ਭਾਰਤ-ਪਾਕਿਸਤਾਨ ਦੇ ਵਿਚਾਲੇ ਸੀਜ਼ਫਾਇਰ ਨੂੰ ਲੈ ਕੇ ਭੰਬਲਭੂਸਾ, 4 ਘੰਟਿਆਂ ਬਾਅਦ ਹੀ ਪਾਕਿਸਤਾਨ ਨੇ ਮਾਰੀ ਪਲਟੀ

ਤੁਹਾਨੂੰ ਦੱਸ ਦੇਈਏ ਕਿ 7 ਮਈ ਨੂੰ ਭਾਰਤ ਨੇ 'ਆਪ੍ਰੇਸ਼ਨ ਸਿੰਦੂਰ' ਦੇ ਤਹਿਤ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਵਿੱਚ ਨੌਂ ਅੱਤਵਾਦੀ ਠਿਕਾਣਿਆਂ 'ਤੇ ਹਮਲਾ ਕੀਤਾ ਸੀ। ਭਾਰਤ ਵੱਲੋਂ ਇਹ ਕਾਰਵਾਈ 22 ਅਪ੍ਰੈਲ ਨੂੰ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੇ ਜਵਾਬ ਵਿੱਚ ਕੀਤੀ ਗਈ ਸੀ, ਜਿਸ ਵਿੱਚ 26 ਸੈਲਾਨੀਆਂ ਦੀ ਬੇਰਹਿਮੀ ਨਾਲ ਮੌਤ ਹੋ ਗਈ ਸੀ।

Share:

Confusion over ceasefire between India and Pakistan : ਭਾਰਤ ਅਤੇ ਪਾਕਿਸਤਾਨ ਵਿਚਕਾਰ ਚਾਰ ਦਿਨਾਂ ਦੀ ਭਿਆਨਕ ਲੜਾਈ ਤੋਂ ਬਾਅਦ, ਸ਼ਨਿੱਚਰਵਾਰ ਸ਼ਾਮ ਨੂੰ ਦੋਵਾਂ ਦੇਸ਼ਾਂ ਨੇ ਗੋਲੀਬਾਰੀ ਅਤੇ ਫੌਜੀ ਕਾਰਵਾਈ ਰੋਕਣ ਲਈ ਆਪਸੀ ਸਮਝੌਤੇ ਦਾ ਐਲਾਨ ਕੀਤਾ। ਪਰ ਕੁਝ ਘੰਟਿਆਂ ਬਾਅਦ ਹੀ, ਸਰਹੱਦ 'ਤੇ ਧਮਾਕਿਆਂ ਅਤੇ ਡਰੋਨ ਗਤੀਵਿਧੀਆਂ ਨੇ ਪਾਕਿਸਤਾਨ ਦੇ ਇਰਾਦਿਆਂ 'ਤੇ ਸਵਾਲ ਖੜ੍ਹੇ ਕਰ ਦਿੱਤੇ। ਇਸ ਤੋਂ ਪਹਿਲਾਂ, ਭਾਰਤੀ ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਸ਼ਾਮ 6 ਵਜੇ ਤੋਂ ਪਹਿਲਾਂ ਇੱਕ ਪ੍ਰੈਸ ਕਾਨਫਰੰਸ ਕੀਤੀ ਅਤੇ ਐਲਾਨ ਕੀਤਾ ਕਿ ਦੋਵਾਂ ਦੇਸ਼ਾਂ ਦੇ ਫੌਜੀ ਆਪ੍ਰੇਸ਼ਨ ਬੰਦ ਕਰ ਦਿੱਤੇ ਗਏ ਹਨ।

ਟਰੰਪ ਨੇ ਸੋਸ਼ਲ ਮੀਡੀਆ 'ਤੇ ਕੀਤੀ ਪੋਸਟ

ਦੋਵਾਂ ਦੇਸ਼ਾਂ ਵੱਲੋਂ ਜੰਗਬੰਦੀ ਦਾ ਐਲਾਨ ਕੀਤੇ ਜਾਣ ਤੋਂ ਪਹਿਲਾਂ ਹੀ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਸ਼ਲ ਮੀਡੀਆ 'ਤੇ ਇਸ ਬਾਰੇ ਪੋਸਟ ਕੀਤੀ ਅਤੇ ਪੂਰਾ ਸਿਹਰਾ ਆਪਣੇ ਸਿਰ ਲੈਣ ਦੀ ਕੋਸ਼ਿਸ਼ ਕੀਤੀ। ਜਦੋਂ ਕਿ ਭਾਰਤ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਇਹ ਜੰਗਬੰਦੀ ਦੋਵਾਂ ਦੇਸ਼ਾਂ ਵਿਚਕਾਰ ਗੱਲਬਾਤ ਤੋਂ ਬਾਅਦ ਹੀ ਕੀਤੀ ਗਈ ਹੈ। ਪਰ ਰਾਤ 11 ਵਜੇ ਦੇ ਕਰੀਬ, ਵਿਦੇਸ਼ ਸਕੱਤਰ ਵਿਕਰਮ ਮਿਸ਼ਰੀ ਨੂੰ ਇਹ ਦੱਸਣ ਲਈ ਇੱਕ ਹੋਰ ਪ੍ਰੈਸ ਕਾਨਫਰੰਸ ਕਰਨੀ ਪਈ ਕਿ ਪਾਕਿਸਤਾਨ ਨੇ ਸ਼ਾਮ ਨੂੰ ਜੰਗਬੰਦੀ ਦੀ ਉਲੰਘਣਾ ਕੀਤੀ ਅਤੇ ਭਾਰਤੀ ਫੌਜ ਨੇ ਇਸਦਾ ਢੁਕਵਾਂ ਜਵਾਬ ਦਿੱਤਾ।

ਪਿਛਲੇ ਚਾਰ ਦਿਨਾਂ ਵਿੱਚ ਲਗਾਤਾਰ ਝੜਪਾਂ 

ਪਿਛਲੇ ਚਾਰ ਦਿਨਾਂ ਦੀਆਂ ਝੜਪਾਂ ਕਈ ਦਹਾਕਿਆਂ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਕਾਰ ਸਭ ਤੋਂ ਖਤਰਨਾਕ ਟਕਰਾਅ ਰਹੀਆਂ ਹਨ। ਇਹ ਡਰ ਸੀ ਕਿ ਇਹ ਤਣਾਅ ਇੱਕ ਵੱਡੇ ਫੌਜੀ ਯੁੱਧ ਵਿੱਚ ਬਦਲ ਸਕਦਾ ਹੈ। ਤੁਹਾਨੂੰ ਦੱਸ ਦੇਈਏ ਕਿ 7 ਮਈ ਨੂੰ ਭਾਰਤ ਨੇ 'ਆਪ੍ਰੇਸ਼ਨ ਸਿੰਦੂਰ' ਦੇ ਤਹਿਤ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਵਿੱਚ ਨੌਂ ਅੱਤਵਾਦੀ ਠਿਕਾਣਿਆਂ 'ਤੇ ਹਮਲਾ ਕੀਤਾ ਸੀ। ਭਾਰਤ ਵੱਲੋਂ ਇਹ ਕਾਰਵਾਈ 22 ਅਪ੍ਰੈਲ ਨੂੰ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੇ ਜਵਾਬ ਵਿੱਚ ਕੀਤੀ ਗਈ ਸੀ, ਜਿਸ ਵਿੱਚ 26 ਸੈਲਾਨੀਆਂ ਦੀ ਬੇਰਹਿਮੀ ਨਾਲ ਮੌਤ ਹੋ ਗਈ ਸੀ। ਇਸ ਤੋਂ ਬਾਅਦ, ਪਾਕਿਸਤਾਨ ਨੇ ਲੜਾਕੂ ਜਹਾਜ਼ਾਂ, ਡਰੋਨਾਂ ਅਤੇ ਮਿਜ਼ਾਈਲਾਂ ਨਾਲ ਭਾਰਤੀ ਫੌਜੀ ਠਿਕਾਣਿਆਂ ਅਤੇ ਨਾਗਰਿਕ ਖੇਤਰਾਂ ਨੂੰ ਨਿਸ਼ਾਨਾ ਬਣਾਇਆ। ਇਸ ਦੇ ਜਵਾਬ ਵਿੱਚ, ਭਾਰਤੀ ਹਵਾਈ ਸੈਨਾ ਨੇ ਪਾਕਿਸਤਾਨ ਦੇ ਅੱਠ ਫੌਜੀ ਠਿਕਾਣਿਆਂ 'ਤੇ ਹਵਾਈ ਹਮਲੇ ਕੀਤੇ ਅਤੇ ਭਾਰੀ ਨੁਕਸਾਨ ਪਹੁੰਚਾਇਆ।

ਇਹ ਵੀ ਪੜ੍ਹੋ