menu-icon
Punjabi Story Line
  • Home
  • News
  • International
  • America ਵਿੱਚ ਹੋਏ ਸੜਕ ਹਾਦਸੇ 'ਚ ਪੰਜਾਬੀ ਨੌਜਵਾਨ ਦੀ ਮੌਤ

America ਵਿੱਚ ਹੋਏ ਸੜਕ ਹਾਦਸੇ 'ਚ ਪੰਜਾਬੀ ਨੌਜਵਾਨ ਦੀ ਮੌਤ

ਮ੍ਰਿਤਕ ਦੀ ਪਛਾਣ ਗੁਰਵਿੰਦਰ ਸਿੰਘ ਦੇ ਰੂਪ ਵਿੱਚ ਹੋਈ ਹੈ, ਜੋ 3 ਸਾਲ ਪਹਿਲਾਂ ਰੋਟੀ ਕਮਾਉਣ ਲਈ ਅਮਰੀਕਾ ਗਿਆ ਸੀ ਅਤੇ ਟਰੱਕ ਡਰਾਈਵਰ ਦੇ ਤੌਰ ਤੇ ਕੰਮ ਕਰ ਰਿਹਾ ਸੀ।

Date Updated Last Updated : 24 January 2024, 02:58 PM IST
Share:

ਹਾਈਲਾਈਟਸ

  • ਕਿਸੇ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਵਿਚ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ

Punjab News: ਵਿਦੇਸ਼ਾਂ ਵਿੱਚ ਰੋਜ਼ੀ-ਰੋਟੀ ਕਮਾਉਣ ਲਈ ਵਿਦੇਸ਼ ਗਏ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਰੁੱਕਣ ਦਾ ਨਾਮ ਨਹੀਂ ਲੈ ਰਿਹਾ ਹੈ। ਰੋਜ਼ਾਨਾ ਕਿਸੇ ਨਾ ਕਿਸੇ ਕਾਰਣ ਮੌਤਾਂ ਦੀਆਂ ਖ਼ਬਰਾਂ ਸਾਹਮਣੇ ਆਉਂਦਿਆਂ ਰਹਿੰਦੀਆਂ ਹਨ। ਹੁਣ ਨਵਾਂ ਮਾਮਲਾ ਅਮਰੀਕਾ ਤੋਂ ਸਾਹਮਣੇ ਆਇਆ ਹੈ, ਜਿੱਥੇ ਗੁਰਦਾਸਪੁਰ (Gurdaspur) ਦੇ ਪਿੰਡ ਦੂਡੀਪੁਰ ਦੇ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਵਿੰਦਰ ਸਿੰਘ ਦੇ ਰੂਪ ਵਿੱਚ ਹੋਈ ਹੈ, ਜੋ 3 ਸਾਲ ਪਹਿਲਾਂ ਰੋਟੀ ਕਮਾਉਣ ਲਈ ਅਮਰੀਕਾ ਗਿਆ ਸੀ ਅਤੇ ਟਰੱਕ ਡਰਾਈਵਰ ਦੇ ਤੌਰ ਤੇ ਕੰਮ ਕਰ ਰਿਹਾ ਸੀ। ਮ੍ਰਿਤਕ ਆਪਣੇ ਪਿੱਛੇ ਵਿਧਵਾ ਮਾਂ, ਇੱਕ ਭੈਣ, ਪਤਨੀ ਅਤੇ ਦੋ ਛੋਟੇ ਬੱਚੇ ਛੱਡ ਗਿਆ ਹੈ।

ਪਰਿਵਾਰ ਦੀ ਸਰਕਾਰ ਨੂੰ ਅਪੀਲ

ਪਰਿਵਾਰ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪੁੱਤਰ ਦੀ ਲਾਸ਼ (Body) ਨੂੰ ਜਲਦ ਤੋਂ ਜਲਦ ਭਾਰਤ ਲਿਆਂਦਾ ਜਾਵੇ ਤਾਂ ਜੋ ਉਸ ਦਾ ਅੰਤਿਮ ਸੰਸਕਾਰ ਉਸ ਦੇ ਜੱਦੀ ਪਿੰਡ ਵਿੱਚ ਕੀਤਾ ਜਾ ਸਕੇ। ਮ੍ਰਿਤਕ ਗੁਰਵਿੰਦਰ ਸਿੰਘ ਦੀ ਪਤਨੀ ਹਰਵਿੰਦਰ ਕੌਰ ਅਤੇ ਮਾਤਾ ਦਿਲਰਾਜ ਕੌਰ ਨੇ ਦੱਸਿਆ ਕਿ ਗੁਰਵਿੰਦਰ ਸਿੰਘ (30 ਸਾਲ) ਕਰੀਬ 3 ਸਾਲ ਪਹਿਲਾਂ ਅਮਰੀਕਾ ਦੇ ਸ਼ਹਿਰ ਕੈਲੀਫੋਰਨੀਆ ਵਿਖੇ ਰੋਜ਼ੀ-ਰੋਟੀ ਕਮਾਉਣ ਲਈ ਗਿਆ ਸੀ। ਉਹ ਕਿਸੇ ਕੰਮ ਲਈ ਜਾ ਰਿਹਾ ਸੀ। ਇਸੇ ਦੌਰਾਨ ਕਿਸੇ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ। ਜਿਸ ਵਿਚ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋ ਗਈ। 

ਪਿਤਾ ਨੇ ਰਿਟਾਇਰਮੈਂਟ ਦੇ ਪੈਸੇ ਖਰਚ ਭੇਜਿਆ ਸੀ ਵਿਦੇਸ਼

ਮ੍ਰਿਤਕ ਗੁਰਵਿੰਦਰ ਸਿੰਘ ਦਾ ਪਿਤਾ ਪੰਜਾਬ ਰੋਡਵੇਜ਼ ਵਿੱਚ ਨੌਕਰੀ ਕਰਦਾ ਸੀ ਅਤੇ ਸੇਵਾਮੁਕਤੀ (Retirement) ਤੋਂ ਬਾਅਦ ਪੈਸੇ ਲਗਾ ਕੇ ਵਿਦੇਸ਼ ਭੇਜ ਦਿੱਤਾ ਸੀ। ਉਸ ਦੇ ਪਿਤਾ ਦੀ ਵੀ ਵਿਦੇਸ਼ ਜਾਣ ਤੋਂ ਥੋੜ੍ਹੀ ਦੇਰ ਬਾਅਦ ਮੌਤ ਹੋ ਗਈ ਸੀ। ਪਰਿਵਾਰ ਨੇ ਕੇਂਦਰ ਅਤੇ ਪੰਜਾਬ ਸਰਕਾਰਾਂ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਲਾਸ਼ ਨੂੰ ਜਲਦੀ ਭਾਰਤ ਭੇਜਿਆ ਜਾਵੇ, ਤਾਂ ਜੋ ਉਹ ਆਪਣੇ ਪੁੱਤਰ ਦਾ ਅੰਤਿਮ ਸੰਸਕਾਰ ਕਰ ਸਕਣ।

Tags :

Recent News