International News: ਅਮਰੀਕਾ ਵਿੱਚ ਇੱਕ ਵਾਰ ਫਿਰ ਭਾਰਤੀ ਮੂਲ ਦੇ ਵਿਦਿਆਰਥੀ ਦੀ ਮੌਤ ਹੋਣ ਦੀ ਖ਼ਬਰ ਹੈ। ਵਿਦਿਆਰਥੀ ਦਾ ਨਾਂ ਸ਼੍ਰੇਅਸ ਰੈੱਡੀ ਦੱਸਿਆ ਜਾਂਦਾ ਹੈ। ਇਸ ਤੋਂ ਪਹਿਲਾਂ ਭਾਰਤੀ ਮੂਲ ਦੇ ਦੋ ਹੋਰ ਵਿਦਿਆਰਥੀਆਂ ਦੀਆਂ ਵੀ ਲਾਸ਼ਾਂ ਮਿਲੀਆਂ ਸਨ। ਇਹ ਸਾਰੀਆਂ ਘਟਨਾਵਾਂ ਇਕ ਹਫਤੇ ਦੇ ਅੰਦਰ ਹੀ ਦੇਖਣ ਨੂੰ ਮਿਲੀਆਂ ਹਨ। ਸੂਤਰਾਂ ਮੁਤਾਬਕ ਸ਼੍ਰੇਅਸ ਰੈੱਡੀ ਨੇ Linder School of Business ਤੋਂ ਪੜ੍ਹਾਈ ਕੀਤੀ ਸੀ। ਇਹ ਘਟਨਾ ਅਮਰੀਕਾ ਦੇ ਸਿਨਸਿਨਾਟੀ 'ਚ ਵਾਪਰੀ ਹੈ। ਮੌਤ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਨਿਊਯਾਰਕ ਸਥਿਤ ਭਾਰਤੀ ਦੂਤਾਵਾਸ ਨੇ ਭਾਰਤੀ ਮੂਲ ਦੇ ਵਿਦਿਆਰਥੀ ਸ਼੍ਰੇਅਸ ਰੈੱਡੀ ਦੀ ਮੌਤ ਦੀ ਪੁਸ਼ਟੀ ਕੀਤੀ ਹੈ। social media platform 'ਤੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਨੇ ਲਿਖਿਆ, "ਓਹਾਇਓ 'ਚ ਭਾਰਤੀ ਮੂਲ ਦੇ ਵਿਦਿਆਰਥੀ ਸ਼੍ਰੇਅਸ ਰੈੱਡੀ ਬੇਨੀਗੇਰੀ ਦੀ ਮੌਤ 'ਤੇ ਅਸੀਂ ਦੁਖੀ ਹਾਂ। ਪੁਲਿਸ ਜਾਂਚ ਜਾਰੀ ਹੈ। ਫਿਲਹਾਲ ਕਿਸੇ ਵੀ ਤਰ੍ਹਾਂ ਦੀ ਹਿੰਸਾ ਦਾ ਕੋਈ ਸ਼ੱਕ ਨਹੀਂ ਹੈ। ਦੂਤਾਘਰ ਵਿਦਿਆਰਥੀ ਦੇ ਪਰਿਵਾਰ ਦੇ ਸੰਪਰਕ ਵਿੱਚ ਹੈ ਅਤੇ ਹਰ ਤਰ੍ਹਾਂ ਨਾਲ ਸਹਿਯੋਗ ਕਰ ਰਿਹਾ ਹੈ।"
ਸ਼੍ਰੇਅਸ ਰੈੱਡੀ ਤੋਂ ਪਹਿਲਾਂ ਭਾਰਤੀ ਮੂਲ ਦੇ ਦੋ ਹੋਰ ਵਿਦਿਆਰਥੀਆਂ ਦੀ ਹੱਤਿਆ ਕਰ ਦਿੱਤੀ ਗਈ ਸੀ। ਇਸ ਤੋਂ ਪਹਿਲਾਂ ਇੰਡੀਆਨਾ 'ਚ ਨੀਲ ਆਚਾਰੀਆ ਨਾਂ ਦੇ ਵਿਦਿਆਰਥੀ ਦੀ ਲਾਸ਼ ਮਿਲੀ ਸੀ। ਜਾਰਜੀਆ ਵਿੱਚ ਵਿਵੇਕ ਸੈਣੀ ਨਾਮ ਦੇ ਇੱਕ ਭਾਰਤੀ ਵਿਦਿਆਰਥੀ ਦੀ ਹੱਤਿਆ ਕਰ ਦਿੱਤੀ ਗਈ ਸੀ। ਦਰਅਸਲ, ਭਾਰਤੀ ਵਿਦਿਆਰਥੀ ਨੇ ਇੱਕ ਬੇਘਰ ਵਿਅਕਤੀ ਪ੍ਰਤੀ ਦਿਆਲਤਾ ਦਿਖਾਈ ਸੀ ਅਤੇ ਵੱਖ-ਵੱਖ ਮੌਕਿਆਂ 'ਤੇ ਉਸਦੀ ਮਦਦ ਕੀਤੀ ਸੀ। ਹਾਲਾਂਕਿ, ਜਿਸ ਦਿਨ ਭਾਰਤੀ ਵਿਦਿਆਰਥੀ ਨੇ ਮਦਦ ਕਰਨੀ ਬੰਦ ਕਰ ਦਿੱਤੀ, ਉਸ ਦਿਨ ਉਸ ਵਿਅਕਤੀ ਨੇ ਭਾਰਤੀ ਵਿਦਿਆਰਥੀ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ।