menu-icon
Punjabi Story Line
  • Home
  • News
  • International
  • ਅਮਰੀਕੀ ਰਾਸ਼ਟਰਪਤੀ ਟਰੰਪ ਦੇ ਦੂਜੇ ਕਾਰਜਕਾਲ ਦੌਰਾਨ 1.75 ਲੱਖ ਤੋਂ ਵੱਧ ਵੀਜ਼ੇ ਹੋਏ ਰੱਦ, 'ਬਰਥ ਟੂਰਿਜ਼ਮ' 'ਤੇ ਵੀ ਵਧੀ ਸਖ਼ਤੀ

ਅਮਰੀਕੀ ਰਾਸ਼ਟਰਪਤੀ ਟਰੰਪ ਦੇ ਦੂਜੇ ਕਾਰਜਕਾਲ ਦੌਰਾਨ 1.75 ਲੱਖ ਤੋਂ ਵੱਧ ਵੀਜ਼ੇ ਹੋਏ ਰੱਦ, 'ਬਰਥ ਟੂਰਿਜ਼ਮ' 'ਤੇ ਵੀ ਵਧੀ ਸਖ਼ਤੀ

ਅਮਰੀਕੀ ਵਿਦੇਸ਼ ਵਿਭਾਗ ਨੇ ਹਾਲ ਹੀ 'ਚ ਦੱਸਿਆ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਦੂਜੇ ਕਾਰਜਕਾਲ ਦੌਰਾਨ ਹੁਣ ਤੱਕ 1.75 ਲੱਖ ਤੋਂ ਵੱਧ ਵਿਦੇਸ਼ੀਆਂ ਦੇ ਵੀਜ਼ੇ ਰੱਦ ਕੀਤੇ ਗਏ ਹਨ। ਇਸਦੇ ਨਾਲ ਹੀ 'ਬਰਥ ਟੂਰਿਜ਼ਮ' ਅਤੇ ਵਿਦਿਆਰਥੀਆਂ ਅਤੇ H-1B ਪੇਸ਼ੇਵਰਾਂ ਲਈ ਵੀ ਨਿਯਮਾਂ ਨੂੰ ਹੋਰ ਸਖ਼ਤ ਕਰ ਦਿੱਤਾ ਗਿਆ ਹੈ।

Date Updated Last Updated : 11 August 2026, 01:39 PM IST
Share:

ਨਵੀਂ ਦਿੱਲੀ: ਅਮਰੀਕਾ ਵਿੱਚ ਡੋਨਾਲਡ ਟਰੰਪ ਦੇ ਦੂਜੇ ਕਾਰਜਕਾਲ ਦੌਰਾਨ ਵਿਦੇਸ਼ੀ ਨਾਗਰਿਕਾਂ ਲਈ ਵੀਜ਼ਾ ਨਿਯਮਾਂ ਨੂੰ ਲੈ ਕੇ ਸਖ਼ਤੀ ਲਗਾਤਾਰ ਵਧ ਰਹੀ ਹੈ। ਅਮਰੀਕੀ ਵਿਦੇਸ਼ ਵਿਭਾਗ ਵੱਲੋਂ ਸੋਮਵਾਰ ਨੂੰ ਇੱਕ ਹੈਰਾਨ ਕਰ ਦੇਣ ਵਾਲਾ ਅੰਕੜਾ ਜਾਰੀ ਕੀਤਾ, ਜਿਸ ਮੁਤਾਬਕ ਹੁਣ ਤੱਕ 1.75 ਲੱਖ ਤੋਂ ਵੱਧ ਵਿਦੇਸ਼ੀਆਂ ਦੇ ਵੀਜ਼ੇ ਰੱਦ ਕੀਤੇ ਜਾ ਚੁੱਕੇ ਹਨ। ਅਮਰੀਕੀ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਇਹ ਕਾਰਵਾਈ ਉਨ੍ਹਾਂ ਵਿਦੇਸ਼ੀ ਨਾਗਰਿਕਾਂ ਵਿਰੁੱਧ ਕੀਤੀ ਜਾ ਰਹੀ ਹੈ ਜੋ ਵੀਜ਼ਾ ਨਿਯਮਾਂ ਦੀ ਉਲੰਘਣਾ ਕਰਦੇ ਹਨ, ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਪਾਏ ਜਾਂਦੇ ਹਨ ਜਾਂ ਜਿਨ੍ਹਾਂ ਤੋਂ ਅਮਰੀਕਾ ਦੀ ਰਾਸ਼ਟਰੀ ਸੁਰੱਖਿਆ ਨੂੰ ਖ਼ਤਰਾ ਮੰਨਿਆ ਜਾਂਦਾ ਹੈ।

 
ਕਿਨ੍ਹਾਂ ਕਾਰਨਾ ਕਰਕੇ ਰੱਦ ਕੀਤੇ ਜਾ ਰਹੇ ਵੀਜ਼ੇ?

ਅਮਰੀਕੀ ਵਿਦੇਸ਼ ਵਿਭਾਗ ਮੁਤਾਬਕ ਵੱਡੀ ਗਿਣਤੀ ਵਿੱਚ ਵੀਜ਼ਾ ਵੱਖ-ਵੱਖ ਕਾਨੂੰਨੀ ਅਤੇ ਸੁਰੱਖਿਆ ਕਾਰਨਾਂ ਕਰਕੇ ਰੱਦ ਕੀਤੇ ਗਏ ਹਨ। ਇਨ੍ਹਾਂ ਵਿੱਚ ਮਾਰਕੁੱਟ, ਨਸ਼ੇ ਨਾਲ ਸਬੰਧਤ ਅਪਰਾਧ, ਚੋਰੀ ਅਤੇ ਸ਼ਰਾਬ ਪੀ ਕੇ ਵਾਹਨ ਚਲਾਉਣ ਵਰਗੇ ਮਾਮਲੇ ਹਨ। ਗੰਭੀਰ ਅਪਰਾਧ ਜਿਨਸੀ ਸ਼ੋਸ਼ਣ, ਬੱਚਿਆਂ ਨਾਲ ਬਦਸਲੂਕੀ, ਧੋਖਾਧੜੀ, ਗਬਨ ਅਤੇ ਲਾਪਰਵਾਹੀ ਨਾਲ ਡਰਾਈਵਿੰਗ ਵਰਗੇ ਮਾਮਲੇ ਸ਼ਾਮਲ ਹਨ। ਇਸਤੋਂ ਇਲਾਵਾ ਰਾਸ਼ਟਰੀ ਸੁਰੱਖਿਆ ਅਤੇ ਵਿਦੇਸ਼ੀ ਨੀਤੀ ਨਾਲ ਜੁੜੇ ਮਾਮਲਿਆਂ ਕਾਰਨ ਵੀ ਵੀਜ਼ੇ ਰੱਦ ਕੀਤੇ ਗਏ ਹਨ।

ਅਮਰੀਕੀ ਪ੍ਰਸ਼ਾਸਨ ਮੁਤਾਬਕ, ਦੇਸ਼ ਵਿੱਚ ਰਹਿਣ ਵਾਲੇ ਕਿਸੇ ਵੀ ਪ੍ਰਵਾਸੀ ਨੂੰ ਵੀਜ਼ੇ ਦੀਆਂ ਸ਼ਰਤਾਂ ਅਤੇ ਅਮਰੀਕੀ ਕਾਨੂੰਨਾ ਨੂੰ ਪਾਲਣਾ ਕਰਨਾ ਜਰੂਰੀ ਹੈ।

ਵੀਜ਼ਾ ਰੱਦ ਹੋਣ ਨਾਲ ਨਾਗਰਿਕਤਾ ਖ਼ਤਮ ਹੋ ਜਾਵੇਗੀ

ਵੀਜ਼ਾ ਰੱਦ ਕਰਨ ਦੀ ਕਾਰਵਾਈ ਨੂੰ ਨਾਗਰਿਕਤਾ ਖ਼ਤਮ ਹੋਣ ਨਾਲ ਜੋੜ ਕੇ ਨਹੀਂ ਦੇਖਣਾ ਚਾਹੀਦਾ। ਜਦੋਂ ਅਮਰੀਕੀ ਅਧਿਕਾਰੀ ਕਿਸੇ ਵਿਦੇਸ਼ੀ ਨਾਗਰਿਕ ਦਾ ਵੀਜ਼ਾ ਰੱਦ ਕਰਦੇ ਹਨ ਤਾਂ ਇਸ ਦਾ ਮਤਲਬ ਹੈ ਕਿ ਉਸ ਵਿਅਕਤੀ ਦਾ ਅਮਰੀਕਾ ਵਿੱਚ ਦਾਖਲੇ ਜਾਂ ਵੀਜ਼ੇ ਦੇ ਆਧਾਰ 'ਤੇ ਰਹਿਣ ਦਾ ਕਾਨੂੰਨੀ ਆਧਾਰ ਪ੍ਰਭਾਵਿਤ ਹੁੰਦਾ ਹੈ। ਇਹ ਪ੍ਰਕਿਰਿਆ ਅਮਰੀਕੀ ਨਾਗਰਿਕਤਾ ਖ਼ਤਮ ਕਰਨ ਤੋਂ ਵੱਖਰੀ ਹੈ। ਨਾਗਰਿਕਤਾ ਦਾ ਮਾਮਲਾ ਉਨ੍ਹਾਂ ਲੋਕਾਂ ਨਾਲ ਸਬੰਧਤ ਹੁੰਦਾ ਹੈ ਜੋ ਪਹਿਲਾਂ ਹੀ ਅਮਰੀਕੀ ਨਾਗਰਿਕ ਬਣ ਚੁੱਕੇ ਹਨ।

'ਬਰਥ ਟੂਰਿਜ਼ਮ' 'ਤੇ ਵੀ ਵਧੀ ਸਖ਼ਤੀ

ਟਰੰਪ ਪ੍ਰਸ਼ਾਸਨ ਨੇ ਬੱਚੇ ਨੂੰ ਅਮਰੀਕੀ ਨਾਗਰਿਕਤਾ ਦਿਵਾਉਣ ਦੇ ਉਦੇਸ਼ ਨਾਲ ਕੀਤੀ ਗਈ ਯਾਤਰਾ ਯਾਨੀ 'ਬਰਥ ਟੂਰਿਜ਼ਮ' 'ਤੇ ਵੀ ਸਖ਼ਤੀ ਕਰ ਦਿੱਤੀ ਹੈ। ਇਨ੍ਹਾਂ ਮਾਮਲਿਆਂ ਨੂੰ ਲੈ ਕੇ ਅਮਰੀਕੀ ਦੂਤਾਵਾਸਾਂ ਵੱਲੋਂ ਵੀਜ਼ਾ ਅਰਜ਼ੀਆਂ ਦੀ ਜਾਂਚ ਸਖ਼ਤ ਕੀਤੀ ਜਾ ਰਹੀ ਹੈ। ਰਿਪੋਰਟ ਮੁਤਾਬਕ ਉੱਤਰੀ ਅਫਰੀਕਾ ਵਿੱਚ ਸਥਿਤ ਇੱਕ ਅਮਰੀਕੀ ਦੂਤਾਵਾਸ ਨੇ ਅਜਿਹੇ ਮਾਮਲਿਆਂ ਨਾਲ ਜੁੜੇ 100 ਤੋਂ ਵੱਧ ਵੀਜ਼ੇ ਰੱਦ ਕਰ ਦਿੱਤੇ ਹਨ। ਹਨ।

 
ਵਿਦਿਆਰਥੀਆਂ ਅਤੇ H-1B ਪੇਸ਼ੇਵਰਾਂ ਲਈ ਵੀ ਸਖ਼ਤ ਨਿਯਮ 

ਇਸਤੋਂ ਇਲਾਵਾ ਅਮਰੀਕੀ ਪ੍ਰਸ਼ਾਸਨ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਅਤੇ H-1B ਵੀਜ਼ਾ ਧਾਰਕਾਂ ਲਈ ਵੀ ਨਿਯਮਾਂ ਨੂੰ ਹੋਰ ਸਖ਼ਤ ਕਰ ਦਿੱਤਾ ਹੈ। ਇਸ ਤੋਂ ਇਲਾਵਾ ਪੜ੍ਹਾਈ ਪੂਰੀ ਹੋਣ ਤੋਂ ਬਾਅਦ ਵਿਦਿਆਰਥੀਆਂ ਨੂੰ ਮਿਲਣ ਵਾਲੇ ਗ੍ਰੇਸ ਪੀਰੀਅਡ ਵਿੱਚ ਵੀ ਕਟੌਤੀ ਕੀਤੀ ਗਈ ਹੈ। ਜਿੱਥੇ ਪਹਿਲਾਂ 60 ਦਿਨ ਤੱਕ ਦਾ ਸਮਾਂ ਮਿਲਦਾ ਸੀ, ਉਸ ਨੂੰ ਹੁਣ 30 ਦਿਨ ਕਰਨ ਦੀ ਵਿਵਸਥਾ ਕੀਤੀ ਗਈ ਹੈ। H-1B ਵੀਜ਼ਾ ਧਾਰਕਾਂ ਲਈ ਨੌਕਰੀ ਖ਼ਤਮ ਹੋਣ ਤੋਂ ਬਾਅਦ ਮਿਲਣ ਵਾਲੇ ਗ੍ਰੇਸ ਪੀਰੀਅਡ ਨੂੰ ਵੀ ਹੋਰ ਸਖ਼ਤ ਕਰਨ 'ਤੇ ਵਿਚਾਰ ਕੀਤਾ ਜਾ ਰਿਹਾ ਹੈ।

ਭਾਰਤੀ ਵਿਦਿਆਰਥੀਆਂ ਅਤੇ ਪੇਸ਼ੇਵਰਾਂ 'ਤੇ ਕੀ ਅਸਰ ਪਵੇਗਾ?

ਅਮਰੀਕਾ ਵਿੱਚ ਵੱਡੀ ਗਿਣਤੀ ਵਿੱਚ ਭਾਰਤੀ ਵਿਦਿਆਰਥੀ ਉੱਚ ਸਿੱਖਿਆ ਲਈ ਜਾਂਦੇ ਹਨ ਅਤੇ ਭਾਰਤ ਤੋਂ ਵੱਡੀ ਗਿਣਤੀ ਵਿੱਚ ਤਕਨੀਕੀ ਤੇ ਪੇਸ਼ੇਵਰ ਕਰਮਚਾਰੀ H-1B ਪ੍ਰਣਾਲੀ ਰਾਹੀਂ ਅਮਰੀਕਾ ਵਿੱਚ ਕੰਮ ਕਰਦੇ ਹਨ। ਅਜਿਹੇ ਵਿੱਚ ਵੀਜ਼ਾ  ਅਤੇ ਇਮੀਗ੍ਰੇਸ਼ਨ ਨਿਯਮਾਂ ਵਿੱਚ ਬਦਲਾਅ ਨਾਲ ਭਾਰਤੀ ਵਿਦਿਆਰਥੀਆਂ ਅਤੇ ਪੇਸ਼ੇਵਰਾਂ 'ਤੇ ਵੀ ਪੈ ਸਕਦਾ ਹੈ। ਉਨ੍ਹਾਂ ਲਈ ਅਮਰੀਕਾ ਵਿੱਚ ਪੜ੍ਹਾਈ, ਨੌਕਰੀ ਅਤੇ ਕਾਨੂੰਨੀ ਤੌਰ 'ਤੇ ਰਹਿਣ ਦੀ ਯੋਜਨਾ ਬਣਾਉਂਦੇ ਸਮੇਂ ਨਵੇਂ ਨਿਯਮਾਂ ਨੂੰ ਸਮਝਣਾ ਹੋਰ ਵੀ ਮਹੱਤਵਪੂਰਨ ਹੋ ਗਿਆ ਹੈ।

ਖਾਸ ਤੌਰ 'ਤੇ ਜਿਨ੍ਹਾਂ ਵਿਦਿਆਰਥੀਆਂ ਦੀ ਪੜ੍ਹਾਈ ਖ਼ਤਮ ਹੋ ਰਹੀ ਹੈ ਜਾਂ ਜਿਨ੍ਹਾਂ H-1B ਪੇਸ਼ੇਵਰਾਂ ਦੀ ਨੌਕਰੀ ਵਿੱਚ ਬਦਲਾਅ ਆ ਰਿਹਾ ਹੈ, ਉਨ੍ਹਾਂ ਨੂੰ ਆਪਣੇ ਵੀਜ਼ਾ ਸਟੇਟਸ ਅਤੇ ਲਾਗੂ ਨਿਯਮਾਂ ਦੀ ਜਾਣਕਾਰੀ ਰੱਖਣੀ ਪਵੇਗੀ।
 

Tags :

Recent News