menu-icon
Punjabi Story Line
Raksha Bandhan 2026
  • Home
  • News
  • International
  • ਪੀਓਕੇ 'ਚ ਮੁੜ ਭੜਕਿਆ ਵਿਰੋਧ, ਪਾਕਿ ਦੇ ਖਿਲਾਫ JAAC ਨੇ ਕੀਤਾ ਨਵੇਂ ਪ੍ਰਦਰਸ਼ਨਾਂ ਦਾ ਐਲਾਨ

ਪੀਓਕੇ 'ਚ ਮੁੜ ਭੜਕਿਆ ਵਿਰੋਧ, ਪਾਕਿ ਦੇ ਖਿਲਾਫ JAAC ਨੇ ਕੀਤਾ ਨਵੇਂ ਪ੍ਰਦਰਸ਼ਨਾਂ ਦਾ ਐਲਾਨ

ਪਾਕਿਸਤਾਨ ਦੇ ਕਬਜ਼ੇ ਵਾਲੇ ਜੰਮੂ-ਕਸ਼ਮੀਰ (ਪੀਓਕੇ) ਵਿੱਚ ਵਿਰੋਧ ਦਾ ਮਾਮਲਾ ਇੱਕ ਵਾਰ ਫਿਰ ਭੜਕ ਗਿਆ ਹੈ। ਜੁਆਇੰਟ ਅਵਾਮੀ ਐਕਸ਼ਨ ਕਮੇਟੀ ਨੇ ਖੇਤਰ ਵਿੱਚ ਨਵੇਂ ਪ੍ਰਦਰਸ਼ਨਾਂ ਦਾ ਐਲਾਨ ਕੀਤਾ ਹੈ ਅਤੇ ਕਿਹਾ ਕਿ ਮੰਗਾਂ ਨਾ ਪੂਰੀਆਂ ਹੋਣ 'ਤੇ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ।

Date Updated Last Updated : 25 August 2026, 04:44 PM IST
Share:

ਨਵੀਂ ਦਿੱਲੀ: ਪਾਕਿਸਤਾਨ ਦੇ ਕਬਜ਼ੇ ਵਾਲੇ ਜੰਮੂ-ਕਸ਼ਮੀਰ (ਪੀਓਕੇ) ਵਿੱਚ ਵਿਰੋਧ ਪ੍ਰਦਰਸ਼ਨਾਂ ਦਾ ਮਾਮਲਾ ਇੱਕ ਵਾਰ ਫਿਰ ਗਰਮਾ ਗਿਆ ਹੈ। ਜੁਆਇੰਟ ਅਵਾਮੀ ਐਕਸ਼ਨ ਕਮੇਟੀ (JAAC) ਨੇ ਖੇਤਰ ਵਿੱਚ ਅੰਦੋਲਨ ਦੇ ਨਵੇਂ ਪੜਾਅ ਦਾ ਐਲਾਨ ਕੀਤਾ ਹੈ। ਕਮੇਟੀ ਦਾ ਕਹਿਣਾ ਹੈ ਕਿ ਬੁਨਿਆਦੀ ਹੱਕਾਂ ਦੀ ਕਥਿਤ ਉਲੰਘਣਾ, ਸਿਹਤ ਅਤੇ ਸਿੱਖਿਆ ਸਹੂਲਤਾਂ ਦੀ ਘਾਟ ਅਤੇ ਪ੍ਰਦਰਸ਼ਨਕਾਰੀਆਂ ਨਾਲ ਕਥਿਤ ਦੁਰਵਿਵਹਾਰ ਦੇ ਵਿਰੋਧ ਵਿੱਚ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਹ ਬੈਠਕ ਰਾਵਲਕੋਟ ਵਿੱਚ ਹੋਈ, ਜਿੱਥੇ ਕਮੇਟੀ ਨੇ ਅਗਲੇ ਪੜਾਅ ਲਈ ਪ੍ਰਦਰਸ਼ਨਾਂ ਅਤੇ ਜਨ-ਲਾਮਬੰਦੀ ਦਾ ਪ੍ਰੋਗਰਾਮ ਤੈਅ ਕੀਤਾ।

26 ਅਗਸਤ, ਯਾਨੀ 12 ਰਬੀ-ਉਲ-ਅਵਵਲ ਨੂੰ ਪੂਰੇ ਇਲਾਕੇ ਵਿੱਚ ‘ਇਨਕਲਾਬ ਦੇ ਪੈਗੰਬਰ ਸੰਮੇਲਨ’ ਦੇ ਨਾਲ ਪ੍ਰਦਰਸ਼ਨ ਕਰਨ ਦੀ ਯੋਜਨਾ ਹੈ। ਧਾਰਮਿਕ ਵਿਦਵਾਨਾਂ ਨੂੰ ਪੈਗੰਬਰ ਮੁਹੰਮਦ ਦੀਆਂ ਸਿੱਖਿਆਵਾਂ ਅਤੇ ਜ਼ੁਲਮ, ਅਗਿਆਨਤਾ, ਅਨਿਆਂ ਤੇ ਸ਼ੋਸ਼ਣ ਖ਼ਿਲਾਫ਼ ਉਨ੍ਹਾਂ ਦੇ ਸੰਘਰਸ਼ ਬਾਰੇ ਲੋਕਾਂ ਨੂੰ ਸੰਬੋਧਨ ਕਰਨ ਦੀ ਅਪੀਲ ਕੀਤੀ ਗਈ ਹੈ।

29 ਅਗਸਤ ਨੂੰ ਸਿਹਤ ਅਤੇ ਸਿੱਖਿਆ ਦੇ ਮੁੱਦੇ 'ਤੇ ਹੋਵੇਗਾ ਪ੍ਰਦਰਸ਼ਨ

ਕਮੇਟੀ ਮੁਤਾਬਕ 29 ਅਗਸਤ ਨੂੰ ‘ਮੇਰੇ ਲਈ ਸਿਹਤ ਅਤੇ ਸਿੱਖਿਆ ਕਿਉਂ ਨਹੀਂ?’ ਦੇ ਨਾਅਰੇ ਹੇਠ ਪ੍ਰਦਰਸ਼ਨ ਕੀਤੇ ਜਾਣਗੇ। ਇਨ੍ਹਾਂ ਦਾ ਮੁੱਖ ਕੇਂਦਰ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ ਅਤੇ ਮੈਡੀਕਲ ਸਹੂਲਤਾਂ ਵਿੱਚ ਕਥਿਤ ਕਮੀਆਂ ਰਹਿਣਗੀਆਂ। JAAC ਨੇ ਔਰਤਾਂ ਅਤੇ ਵਿਦਿਆਰਥੀਆਂ ਨੂੰ ਵੀ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ ਅਤੇ ਰਾਵਲਕੋਟ ਧਰਨੇ ਵਿੱਚ ਪਹੁੰਚਣ ਵਾਲੇ ਲੋਕਾਂ ਨੂੰ ਵਰਦੀ ਵਿੱਚ ਆਉਣ ਲਈ ਕਿਹਾ ਗਿਆ ਹੈ।

ਇਸਦੇ ਨਾਲ ਹੀ ਕਮੇਟੀ ਨੇ ਕਿਹਾ ਕਿ ਮੰਗਾਂ ਪੂਰੀਆਂ ਨਾ ਹੋਣ ਤੱਕ ਇਹ ਸ਼ਾਂਤੀਪੂਰਨ ਅੰਦੋਲਨ ਜਾਰੀ ਰਹੇਗਾ। ਇਹ ਅੰਦੋਲਨ ਆਰਥਿਕ ਰਾਹਤ, ਜਨਤਕ ਸਹੂਲਤਾਂ ਅਤੇ ਵਧੇਰੇ ਅਧਿਕਾਰਾਂ ਨਾਲ ਜੁੜੀਆਂ ਮੰਗਾਂ ਵਾਲੇ ਵਿਆਪਕ ਮੁਹਿੰਮ ਦਾ ਹਿੱਸਾ ਹੈ।

ਲਾਪਤਾ ਲੋਕਾਂ ਅਤੇ ਗ੍ਰਿਫਤਾਰੀਆਂ ਤੋਂ ਰਿਹਾਈ ਦੀ ਮੰਗ

ਬੈਠਕ ਦੌਰਾਨ JAAC ਨੇ ਰਾਵਲਕੋਟ, ਇਸਲਾਮਪੁਰ ਅਤੇ ਆਜ਼ਾਦ ਜੰਮੂ-ਕਸ਼ਮੀਰ ਦੇ ਹੋਰ ਇਲਾਕਿਆਂ ਤੋਂ ਕਥਿਤ ਤੌਰ 'ਤੇ ਜ਼ਬਰਦਸਤੀ ਲਾਪਤਾ ਕੀਤੇ ਗਏ ਲੋਕਾਂ ਨੂੰ ਤੁਰੰਤ ਲੱਭਣ ਅਤੇ ਰਿਹਾਅ ਕਰਨ ਦੀ ਮੰਗ ਕੀਤੀ ਹੈ। ਕਮੇਟੀ ਨੇ ਕੋਟਲੀ ਨਾਲ ਸਬੰਧਤ ਆਪਣੇ ਮੈਂਬਰ ਜ਼ਿਆ-ਉਲ-ਮਲਿਕ, ਫੈਸਲ ਮਨਸ਼ਾ ਅਤੇ ਮੁਹੰਮਦ ਬਿਲਾਲ ਦਾ ਵੀ ਜ਼ਿਕਰ ਕੀਤਾ। ਕਮੇਟੀ ਨੇ ਕੋਰ ਮੈਂਬਰ ਸ਼ੌਕਤ ਨਵਾਜ ਮੀਰ ਨੂੰ ਕਥਿਤ ਤੌਰ 'ਤੇ ਗੈਰਕਾਨੂਨੀ ਹਿਰਾਸਤ ਵਿ4ਚ ਰੱਖਣ ਅਤੇ ਵਾਰ-ਵਾਰ ਨੋਟਿਸ ਜਾਰੀ ਹੋਣ ਦੇ ਬਾਵਜੂਦ ਵੀ ਅਦਾਲਤ ਵਿੱਚ ਪੇਸ਼ ਨਾ ਹੋਣ ਦਾ ਦੋਸ਼ ਲਾਇਆ। ਇਸ ਦੇ ਨਾਲ ਹੀ ਉਸਨੂੰ ਕੋਰਟ ਦੇ ਸਾਹਮਣੇ ਪੇਸ਼ ਕਰਨ ਅਤੇ ਪਰਿਵਾਰ ਨਾਲ ਮਿਲਣ ਦੀ ਇਜਾਜ਼ਤ ਦੇਣ ਦੀ ਵੀ ਮੰਗ ਕੀਤੀ ਗਈ ਇਸ ਤੋਂ ਇਲਾਵਾ ਰਾਵਲਪਿੰਡੀ ਅਤੇ ਇਸਲਾਮਾਬਾਦ ਵਿੱਚ ਗ੍ਰਿਫਤਾਰ ਕੀਤੇ ਗਏ ਸ਼ਾਂਤੀਪੂਰਨ ਪ੍ਰਦਰਸ਼ਨਕਾਰੀਆਂ ਦੀਰਿਹਾਈ ਦੀ ਮੰਗ ਵੀ ਕੀਤੀ ਗਈ ਹੈ।

 
ਇਸ ਦੌਰਾਨ ਕਮੇਟੀ ਨੇ ਪਾਕਿਸਤਾਨੀ ਅਧਿਕਾਰੀਆਂ 'ਤੇ ਪੀਓਕੇ ਵੱਲ ਜਾਣ ਵਾਲੀ ਸਪਲਾਈ ਵਿੱਚ ਰੁਕਾਵਟ ਪੈਦਾ ਕਰਨ ਦੇ ਦੋਸ਼ ਲਗਾਏ ਹਨ। JAAC ਦਾ ਦਾਅਵਾ ਹੈ ਕਿ ਖਾਣ-ਪੀਣ ਦੀਆਂ ਵਸਤਾਂ ਅਤੇ ਦਵਾਈਆਂ ਲੈ ਕੇ ਜਾ ਰਹੇ ਵਾਹਨਾਂ ਨੂੰ ਰੋਕਿਆ ਗਿਆ ਅਤੇ ਉਨ੍ਹਾਂ ਵਿੱਚੋਂ ਸਮਾਨ ਉਤਾਰਿਆ ਗਿਆ। ਇਸ ਦੇ ਨਾਲ ਹੀ ਪੰਜਾਬ ਪੁਲਿਸ 'ਤੇ ਟਰਾਂਸਪੋਰਟਰਾਂ ਤੋਂ ਕਥਿਤ ਤੌਰ 'ਤੇ ਪੈਸੇ ਵਸੂਲਣ ਦੇ ਦੋਸ਼ ਵੀ ਲਗਾਏ ਗਏ ਹਨ। ਕਮੇਟੀ ਨੇ ਇਨ੍ਹਾਂ ਕਾਰਵਾਈਆਂ ਨੂੰ ਦਮਨਕਾਰੀ ਕਰਾਰ ਦਿੰਦਿਆਂ ਪਾਕਿਸਤਾਨੀ ਫੌਜ 'ਤੇ ਨਾਗਰਿਕਾਂ ਨਾਲ ਕਥਿਤ ਦੁਰਵਿਵਹਾਰ ਦੀ ਨਿੰਦਾ ਕੀਤੀ ਹੈ।


ਵਿਦੇਸ਼ਾਂ ਵਿੱਚ ਰਹਿੰਦੇ ਕਸ਼ਮੀਰੀਆਂ ਨੂੰ ਮਾਰਚ ਵਿੱਚ ਸ਼ਾਮਲ ਹੋਣ ਦੀ ਅਪੀਲ

JAAC ਨੇ ਵਿਦੇਸ਼ਾਂ ਵਿੱਚ ਰਹਿੰਦੇ ਕਸ਼ਮੀਰੀਆਂ ਨੂੰ 30 ਅਗਸਤ ਨੂੰ ਲੰਡਨ ਵਿੱਚ ਹੋਣ ਵਾਲੇ ਪ੍ਰਸਤਾਵਿਤ ਵੱਡੇ ਮਾਰਚ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਨਾਲ ਹੀ ਬ੍ਰਿਟਿਸ਼ ਸੰਸਦ ਮੈਂਬਰਾਂ ਨੂੰ ਵੀ ਅੰਦੋਲਨ ਬਾਰੇ ਆਪਣਾ ਰੁਖ ਸਪੱਸ਼ਟ ਕਰਨ ਲਈ ਕਿਹਾ ਗਿਆ ਹੈ। ਇਸ ਤੋਂ ਪਹਿਲਾਂ ਵੀ ਕਮੇਟੀ ਬਿਜਲੀ ਦੇ ਬਿੱਲਾਂ ਅਤੇ ਹੋਰ ਟੈਕਸਾਂ ਦੇ ਬਹਿਸਕਾਰ ਦਾ ਸੱਦਾ ਦੇ ਚੁੱਕੀ ਹੈ।  
 

Recent News