ਬ੍ਰਾਜ਼ੀਲ 'ਚ ਭਿਆਨਕ ਸੜਕ ਹਾਦਸਾ, ਬੱਸ ਅਤੇ ਟਰੱਕ ਦੀ ਟੱਕਰ 'ਚ 38 ਲੋਕਾਂ ਦੀ ਮੌਤ; ਕਈ ਜ਼ਖਮੀ

ਘਟਨਾ ਦੇ ਬਾਰੇ 'ਚ ਦੱਸਿਆ ਜਾ ਰਿਹਾ ਹੈ ਕਿ 45 ਯਾਤਰੀਆਂ ਨਾਲ ਭਰੀ ਬੱਸ ਸਾਓ ਪਾਓਲੋ ਤੋਂ ਰਵਾਨਾ ਹੋਈ ਸੀ ਕਿ ਜਿਵੇਂ ਹੀ ਇਹ ਬੱਸ ਮਿਨਾਸ ਗੇਰੇਸ ਇਲਾਕੇ 'ਚ ਪਹੁੰਚੀ ਤਾਂ ਉਸ ਦਾ ਟਾਇਰ ਫਟ ਗਿਆ ਅਤੇ ਡਰਾਈਵਰ ਬੱਸ 'ਤੇ ਕੰਟਰੋਲ ਗੁਆ ਬੈਠਾ।

Share:

Road accident in Brazil: ਬ੍ਰਾਜ਼ੀਲ ਦੇ ਮਿਨਾਸ ਗੇਰੇਸ ਖੇਤਰ ਵਿੱਚ, ਇੱਕ ਯਾਤਰੀ ਬੱਸ ਪਹਿਲਾਂ ਇੱਕ ਟਰੱਕ ਅਤੇ ਫਿਰ ਇੱਕ ਕਾਰ ਨਾਲ ਟਕਰਾ ਗਈ। ਇਸ ਹਾਦਸੇ ਵਿੱਚ 38 ਲੋਕਾਂ ਦੀ ਜਾਨ ਚਲੀ ਗਈ ਹੈ। ਜਦਕਿ ਕਈ ਲੋਕ ਜ਼ਖਮੀ ਹੋਏ ਹਨ। ਹਾਦਸੇ ਤੋਂ ਬਾਅਦ ਹਾਹਾਕਾਰ ਮੱਚ ਗਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਤੁਰੰਤ ਮੌਕੇ 'ਤੇ ਪਹੁੰਚੀਆਂ ਅਤੇ ਸਾਰੇ ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ 'ਚ ਦਾਖਲ ਕਰਵਾਇਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਨੇ ਸਾਰੇ ਪੀੜਤਾਂ ਨੂੰ ਮੌਕੇ ਤੋਂ ਹਟਾ ਕੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਟਰਾਂਸਪੋਰਟ ਮੰਤਰਾਲੇ ਮੁਤਾਬਕ ਇਸ ਸਾਲ ਬ੍ਰਾਜ਼ੀਲ 'ਚ ਸੜਕ ਹਾਦਸਿਆਂ '10,000 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ।

ਬੱਸ ਦਾ ਟਾਇਰ ਫਟਣ ਕਾਰਨ ਡਰਾਈਵਰ ਕੰਟਰੋਲ ਗੁਆ ਬੈਠਾ

ਘਟਨਾ ਦੇ ਬਾਰੇ 'ਚ ਦੱਸਿਆ ਜਾ ਰਿਹਾ ਹੈ ਕਿ 45 ਯਾਤਰੀਆਂ ਨਾਲ ਭਰੀ ਬੱਸ ਸਾਓ ਪਾਓਲੋ ਤੋਂ ਰਵਾਨਾ ਹੋਈ ਸੀ ਕਿ ਜਿਵੇਂ ਹੀ ਇਹ ਬੱਸ ਮਿਨਾਸ ਗੇਰੇਸ ਇਲਾਕੇ 'ਚ ਪਹੁੰਚੀ ਤਾਂ ਉਸ ਦਾ ਟਾਇਰ ਫਟ ਗਿਆ ਅਤੇ ਡਰਾਈਵਰ ਬੱਸ 'ਤੇ ਕੰਟਰੋਲ ਗੁਆ ਬੈਠਾ। ਇਸ ਤੋਂ ਬਾਅਦ ਬੱਸ ਦੀ ਟਰੱਕ ਨਾਲ ਟੱਕਰ ਹੋ ਗਈ। ਇਸ ਤੋਂ ਬਾਅਦ ਬੱਸ ਇੱਕ ਕਾਰ ਨਾਲ ਵੀ ਟਕਰਾ ਗਈ। ਇਸ ਹਾਦਸੇ 'ਚ ਬੱਸ 'ਚ ਸਵਾਰ 38 ਲੋਕਾਂ ਦੀ ਮੌਤ ਹੋ ਗਈ। ਜਦਕਿ ਹੋਰ ਲੋਕ ਜ਼ਖਮੀ ਹੋ ਗਏ। ਟਰੱਕ ਅਤੇ ਕਾਰ 'ਚ ਸਵਾਰ ਲੋਕ ਗੰਭੀਰ ਰੂਪ 'ਚ ਜ਼ਖਮੀ ਹੋ ਗਏ।

ਸਰਕਾਰ ਪੀੜਤਾਂ ਦੀ ਮਦਦ ਲਈ ਪੂਰੀ ਤਰ੍ਹਾਂ ਵਚਨਬੱਧ ਹੈ

ਮਿਨਾਸ ਗੇਰੇਸ ਦੇ ਗਵਰਨਰ ਰੋਮੀਊ ਜ਼ੇਮਾ ਨੇ ਇਸ ਘਟਨਾ 'ਤੇ ਦੁੱਖ ਪ੍ਰਗਟ ਕੀਤਾ ਹੈ। ਐਕਸ 'ਤੇ ਪੋਸਟ ਕਰਦਿਆਂ ਕਿਹਾ ਕਿ ਸਰਕਾਰ ਪੀੜਤਾਂ ਦੀ ਮਦਦ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਕ੍ਰਿਸਮਸ ਤੋਂ ਠੀਕ ਪਹਿਲਾਂ ਵਾਪਰੇ ਇਸ ਹਾਦਸੇ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਬ੍ਰਾਜ਼ੀਲ ਦੇ ਰਾਸ਼ਟਰਪਤੀ ਲੁਈਜ਼ ਇਨਾਸੀਓ ਲੂਲਾ ਡਾ ਸਿਲਵਾ ਨੇ ਵੀ ਇਸ ਹਾਦਸੇ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਲੁਈਜ਼ ਇਨਾਸੀਓ ਲੂਲਾ ਡਾ ਸਿਲਵਾ ਨੇ ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਸੰਵੇਦਨਾ ਪ੍ਰਗਟ ਕਰਦਿਆਂ ਕਿਹਾ ਕਿ ਉਹ ਇਸ ਦੁਖਾਂਤ ਵਿੱਚ ਬਚੇ ਲੋਕਾਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦੇ ਹਨ।