menu-icon
Punjabi Story Line
  • Home
  • News
  • International
  • ਕੈਨੇਡਾ ਵਿੱਚ ਨਸ਼ੇ ਅਤੇ ਗੈਰ-ਕਾਨੂੰਨੀ ਹਥਿਆਰਾਂ ਸਮੇਤ ਪੰਜਾਬ ਦੇ 5 ਨੌਜਵਾਨ ਗ੍ਰਿਫਤਾਰ

ਕੈਨੇਡਾ ਵਿੱਚ ਨਸ਼ੇ ਅਤੇ ਗੈਰ-ਕਾਨੂੰਨੀ ਹਥਿਆਰਾਂ ਸਮੇਤ ਪੰਜਾਬ ਦੇ 5 ਨੌਜਵਾਨ ਗ੍ਰਿਫਤਾਰ

ਕੈਨੇਡਾ ਦੇ ਕਈ ਸ਼ਹਿਰਾਂ ਵਿੱਚ ਪੁਲਿਸ ਵੱਲੋਂ ਘਰਾਂ ਵਿੱਚ ਛਾਪੇਮਾਰੀ ਕਰਦੇ ਹੋਏ ਪੰਜਾਬ ਦੇ ਪੰਜ ਨੌਜਵਾਨਾਂ ਨੂੰ ਨਸ਼ੇ ਅਤੇ ਗੈਰ-ਕਾਨੂੰਨੀ ਹਥਿਆਰਾਂ ਨਾਲ ਗ੍ਰਿਫਤਾਰ ਕੀਤਾ ਗਿਆ ਹੈ। ਕੈਨੇਡੀਅਨ ਮੀਡੀਆ ਮੁਤਾਬਕ ਵਿਸ਼ੇਸ਼ ਇਨਫੋਰਸਮੈਂਟ ਬਿਊਰੋ ਸਟੈਪ ਟੀਮ ਨੇ ਇਹ ਕਾਰਵਾਈ ਕੀਤੀ ਹੈ। ਫੜੇ ਗਏ ਨੌਜਵਾਨਾਂ ਦੀ ਪਛਾਣ ਅਮਨਦੀਪ ਸਿੰਘ, ਰਮਨਪ੍ਰੀਤ ਸਿੰਘ, ਮਨਿੰਦਰ ਸਿੰਘ, ਸਵਰਨਪ੍ਰੀਤ ਸਿੰਘ ਅਤੇ ਜੋਬਨਪ੍ਰੀਤ ਸਿੰਘ […]

Date Updated Last Updated : 07 November 2023, 11:44 AM IST
Share:

ਕੈਨੇਡਾ ਦੇ ਕਈ ਸ਼ਹਿਰਾਂ ਵਿੱਚ ਪੁਲਿਸ ਵੱਲੋਂ ਘਰਾਂ ਵਿੱਚ ਛਾਪੇਮਾਰੀ ਕਰਦੇ ਹੋਏ ਪੰਜਾਬ ਦੇ ਪੰਜ ਨੌਜਵਾਨਾਂ ਨੂੰ ਨਸ਼ੇ ਅਤੇ ਗੈਰ-ਕਾਨੂੰਨੀ ਹਥਿਆਰਾਂ ਨਾਲ ਗ੍ਰਿਫਤਾਰ ਕੀਤਾ ਗਿਆ ਹੈ। ਕੈਨੇਡੀਅਨ ਮੀਡੀਆ ਮੁਤਾਬਕ ਵਿਸ਼ੇਸ਼ ਇਨਫੋਰਸਮੈਂਟ ਬਿਊਰੋ ਸਟੈਪ ਟੀਮ ਨੇ ਇਹ ਕਾਰਵਾਈ ਕੀਤੀ ਹੈ। ਫੜੇ ਗਏ ਨੌਜਵਾਨਾਂ ਦੀ ਪਛਾਣ ਅਮਨਦੀਪ ਸਿੰਘ, ਰਮਨਪ੍ਰੀਤ ਸਿੰਘ, ਮਨਿੰਦਰ ਸਿੰਘ, ਸਵਰਨਪ੍ਰੀਤ ਸਿੰਘ ਅਤੇ ਜੋਬਨਪ੍ਰੀਤ ਸਿੰਘ ਵਜੋਂ ਹੋਈ ਹੈ।

ਵੱਖ-ਵੱਖ ਥਾਵਾਂ ਤੋਂ ਮੁਲਜ਼ਮ ਕੀਤੇ ਗ੍ਰਿਫਤਾਰ

ਪੁਲਿਸ ਪਹਿਲਾਂ ਹੀ ਇਨ੍ਹਾਂ ਨੌਜਵਾਨਾਂ ’ਤੇ ਨਜ਼ਰ ਰੱਖ ਰਹੀ ਸੀ ਅਤੇ ਇਨ੍ਹਾਂ ਦੇ ਨਾਂ ਪਹਿਲਾਂ ਵੀ ਕੁਝ ਕੇਸਾਂ ਵਿੱਚ ਸਾਹਮਣੇ ਆਏ ਸਨ। ਚੇਤਾਵਨੀਆਂ ਦੇ ਬਾਵਜੂਦ ਉਹ ਨਸ਼ੇ ਦੇ ਮਾਮਲਿਆਂ ਵਿੱਚ ਸ਼ਾਮਲ ਪਾਏ ਗਏ। ਪੁਲਿਸ ਟੀਮਾਂ ਨੇ ਵਾਨ, ਓਨਟਾਰੀਓ ਵਿੱਚ ਘਰਾਂ ਵਿੱਚ ਛਾਪੇਮਾਰੀ ਕੀਤੀ ਅਤੇ ਇੱਕ ਸਥਾਨ ਤੋਂ 3 ਅਤੇ 2 ਹੋਰਾਂ ਨੂੰ ਦੂਜੇ ਸਥਾਨ ਤੋਂ ਗ੍ਰਿਫਤਾਰ ਕੀਤਾ। ਪੀਲ ਰੀਜਨਲ ਪੁਲਿਸ ਅਜਿਹੇ ਨੌਜਵਾਨਾਂ ਖਿਲਾਫ ਲਗਾਤਾਰ ਮੁਹਿੰਮ ਚਲਾ ਰਹੀ ਹੈ। ਬੀਤੇ ਹਫਤੇ ਪਹਿਲਾ ਵੀ ਕਾਰਾਂ ਅਤੇ ਐਸਯੂਵੀ ਦੀ ਚੋਰੀ ਵਿੱਚ 70 ਤੋਂ ਵੱਧ ਨੌਜਵਾਨ ਨੂੰ  ਫੜਿਆ ਗਿਆ ਸੀ। ਜਿਨ੍ਹਾਂ ਵਿੱਚ ਪੰਜਾਬੀ ਮੂਲ ਦੇ ਨੌਜਵਾਨ ਵੀ ਸ਼ਾਮਲ ਸਨ।

Recent News