Khalistani Terrorists Gurpatwant Pannu ਦੇ ਕਤਲ ਦੀ ਸਾਜ਼ਿਸ਼ ਰਚਣ ਵਾਲੇ ਭਾਰਤੀ ਦੀ ਹਵਾਲਗੀ, ਨਿਖਿਲ ਗੁਪਤਾ ਨੂੰ ਚੈੱਕ ਗਣਰਾਜ ਤੋਂ ਲਿਆਂਦਾ ਗਿਆ ਅਮਰੀਕਾ 

ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੇ ਦੋਸ਼ ਹੇਠ ਭਾਰਤੀ ਨਾਗਰਿਕ ਨਿਖਿਲ ਗੁਪਤਾ ਨੂੰ ਚੈੱਕ ਗਣਰਾਜ ਤੋਂ ਅਮਰੀਕਾ ਹਵਾਲੇ ਕਰ ਦਿੱਤਾ ਗਿਆ ਹੈ। ਨਿਖਿਲ ਗੁਪਤਾ ਦੀ ਉਮਰ 52 ਸਾਲ ਹੈ ਅਤੇ ਉਸ ਨੂੰ ਪਿਛਲੇ ਸਾਲ ਚੈੱਕ ਗਣਰਾਜ 'ਚ ਗ੍ਰਿਫਤਾਰ ਕੀਤਾ ਗਿਆ ਸੀ। ਉਸ ਨੂੰ ਅਮਰੀਕਾ ਦੇ ਇੱਕ ਨਜ਼ਰਬੰਦੀ ਕੇਂਦਰ ਵਿੱਚ ਰੱਖਿਆ ਗਿਆ ਹੈ।

Share:

ਪੰਜਾਬ ਨਿਊਜ। ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੇ ਦੋਸ਼ ਹੇਠ ਭਾਰਤੀ ਨਾਗਰਿਕ ਨਿਖਿਲ ਗੁਪਤਾ ਨੂੰ ਚੈੱਕ ਗਣਰਾਜ ਤੋਂ ਅਮਰੀਕਾ ਹਵਾਲੇ ਕਰ ਦਿੱਤਾ ਗਿਆ ਹੈ। ਮੀਡੀਆ ਰਿਪੋਰਟਾਂ 'ਚ ਕਿਹਾ ਜਾ ਰਿਹਾ ਹੈ ਕਿ ਨਿਖਿਲ ਗੁਪਤਾ ਦੀ ਉਮਰ 52 ਸਾਲ ਹੈ ਅਤੇ ਉਸ ਨੂੰ ਪਿਛਲੇ ਸਾਲ ਚੈੱਕ ਗਣਰਾਜ 'ਚ ਗ੍ਰਿਫਤਾਰ ਕੀਤਾ ਗਿਆ ਸੀ। ਐਤਵਾਰ ਨੂੰ ਜੇਲ੍ਹ ਬਿਊਰੋ ਦੀ ਵੈੱਬਸਾਈਟ 'ਤੇ ਕੈਦੀ ਦੇ ਨਾਮ ਦੀ ਖੋਜ ਤੋਂ ਪਤਾ ਲੱਗਿਆ ਹੈ ਕਿ 52 ਸਾਲਾ ਗੁਪਤਾ ਨੂੰ ਬਰੁਕਲਿਨ ਦੇ ਮੈਟਰੋਪੋਲੀਟਨ ਡਿਟੈਂਸ਼ਨ ਸੈਂਟਰ ਵਿੱਚ ਰੱਖਿਆ ਗਿਆ ਹੈ। ਉਸ ਦੇ ਸੋਮਵਾਰ ਨੂੰ ਨਿਊਯਾਰਕ ਦੀ ਸੰਘੀ ਅਦਾਲਤ ਵਿਚ ਪੇਸ਼ ਹੋਣ ਦੀ ਉਮੀਦ ਹੈ।

ਦੋਸ਼ ਹੈ ਕਿ ਗੁਪਤਾ ਨੇ ਪੰਨੂ ਨੂੰ ਮਾਰਨ ਲਈ ਇੱਕ ਕਾਤਲ ਨੂੰ ਕਿਰਾਏ 'ਤੇ ਲਿਆ ਸੀ ਅਤੇ 15,000 ਡਾਲਰ ਦੀ ਐਡਵਾਂਸ ਦਿੱਤੀ ਸੀ। ਉਨ੍ਹਾਂ ਦਾ ਇਲਜ਼ਾਮ ਹੈ ਕਿ ਭਾਰਤ ਸਰਕਾਰ ਦਾ ਇੱਕ ਅਧਿਕਾਰੀ ਇਸ ਵਿੱਚ ਸ਼ਾਮਲ ਸੀ। ਗੁਪਤਾ ਦੀ ਹਵਾਲਗੀ ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਜੇਕ ਸੁਲੀਵਨ ਦੀ ਸਾਲਾਨਾ ਆਈਸੀਈਟੀ ਗੱਲਬਾਤ ਲਈ ਨਵੀਂ ਦਿੱਲੀ ਫੇਰੀ ਤੋਂ ਪਹਿਲਾਂ ਹੋਈ ਹੈ। ਉਮੀਦ ਹੈ ਕਿ ਸੁਲੀਵਾਨ ਆਪਣੇ ਭਾਰਤੀ ਹਮਰੁਤਬਾ ਅਜੀਤ ਡੋਭਾਲ ਕੋਲ ਇਹ ਮੁੱਦਾ ਉਠਾਉਣਗੇ।

ਪੰਨੂ ਨੂੰ ਮਾਰਨ ਦੀ ਰਚੀ ਸੀ ਸਾਜਿਸ਼ 

ਪੰਨੂ ਦੇ ਕਤਲ ਦੀ ਕਥਿਤ ਸਾਜ਼ਿਸ਼ ਵਿੱਚ ਭਾਰਤੀ ਨਾਗਰਿਕ ਨਿਖਿਲ ਗੁਪਤਾ ਦਾ ਨਾਂ ਸਾਹਮਣੇ ਆਇਆ ਸੀ। ਅਮਰੀਕੀ ਅਧਿਕਾਰੀਆਂ ਦਾ ਇਲਜ਼ਾਮ ਹੈ ਕਿ ਨਿਖਿਲ ਗੁਪਤਾ ਨੇ ਇੱਕ ਅਣਪਛਾਤੇ ਭਾਰਤੀ ਸਰਕਾਰੀ ਕਰਮਚਾਰੀ ਦੇ ਨਿਰਦੇਸ਼ਾਂ 'ਤੇ ਅਮਰੀਕਾ ਵਿੱਚ ਪੰਨੂ ਨੂੰ ਮਾਰਨ ਦੀ ਸਾਜ਼ਿਸ਼ ਰਚੀ ਸੀ। ਹਾਲਾਂਕਿ ਭਾਰਤ ਨੇ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਵਿੱਚ ਆਪਣੀ ਸ਼ਮੂਲੀਅਤ ਤੋਂ ਇਨਕਾਰ ਕੀਤਾ ਹੈ ਅਤੇ ਅਮਰੀਕਾ ਦੇ ਦੋਸ਼ਾਂ ਦੀ ਜਾਂਚ ਲਈ ਇੱਕ ਜਾਂਚ ਕਮੇਟੀ ਦਾ ਗਠਨ ਕੀਤਾ ਹੈ। ਨਿਖਿਲ ਗੁਪਤਾ ਨੇ ਵੀ ਆਪਣੇ ਵਕੀਲ ਰਾਹੀਂ ਦੋਸ਼ਾਂ ਦਾ ਖੰਡਨ ਕੀਤਾ ਹੈ ਅਤੇ ਕਿਹਾ ਹੈ ਕਿ ਉਸ 'ਤੇ "ਅਨਉਚਿਤ ਦੋਸ਼" ਲਗਾਏ ਗਏ ਹਨ।

ਭਰਤ ਦੇ ਲਈ ਅੱਤਵਾਦੀ ਹੈ ਪੰਨੂ 

ਗੁਰਪਤਵੰਤ ਸਿੰਘ ਪੰਨੂ ਕੋਲ ਅਮਰੀਕਾ ਅਤੇ ਕੈਨੇਡਾ ਦੀ ਦੋਹਰੀ ਨਾਗਰਿਕਤਾ ਹੈ ਅਤੇ ਉਹ ਅੱਤਵਾਦ ਦੇ ਦੋਸ਼ਾਂ ਵਿਚ ਭਾਰਤ ਵਿਚ ਲੋੜੀਂਦਾ ਹੈ। ਉਸ ਨੂੰ ਕੇਂਦਰੀ ਗ੍ਰਹਿ ਮੰਤਰੀ ਨੇ ਸਖ਼ਤ ਅੱਤਵਾਦ ਵਿਰੋਧੀ ਕਾਨੂੰਨ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੇ ਤਹਿਤ ਅੱਤਵਾਦੀ ਘੋਸ਼ਿਤ ਕੀਤਾ ਸੀ। ਅਮਰੀਕੀ ਮੀਡੀਆ ਵਾਸ਼ਿੰਗਟਨ ਪੋਸਟ ਨੇ ਆਪਣੀ ਰਿਪੋਰਟ ਵਿੱਚ ਇਹ ਦਾਅਵਾ ਕੀਤਾ ਹੈ। ਪਿਛਲੇ ਸਾਲ ਫਾਈਨੈਂਸ਼ੀਅਲ ਟਾਈਮਜ਼ ਨੇ ਆਪਣੀ ਇੱਕ ਰਿਪੋਰਟ ਵਿੱਚ ਦਾਅਵਾ ਕੀਤਾ ਸੀ ਕਿ ਅਮਰੀਕਾ ਵਿੱਚ ਪੰਨੂੰ ਦੀ ਹੱਤਿਆ ਦੀ ਸਾਜ਼ਿਸ਼ ਰਚੀ ਗਈ ਸੀ, ਜਿਸ ਨੂੰ ਨਾਕਾਮ ਕਰ ਦਿੱਤਾ ਗਿਆ ਸੀ। ਅਮਰੀਕਾ ਨੇ ਇਹ ਮਾਮਲਾ ਭਾਰਤ ਕੋਲ ਉਠਾਇਆ ਸੀ। ਮਾਮਲੇ ਵਿੱਚ ਇੱਕ ਭਾਰਤੀ ਨਾਗਰਿਕ ਨਿਖਿਲ ਗੁਪਤਾ 'ਤੇ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚਣ ਦਾ ਦੋਸ਼ ਸੀ।

ਇਹ ਵੀ ਪੜ੍ਹੋ