਗਣ ਤੋਂ ਬਾਅਦ ਘੱਟੋ-ਘੱਟ 5 ਲੋਕਾਂ ਦੀ ਮੌਤ ਹੋ ਗਈ ਹੈ ਅਤੇ 41 ਲਾਪਤਾ ਹਨ।
ਸਥਾਨਕ ਮੀਡੀਆ ਅਨੁਸਾਰ, ਜਦੋਂ ਫੇਰੀ 'ਚ ਅੱਗ ਲੱਗੀ ਤਾਂ ਉਸ ਵਿੱਚ 250 ਯਾਤਰੀ ਅਤੇ ਕਰੂ ਮੈਂਬਰ ਸਵਾਰ ਸਨ। ਇਸ ਵਿੱਚ ਅੱਗ ਦੀ ਘਟਨਾ ਤੋਂ ਬਾਅਦ ਕਈ ਜਹਾਜ਼ਾਂ ਦੀ ਮਦਦ ਨਾਲ ਵੱਡੇ ਪੈਮਾਨੇ 'ਤੇ ਬਚਾਅ ਆਪਰੇਸ਼ਨ ਚਲਾਇਆ ਗਿਆ।
ਏਜੰਸੀ ਦੇ ਡਾਟੇ ਮੁਤਾਬਕ, ਐਤਵਾਰ ਦੁਪਹਿਰ ਨੂੰ ਕਿਸ਼ਤੀ ਵਿੱਚ 271 ਯਾਤਰੀ ਅਤੇ ਚਾਲਕ ਦਲ ਦੇ ਮੈਂਬਰ ਸਵਾਰ ਸਨ। ਅੱਗ ਲੱਗਣ ਤੋਂ ਬਾਅਦ, ਕਈ ਜਹਾਜ਼ਾਂ ਦੀ ਸਹਾਇਤਾ ਨਾਲ ਇੱਕ ਵੱਡੇ ਪੱਧਰ 'ਤੇ ਬਚਾਅ ਕਾਰਜ ਸ਼ੁਰੂ ਕੀਤਾ ਗਿਆ ਅਤੇ ਉਨ੍ਹਾਂ ਵਿੱਚੋਂ 225 ਨੂੰ ਬਚਾ ਲਿਆ ਗਿਆ ਹੈ।
ਜਾਣਕਾਰੀ ਮੁਤਾਬਕ, ਸਰਚ ਅਤੇ ਰੈਸਕਿਊ ਆਪਰੇਸ਼ਨ ਅਜੇ ਵੀ ਜਾਰੀ ਹੈ। ਫਿਲਹਾਲ ਇਹ ਸਪਸ਼ੱਟ ਨਹੀਂ ਹੋ ਪਾਇਆ ਹੈ ਕਿ ਆਖਿਰ ਕਿਸ਼ਤੀ 'ਚ ਇਹ ਅੱਗ ਕਿਵੇਂ ਲਗੀ।