menu-icon
Punjabi Story Line
  • Home
  • News
  • International
  • ਲੰਡਨ ਵਿੱਚ ਲਾਪਤਾ ਹੋਇਆ ਜਲੰਧਰ ਦਾ ਨੌਜਵਾਨ, ਪੜਾਈ ਕਰਨ ਲਈ ਗਿਆ ਹੋਇਆ ਸੀ ਨੌਜਵਾਨ, 3 ਦਿਨਾਂ ਤੋਂ ਲਾਪਤਾ

ਲੰਡਨ ਵਿੱਚ ਲਾਪਤਾ ਹੋਇਆ ਜਲੰਧਰ ਦਾ ਨੌਜਵਾਨ, ਪੜਾਈ ਕਰਨ ਲਈ ਗਿਆ ਹੋਇਆ ਸੀ ਨੌਜਵਾਨ, 3 ਦਿਨਾਂ ਤੋਂ ਲਾਪਤਾ

ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਭਾਟੀਆ ਦੀ ਤਸਵੀਰ ਸੋਸ਼ਲ ਮੀਡੀਆ 'ਤੇ ਪਾ ਕੇ ਵਿਦੇਸ਼ ਮੰਤਰਾਲੇ ਤੋਂ ਦਖ਼ਲ ਦੀ ਮੰਗ ਕੀਤੀ

Date Updated Last Updated : 17 December 2023, 03:00 PM IST
Share:

ਪੰਜਾਬ ਦੇ ਜਲੰਧਰ ਤੋਂ ਇੱਕ ਨੌਜਵਾਨ ਲੰਡਨ ਵਿੱਚ ਲਾਪਤਾ ਹੋ ਗਿਆ ਹੈ। ਲਾਪਤਾ ਨੌਜਵਾਨ ਦੀ ਪਛਾਣ ਗੁਰਸ਼ਮਨ ਸਿੰਘ ਭਾਟੀਆ (23) ਵਾਸੀ ਮਾਡਲ ਟਾਊਨ ਵਜੋਂ ਹੋਈ ਹੈ, ਜੋ ਕਿ ਪੂਰਬੀ ਲੰਡਨ ਵਿਖੇ ਪੜ੍ਹਾਈ ਕਰਨ ਗਿਆ ਸੀ। ਉਸ ਨੂੰ ਆਖਰੀ ਵਾਰ ਪੂਰਬੀ ਲੰਡਨ ਦੇ ਕੈਨਰੀ ਵਾਰਫ ਵਿਖੇ ਦੇਖਿਆ ਗਿਆ ਸੀ। ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ 15 ਦਸੰਬਰ ਤੋਂ ਲਾਪਤਾ ਜੀਐਸ ਭਾਟੀਆ ਬਾਰੇ ਜਾਣਕਾਰੀ ਸੋਸ਼ਲ ਮੀਡੀਆ ਤੇ ਸਾਂਝੀ ਕਰਦਿਆਂ ਵਿਦੇਸ਼ ਮੰਤਰਾਲੇ ਤੋਂ ਮਦਦ ਦੀ ਮੰਗ ਕੀਤੀ ਹੈ।

 

ਪਿਛਲੇ ਸਾਲ ਦਸੰਬਰ ਵਿੱਚ ਗਿਆ ਸੀ ਲੰਡਨ

ਪ੍ਰਾਪਤ ਜਾਣਕਾਰੀ ਅਨੁਸਾਰ ਜੀਐਸ ਭਾਟੀਆ ਪਿਛਲੇ ਸਾਲ ਦਸੰਬਰ ਵਿੱਚ ਹੀ ਲੰਡਨ ਗਏ ਸਨ। ਉਸਨੇ ਲੰਡਨ ਵਿੱਚ ਲੌਫਬਰੋ ਯੂਨੀਵਰਸਿਟੀ ਵਿੱਚ ਪੜ੍ਹਾਈ ਕੀਤੀ। ਉਹ ਲੌਫਬਰੋ ਯੂਨੀਵਰਸਿਟੀ ਤੋਂ ਪੋਸਟ ਗ੍ਰੈਜੂਏਸ਼ਨ ਕਰ ਰਿਹਾ ਸੀ। ਉਸ ਦੇ ਲਾਪਤਾ ਹੋਣ ਦੀ ਖ਼ਬਰ ਤੋਂ ਬਾਅਦ ਪੂਰੇ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ। ਭਾਟੀਆ ਦੇ ਵਿਦੇਸ਼ ਵਿਚਲੇ ਦੋਸਤ ਵੀ ਉਸ ਨੂੰ ਲੱਭਣ ਦੀ ਕੋਸ਼ਿਸ਼ ਕਰ ਰਹੇ ਹਨ।

 

ਪਰਿਵਾਰ ਚਿੰਤਤ

ਗੁਰਸ਼ਮਨ ਸਿੰਘ ਭਾਟੀਆ ਦੇ ਲਾਪਤਾ ਹੋਣ ਤੋਂ ਬਾਅਦ ਜਲੰਧਰ 'ਚ ਪਰਿਵਾਰ ਚਿੰਤਤ ਹੈ। ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਭਾਟੀਆ ਦੀ ਤਸਵੀਰ ਸੋਸ਼ਲ ਮੀਡੀਆ 'ਤੇ ਪਾ ਕੇ ਵਿਦੇਸ਼ ਮੰਤਰਾਲੇ ਤੋਂ ਦਖ਼ਲ ਦੀ ਮੰਗ ਕੀਤੀ ਹੈ। ਮਨਜਿੰਦਰ ਸਿੰਘ ਸਿਰਸਾ ਨੇ ਭਾਰਤ ਵਿੱਚ ਬਰਤਾਨਵੀ ਹਾਈ ਕਮਿਸ਼ਨ ਨੂੰ ਵੀ ਗੁਰਸ਼ਮਨ ਸਿੰਘ ਦੇ ਸਹੀ ਟਿਕਾਣੇ ਦਾ ਪਤਾ ਲਗਾ ਕੇ ਪਰਿਵਾਰ ਨੂੰ ਸੂਚਿਤ ਕਰਨ ਦੀ ਬੇਨਤੀ ਕੀਤੀ ਹੈ।

Tags :

Recent News