ਅਮਰੀਕਾ 'ਚ ਇਕ ਵਾਰ ਫਿਰ ਖਾਲਿਸਤਾਨੀ ਸਮਰਥਕਾਂ ਦੀ ਸ਼ਰਮਨਾਕ ਹਰਕਤ ਦੇਖਣ ਨੂੰ ਮਿਲੀ ਹੈ। ਇੱਥੇ ਇਕ ਹਿੰਦੂ ਮੰਦਰ 'ਤੇ ਹਮਲਾ ਹੋਇਆ ਹੈ। ਅਮਰੀਕਾ ਦੇ ਕੈਲੀਫੋਰਨੀਆ ਦੇ ਨੇਵਾਰਕ ਵਿੱਚ ਇੱਕ ਹਿੰਦੂ ਮੰਦਰ ਦੀ ਬਾਹਰੀ ਦੀਵਾਰਾਂ 'ਤੇ ਭਾਰਤ ਵਿਰੋਧੀ ਨਾਅਰੇ ਲਿਖ ਕੇ ਭੰਨਤੋੜ ਕੀਤੀ ਗਈ ਹੈ। ਇਸ ਦੇ ਨਾਲ ਹੀ ਨੇਵਾਰਕ ਪੁਲਿਸ ਨੇ ਘਟਨਾ ਦੀ ਪੂਰੀ ਜਾਂਚ ਦਾ ਭਰੋਸਾ ਦਿੱਤਾ ਹੈ। ਹਾਲਾਂਕਿ ਇਹ ਪਹਿਲੀ ਵਾਰ ਨਹੀਂ ਹੈ ਕਿ ਵਿਦੇਸ਼ਾਂ 'ਚ ਹਿੰਦੂ ਮੰਦਿਰਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੋਵੇ। ਇਸ ਤੋਂ ਪਹਿਲਾਂ ਆਸਟ੍ਰੇਲੀਆ 'ਚ ਇਕ ਹਿੰਦੂ ਮੰਦਰ 'ਤੇ ਹਮਲਾ ਹੋਇਆ ਸੀ।
A Hindu temple has been vandalised with anti-India and pro-Khalistan graffiti on its exterior walls in Newark, California, United States. Newark Police has assured a thorough investigation into the incident. pic.twitter.com/ruhEY6nkv1
— ANI (@ANI) December 23, 2023
ਪਹਿਲਾਂ ਵੀ ਵਾਪਰੀਆਂ ਮੰਦਿਰਾਂ ਤੇ ਹਮਲੇ ਦੀਆਂ ਘਟਵਾਨਾਂ
ਆਸਟ੍ਰੇਲੀਆ ਵਿਚ ਇਸ ਤੋਂ ਪਹਿਲਾਂ ਵੀ ਕਈ ਵਾਰ ਅਜਿਹੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ। ਦੋ ਮਹੀਨੇ ਪਹਿਲਾਂ ਵੀ ਖਾਲਿਸਤਾਨੀਆਂ ਨੇ ਇੱਕ ਹਿੰਦੂ ਮੰਦਰ ਨੂੰ ਨਿਸ਼ਾਨਾ ਬਣਾਇਆ ਸੀ। ਉਨ੍ਹਾਂ ਨੇ ਸ਼੍ਰੀ ਲਕਸ਼ਮੀ ਨਰਾਇਣ ਮੰਦਿਰ 'ਤੇ ਹੀ ਹਮਲਾ ਕੀਤਾ। ਇਸ ਦੌਰਾਨ ਮੰਦਰ ਦੀ ਕੰਧ ਨੂੰ ਨੁਕਸਾਨ ਪਹੁੰਚਿਆ। ਇਸ ਦੇ ਨਾਲ ਹੀ ਇਸ ਸਾਲ ਜਨਵਰੀ ਵਿੱਚ ਮੈਲਬੌਰਨ ਵਿੱਚ ਤਿੰਨ ਹਿੰਦੂ ਮੰਦਿਰਾਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਇਸ ਦੌਰਾਨ ਖਾਲਿਸਤਾਨੀ ਸਮਰਥਕਾਂ ਵੱਲੋਂ ਨਾਅਰੇ ਲਿਖੇ ਗਏ। ਜ਼ਿਕਰਯੋਗ ਹੈ ਕਿ ਮੰਦਿਰਾਂ 'ਤੇ ਹੋਏ ਹਮਲੇ ਨੂੰ ਲੈ ਕੇ ਭਾਰਤ ਵੱਲੋਂ ਵਿਰੋਧ ਪ੍ਰਗਟਾਇਆ ਗਿਆ ਹੈ। ਇਸ ਮਾਮਲੇ 'ਚ ਆਸਟ੍ਰੇਲੀਆ ਸਰਕਾਰ ਤੋਂ ਤੁਰੰਤ ਕਾਰਵਾਈ ਦੀ ਮੰਗ ਕੀਤੀ ਗਈ ਸੀ।