menu-icon
Punjabi Story Line
  • Home
  • News
  • International
  • ਵੱਡੀ ਖਬਰ : ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਕੰਪਲੈਕਸ ਵਿੱਚ ਹੋਈ ਪਾਰਟੀ ਵਿੱਚ ਪਰੋਸਿਆ ਗਿਆ ਨਾਨ ਵੈਜ

ਵੱਡੀ ਖਬਰ : ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਕੰਪਲੈਕਸ ਵਿੱਚ ਹੋਈ ਪਾਰਟੀ ਵਿੱਚ ਪਰੋਸਿਆ ਗਿਆ ਨਾਨ ਵੈਜ

ਪਾਕਿਸਤਾਨੀ ਸਿੱਖ ਭਾਈਚਾਰੇ 'ਚ ਗੁੱਸਾ, ਵਿਰੋਧ ਵੀ ਕਰਵਾਇਆ ਗਿਆ ਦਰਜ, ਪਾਰਟੀ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਦਰਸ਼ਨ ਦੀਦਾਰ ਤੋਂ ਵੀਹ ਫੁੱਟ ਦੀ ਦੂਰੀ 'ਤੇ ਆਯੋਜਿਤ ਕੀਤੀ ਗਈ

Date Updated Last Updated : 19 November 2023, 01:17 PM IST
Share:

ਪਾਕਿਸਤਾਨ ਦੇ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰਾ ਕੰਪਲੈਕਸ ਵਿੱਚ ਬੀਤੀ ਰਾਤ ਹੋਈ ਇੱਕ ਪਾਰਟੀ ਵਿੱਚ ਨਾਨ ਵੈਜ ਤੱਕ ਪਰੋਸਿਆ ਗਿਆ। ਇਸ ਪਾਰਟੀ ਤੋਂ ਬਾਅਦ ਪਾਕਿਸਤਾਨ ਦੀ ਪ੍ਰੋਜੈਕਟ ਮੈਨੇਜਮੈਂਟ ਯੂਨਿਟ (ਪੀਐਮਯੂ) ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਮੁਹੰਮਦ ਅਬੂ ਬਕਰ ਆਫਤਾਬ ਕੁਰੈਸ਼ੀ ਵਿਵਾਦਾਂ ਦੇ ਘੇਰੇ ਵਿੱਚ ਆ ਗਏ ਹਨ। ਇਹ ਪਾਰਟੀ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਦਰਸ਼ਨ ਦੀਦਾਰ ਤੋਂ ਵੀਹ ਫੁੱਟ ਦੀ ਦੂਰੀ 'ਤੇ ਆਯੋਜਿਤ ਕੀਤੀ ਗਈ ਸੀ।
 

80 ਤੋਂ ਵੱਧ ਲੋਕਾਂ ਨੇ ਸ਼ਮੂਲੀਅਤ ਕੀਤੀ

ਸੂਤਰਾਂ ਮੁਤਾਬਕ ਇਹ ਪਾਰਟੀ 18 ਨਵੰਬਰ ਦਿਨ ਸ਼ਨਿਵਾਰ ਨੂੰ ਰਾਤ 8 ਵਜੇ ਸ਼ੁਰੂ ਹੋਈ। ਜਿਸ ਵਿੱਚ ਪਾਕਿਸਤਾਨ ਦੇ ਨਾਰੋਵਾਲ ਜ਼ਿਲ੍ਹੇ ਦੇ ਡੀਸੀ ਮੁਹੰਮਦ ਸ਼ਾਰੁਖ, ਪੁਲਿਸ ਅਧਿਕਾਰੀਆਂ ਸਮੇਤ ਵੱਖ-ਵੱਖ ਭਾਈਚਾਰਿਆਂ ਦੇ 80 ਤੋਂ ਵੱਧ ਲੋਕਾਂ ਨੇ ਸ਼ਮੂਲੀਅਤ ਕੀਤੀ। ਇਸ ਪਾਰਟੀ ਵਿੱਚ ਸ਼ਰਾਬ ਅਤੇ ਮੀਟ ਦਾ ਸੇਵਨ ਬਹੁਤ ਜ਼ਿਆਦਾ ਹੋਇਆ। ਅਧਿਕਾਰੀ ਵੀ ਸ਼ਰਾਬ ਦੇ ਨਸ਼ੇ 'ਚ ਨੱਚਦੇ ਨਜ਼ਰ ਆਏ। ਇਸ ਪਾਰਟੀ ਤੋਂ ਬਾਅਦ ਪਾਕਿਸਤਾਨੀ ਸਿੱਖ ਭਾਈਚਾਰੇ 'ਚ ਗੁੱਸਾ ਹੈ ਅਤੇ ਇਸ ਦਾ ਵਿਰੋਧ ਵੀ ਦਰਜ ਕਰਵਾਇਆ ਗਿਆ ਹੈ।

ਹੈੱਡ ਗ੍ਰੰਥੀ ਵੀ ਨਜਰ ਆਏ

ਖਾਸ ਗੱਲ ਇਹ ਸੀ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੋਬਿੰਦ ਸਿੰਘ ਵੀ ਇਸ ਪਾਰਟੀ ਵਿੱਚ ਸ਼ਾਮਲ ਹੋਏ ਅਤੇ ਲੰਮਾ ਸਮਾਂ ਉੱਥੇ ਹੀ ਰਹੇ। ਉਨ੍ਹਾਂ ਦੀ ਮੌਜੂਦਗੀ ਵਿੱਚ ਇਹ ਸਭ ਵਾਪਰਨ ਤੋਂ ਬਾਅਦ ਸਿੱਖ ਕੌਮ ਗੁੱਸੇ ਵਿੱਚ ਹੈ। ਇੰਨਾ ਹੀ ਨਹੀਂ ਇਸ ਪਾਰਟੀ ਵਿੱਚ ਕਰਤਾਰਪੁਰ ਲਾਂਘੇ ਦੇ ਰਾਜਦੂਤ ਰਹੇ ਰਮੇਸ਼ ਸਿੰਘ ਅਰੋੜਾ ਵੀ ਮੌਜੂਦ ਸਨ। ਇਸ ਦੌਰਾਨ ਮਹਿਮਾਨ ਅਤੇ ਮੇਜ਼ਬਾਨ ਸਈਅਦ ਅਬੂ ਬਕਰ ਕੁਰੈਸ਼ੀ ਪਹਿਲੀ ਕਤਾਰ ਵਿੱਚ ਡਾਂਸ ਦਾ ਆਨੰਦ ਲੈਂਦੇ ਨਜ਼ਰ ਆਏ।

Recent News