menu-icon
Punjabi Story Line
  • Home
  • News
  • International
  •  ਈਰਾਨ-ਇਜ਼ਰਾਈਲ ਤਣਾਅ ਵਿਚਕਾਰ ਭਾਰਤ ਨੇ ਜਾਰੀ ਕੀਤੀ ਐਡਵਾਈਜ਼ਰੀ, ਕਿਹਾ-ਈਰਾਨ ਤੋਂ ਤੁਰੰਤ ਨਿਕਲਣ ਭਾਰਤੀ  

 ਈਰਾਨ-ਇਜ਼ਰਾਈਲ ਤਣਾਅ ਵਿਚਕਾਰ ਭਾਰਤ ਨੇ ਜਾਰੀ ਕੀਤੀ ਐਡਵਾਈਜ਼ਰੀ, ਕਿਹਾ-ਈਰਾਨ ਤੋਂ ਤੁਰੰਤ ਨਿਕਲਣ ਭਾਰਤੀ  

ਮੱਧ ਪੂਰਬ ਵਿੱਚ ਇੱਕ ਵਾਰ ਫਿਰ ਗੋਲਾਬਾਰੀ ਤੇਜ਼ ਹੋ ਗਈ ਹੈ। ਈਰਾਨ ਅਤੇ ਇਜ਼ਰਾਈਲ ਵਿਚਕਾਰ ਫੌਜੀ ਟਕਰਾਅ ਵਧ ਗਿਆ ਹੈ। ਇਸ ਦੇ ਮੱਦੇਨਜ਼ਰ, ਈਰਾਨ ਵਿੱਚ ਭਾਰਤੀ ਦੂਤਾਵਾਸ ਨੇ ਇੱਕ ਸਲਾਹ ਜਾਰੀ ਕੀਤੀ ਹੈ, ਜਿਸ ਵਿੱਚ ਭਾਰਤੀ ਨਾਗਰਿਕਾਂ ਨੂੰ ਤੁਰੰਤ ਦੇਸ਼ ਛੱਡਣ ਦੀ ਅਪੀਲ ਕੀਤੀ ਗਈ ਹੈ।

Date Updated Last Updated : 08 June 2026, 02:49 PM IST
Share:

ਨਵੀਂ ਦਿੱਲੀ. ਮੱਧ ਪੂਰਬ ਵਿੱਚ ਇੱਕ ਵਾਰ ਫਿਰ ਤਣਾਅਪੂਰਨ ਹਾਲਾਤ ਬਣ ਗਏ ਹਨ। ਈਰਾਨ ਅਤੇ ਇਜ਼ਰਾਈਲ ਵਿਚਾਲੇ ਵਧ ਰਹੇ ਫੌਜੀ ਟਕਰਾਅ ਦੇ ਮੱਦੇਨਜ਼ਰ ਤਹਿਰਾਨ ਸਥਿਤ ਭਾਰਤੀ ਦੂਤਾਵਾਸ ਨੇ ਭਾਰਤੀ ਨਾਗਰਿਕਾਂ ਲਈ ਮਹੱਤਵਪੂਰਨ ਸੁਰੱਖਿਆ ਐਡਵਾਈਜ਼ਰੀ ਜਾਰੀ ਕੀਤੀ ਹੈ, ਜਿਸ ਵਿੱਚ ਭਾਰਤੀ ਨਾਗਰਿਕਾਂ ਨੂੰ ਤੁਰੰਤ ਦੇਸ਼ ਛੱਡਣ ਦੀ ਅਪੀਲ ਕੀਤੀ ਗਈ ਹੈ।

ਦੂਤਾਵਾਸ ਨੇ ਸਪੱਸ਼ਟ ਤੌਰ 'ਤੇ ਕਿਹਾ ਹੈ ਕਿ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਭਾਰਤੀ ਨਾਗਰਿਕ ਫਿਲਹਾਲ ਈਰਾਨ ਦੀ ਯਾਤਰਾ ਕਰਨ ਤੋਂ ਪਰਹੇਜ਼ ਕਰਨ। ਨਾਲ ਹੀ, ਈਰਾਨ ਵਿੱਚ ਮੌਜੂਦ ਭਾਰਤੀਆਂ ਨੂੰ ਵੀ ਜਲਦ ਤੋਂ ਜਲਦ ਸੁਰੱਖਿਅਤ ਢੰਗ ਨਾਲ ਦੇਸ਼ ਛੱਡਣ ਦੀ ਸਲਾਹ ਦਿੱਤੀ ਗਈ ਹੈ।

ਸੋਸ਼ਲ ਮੀਡੀਆ 'ਤੇ ਜਾਰੀ ਕੀਤੀ ਐਡਵਾਈਜ਼ਰੀ 

ਸੋਸ਼ਲ ਮੀਡੀਆ ਪਲੇਟਫਾਰਮ X ਤੇ ਜਾਰੀ ਕੀਤੇ ਗਏ ਸੰਦੇਸ਼ ਵਿੱਚ ਦੂਤਾਵਾਸ ਨੇ ਕਿਹਾ ਕਿ ਜੋ ਵੀ ਭਾਰਤੀ ਇਸ ਵੇਲੇ ਈਰਾਨ ਵਿੱਚ ਹਨ, ਉਹ ਉਪਲਬਧ ਸਾਧਨਾਂ ਦੀ ਵਰਤੋਂ ਕਰਦੇ ਹੋਏ ਸੁਰੱਖਿਆ ਨੂੰ ਤਰਜੀਹ ਦੇਣ ਅਤੇ ਜਿੰਨੀ ਜਲਦੀ ਸੰਭਵ ਹੋ ਸਕੇ ਉੱਥੋਂ ਰਵਾਨਾ ਹੋਣ।
 

ਈਰਾਨ-ਇਜ਼ਰਾਈਲ ਵਿਚਾਲੇ ਵਧਿਆ ਟਕਰਾਅ

ਤਾਜ਼ਾ ਘਟਨਾਕ੍ਰਮ ਦੌਰਾਨ ਦੋਵੇਂ ਦੇਸ਼ਾਂ ਵਿਚਾਲੇ ਹਮਲਿਆਂ ਅਤੇ ਜਵਾਬੀ ਕਾਰਵਾਈਆਂ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਰਿਪੋਰਟਾਂ ਮੁਤਾਬਕ, ਹਾਲੀਆ ਹਮਲਿਆਂ ਤੋਂ ਬਾਅਦ ਇਜ਼ਰਾਈਲ ਵੱਲੋਂ ਵੀ ਈਰਾਨ ਦੇ ਕਈ ਇਲਾਕਿਆਂ ਨੂੰ ਨਿਸ਼ਾਨਾ ਬਣਾਇਆ ਗਿਆ। ਇਸ ਕਾਰਨ ਖੇਤਰ ਵਿੱਚ ਸੁਰੱਖਿਆ ਸਥਿਤੀ ਹੋਰ ਗੰਭੀਰ ਹੋ ਗਈ ਹੈ।

ਅਮਰੀਕਾ 'ਤੇ ਲੱਗੇ ਦੋਸ਼

ਉੱਧਰ, ਈਰਾਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਇਸਮਾਈਲ ਬਘਾਈ ਨੇ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਦੋਸ਼ ਲਗਾਇਆ ਕਿ ਮੌਜੂਦਾ ਹਾਲਾਤਾਂ ਅਤੇ ਜੰਗਬੰਦੀ ਦੇ ਉਲੰਘਣ ਲਈ ਅਮਰੀਕਾ ਵੀ ਜ਼ਿੰਮੇਵਾਰ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਇਜ਼ਰਾਈਲ ਦੀਆਂ ਕਾਰਵਾਈਆਂ ਨੂੰ ਅਮਰੀਕੀ ਨੀਤੀਆਂ ਤੋਂ ਵੱਖ ਕਰਕੇ ਨਹੀਂ ਦੇਖਿਆ ਜਾ ਸਕਦਾ।

ਬਘਾਈ ਨੇ ਦਾਅਵਾ ਕੀਤਾ ਕਿ ਖੇਤਰ ਵਿੱਚ ਹੋ ਰਹੀਆਂ ਤਾਜ਼ਾ ਘਟਨਾਵਾਂ ਦੇ ਪਿੱਛੇ ਅਮਰੀਕੀ ਨੀਤੀਆਂ ਦਾ ਪ੍ਰਭਾਵ ਵੀ ਮੌਜੂਦ ਹੈ। ਹਾਲਾਂਕਿ, ਇਸ ਮਾਮਲੇ 'ਤੇ ਸੰਬੰਧਤ ਪੱਖਾਂ ਵੱਲੋਂ ਵੱਖ-ਵੱਖ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ


ਮੱਧ ਪੂਰਬ ਵਿੱਚ ਵਧਦੇ ਤਣਾਅ ਦੇ ਮੱਦੇਨਜ਼ਰ ਕਈ ਦੇਸ਼ ਆਪਣੇ ਨਾਗਰਿਕਾਂ ਲਈ ਸੁਰੱਖਿਆ ਸਲਾਹਾਂ ਜਾਰੀ ਕਰ ਰਹੇ ਹਨ ਅਤੇ ਸਥਿਤੀ 'ਤੇ ਨਜ਼ਦੀਕੀ ਨਿਗਰਾਨੀ ਰੱਖੀ ਜਾ ਰਹੀ ਹੈ। 

Recent News