America ਵਿੱਚ ਇਮਾਰਤ ਨੂੰ ਲੱਗੀ ਅੱਗ, 4 ਲੋਕਾਂ ਦੀ ਮੌਤ, 4 ਜ਼ਖਮੀ, ਖਿੜਕੀਆਂ ਤੋਂ ਛਾਲਾਂ ਮਾਰ ਬਚਾਈ ਜਾਨ

ਅੱਗ ਲੱਗਣ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੈ। ਪੁਲਿਸ ਘਟਨਾ ਦੀ ਜਾਂਚ ਕਰ ਰਹੀ ਹੈ ਅਤੇ ਹਾਦਸੇ ਦੇ ਕਾਰਨਾਂ ਦਾ ਜਲਦੀ ਹੀ ਪਤਾ ਲੱਗ ਜਾਵੇਗਾ। ਇਸ ਵੇਲੇ 4 ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਸਾਰੇ ਜ਼ਖਮੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

Share:

Building fire in Milwaukee, America : ਅਮਰੀਕਾ ਦੇ ਮਿਲਵਾਕੀ ਵਿੱਚ ਇੱਕ ਇਮਾਰਤ ਨੂੰ ਅਚਾਨਕ ਅੱਗ ਲੱਗ ਗਈ। ਇੱਕ ਛੋਟੀ ਜਿਹੀ ਜਗ੍ਹਾ ਤੋਂ ਸ਼ੁਰੂ ਹੋਈ ਅੱਗ ਤੇਜ਼ੀ ਨਾਲ ਫੈਲ ਗਈ ਅਤੇ ਇੱਕ ਤੋਂ ਬਾਅਦ ਇੱਕ ਕਈ ਮੰਜ਼ਿਲਾਂ ਅੱਗ ਦੀ ਲਪੇਟ ਵਿੱਚ ਆ ਗਈਆਂ। ਐਤਵਾਰ ਨੂੰ ਹੋਏ ਇਸ ਹਾਦਸੇ ਵਿੱਚ 4 ਲੋਕਾਂ ਦੀ ਮੌਤ ਹੋ ਗਈ ਅਤੇ 4 ਲੋਕ ਗੰਭੀਰ ਜ਼ਖਮੀ ਹੋ ਗਏ। ਇਸ ਤੋਂ ਇਲਾਵਾ ਕਈ ਹੋਰ ਲੋਕ ਵੀ ਜ਼ਖਮੀ ਹੋਏ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਹ ਘਟਨਾ ਮਦਰ-ਡੇ ਵਾਲੇ ਦਿਨ, ਯਾਨੀ 11 ਮਈ ਨੂੰ ਸਵੇਰੇ 8 ਵਜੇ ਵਾਪਰੀ। ਅੱਗ ਲੱਗਣ ਤੋਂ ਬਾਅਦ, ਇਮਾਰਤ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ ਹੈ।

200 ਤੋਂ ਵੱਧ ਲੋਕ ਬੇਘਰ 

ਮਿਲਵਾਕੀ ਫਾਇਰ ਡਿਪਾਰਟਮੈਂਟ ਦੇ ਮੁਖੀ ਐਰੋਨ ਲਿਪਸਕੀ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਕਿਹਾ, "ਇਸ ਇਮਾਰਤ ਵਿੱਚ 85 ਯੂਨਿਟ ਸਨ, ਪਰ ਅੱਗ ਕਾਰਨ ਇਹ ਹੁਣ ਰਹਿਣ ਦੇ ਯੋਗ ਨਹੀਂ ਹੈ। 200 ਤੋਂ ਵੱਧ ਲੋਕਾਂ ਨੂੰ ਇੱਥੋਂ ਦੂਜੀ ਥਾਂ 'ਤੇ ਤਬਦੀਲ ਕਰ ਦਿੱਤਾ ਗਿਆ ਹੈ।" ਅੱਗ ਲੱਗਣ ਤੋਂ ਬਾਅਦ, ਇਮਾਰਤ ਦੀ ਚੌਥੀ ਅਤੇ ਦੂਜੀ ਮੰਜ਼ਿਲ 'ਤੇ ਮੌਜੂਦ ਲੋਕਾਂ ਨੇ ਹੇਠਾਂ ਛਾਲ ਮਾਰਨੀ ਸ਼ੁਰੂ ਕਰ ਦਿੱਤੀ। ਇਹ ਸਭ ਦੇਖ ਕੇ ਸਥਾਨਕ ਲੋਕਾਂ ਨੇ ਫਾਇਰ ਵਿਭਾਗ ਨੂੰ ਫੋਨ ਕੀਤਾ। ਹਾਲਾਂਕਿ, ਜਦੋਂ ਤੱਕ ਟੀਮ ਮੌਕੇ ‘ਤੇ ਪਹੁੰਚੀ, ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ ਸੀ। 

ਫਾਇਰ ਵਿਭਾਗ ਨੇ 30 ਲੋਕਾਂ ਨੂੰ ਬਚਾਇਆ

ਲਿਪਸਕੀ ਨੇ ਕਿਹਾ ਕਿ "ਫਾਇਰ ਟਰੱਕ ਦੀ ਮਦਦ ਨਾਲ, ਖਿੜਕੀ ਦੇ ਕੋਲ ਖੜ੍ਹੇ ਲੋਕਾਂ ਨੂੰ ਬਚਾਇਆ ਗਿਆ। ਨਾਲ ਹੀ, ਫਾਇਰ ਟੀਮ ਦੇ ਕੁਝ ਲੋਕ ਇਮਾਰਤ ਵਿੱਚ ਗਏ ਅਤੇ ਅੰਦਰ ਫਸੇ ਲੋਕਾਂ ਨੂੰ ਬਾਹਰ ਕੱਢਿਆ। ਇਸ ਦੌਰਾਨ, ਫਾਇਰ ਵਿਭਾਗ ਨੇ ਲਗਭਗ 30 ਲੋਕਾਂ ਨੂੰ ਬਚਾਇਆ।" ਅੱਗ ਲੱਗਣ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੈ। ਲਿਪਸਕੀ ਦਾ ਕਹਿਣਾ ਹੈ ਕਿ ਪੁਲਿਸ ਘਟਨਾ ਦੀ ਜਾਂਚ ਕਰ ਰਹੀ ਹੈ ਅਤੇ ਹਾਦਸੇ ਦੇ ਕਾਰਨਾਂ ਦਾ ਜਲਦੀ ਹੀ ਪਤਾ ਲੱਗ ਜਾਵੇਗਾ। ਇਸ ਵੇਲੇ 4 ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਸਾਰੇ ਜ਼ਖਮੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਵਿਭਾਗ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕਰ ਰਿਹਾ ਹੈ। ਇਸਦੇ ਅਲਾਵਾ ਇਮਾਰਤ ਦੇ ਫਾਇਰ ਸੇਫਟੀ ਸਿਸਟਮ ਦੀ ਵੀ ਜਾਂਚ ਕੀਤੀ ਜਾਵੇਗੀ। 
 

ਇਹ ਵੀ ਪੜ੍ਹੋ

Tags :