menu-icon
Punjabi Story Line
  • Home
  • News
  • International
  • ਨਿਊਯਾਰਕ ਦੇ ਟਾਈਮਜ਼ ਸਕੁਏਅਰ 'ਚ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਮਚੀ ਹਫੜਾ-ਦਫੜੀ, ਜਾਨ ਬਚਾਉਣ ਲਈ ਇੱਧਰ-ਉੱਧਰ ਭਜੇ ਸੈਲਾਨੀ 

ਨਿਊਯਾਰਕ ਦੇ ਟਾਈਮਜ਼ ਸਕੁਏਅਰ 'ਚ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਮਚੀ ਹਫੜਾ-ਦਫੜੀ, ਜਾਨ ਬਚਾਉਣ ਲਈ ਇੱਧਰ-ਉੱਧਰ ਭਜੇ ਸੈਲਾਨੀ 

ਨਿਊਯਾਰਕ ਸ਼ਹਿਰ ਦੇ ਪ੍ਰਸਿੱਧ ਟਾਈਮਜ਼ ਸਕੁਏਅਰ ਇਲਾਕੇ ਵਿੱਚ ਵੀਰਵਾਰ ਨੂੰ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਦਹਿਸ਼ਤ ਮਚ ਗਈ। ਗੋਲੀਆਂ ਚੱਲਣ ਦੀ ਆਵਾਜ਼ ਸੁਣਦੇ ਹੀ ਸੈਲਾਨੀ ਜਾਨ ਬਚਾਉਣ ਲਈ ਇੱਧਰ-ਉੱਧਰ ਭੱਜਣ ਲਗ ਗਏ।

Date Updated Last Updated : 19 June 2026, 09:33 AM IST
Share:

ਨਿਊਯਾਰਕ: ਅਮਰੀਕਾ ਦੇ ਨਿਊਯਾਰਕ ਸ਼ਹਿਰ ਦੇ ਪ੍ਰਸਿੱਧ ਟਾਈਮਜ਼ ਸਕੁਏਅਰ ਇਲਾਕੇ ਵਿੱਚ ਵੀਰਵਾਰ ਨੂੰ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਹਫੜਾ-ਦਫੜੀ ਮਚ ਗਈ। ਗੋਲੀਆਂ ਚੱਲਣ ਦੀ ਆਵਾਜ਼ ਸੁਣਦੇ ਹੀ ਸੈਲਾਨੀਆਂ ਅਤੇ ਮੌਕੇ 'ਤੇ ਮੌਜੂਦ ਲੋਕਾਂ ਵਿੱਚ ਦਹਿਸ਼ਤ ਫੈਲ ਗਈ ਅਤੇ ਉਹ ਸੁਰੱਖਿਅਤ ਥਾਵਾਂ ਵੱਲ ਭੱਜਣ ਲੱਗ ਪਏ।

ਪੁਲਿਸ ਅਨੁਸਾਰ ਘਟਨਾ ਤੋਂ ਤੁਰੰਤ ਬਾਅਦ ਸ਼ੱਕੀ ਵਿਅਕਤੀਆਂ ਦਾ ਪਿੱਛਾ ਕੀਤਾ ਗਿਆ, ਪਰ ਉਹ ਕਾਬੂ ਨਹੀਂ ਆਏ। ਉੱਥੇ ਹੀ ਐਮਰਜੈਂਸੀ ਸੇਵਾਵਾਂ ਵੱਲੋਂ ਇੱਕ ਜ਼ਖ਼ਮੀ ਵਿਅਕਤੀ ਨੂੰ ਹਸਪਤਾਲ ਪਹੁੰਚਾਇਆ ਗਿਆ, ਹਾਲਾਂਕਿ ਉਸ ਦੀ ਹਾਲਤ ਬਾਰੇ ਤੁਰੰਤ ਕੋਈ ਜਾਣਕਾਰੀ ਨਹੀਂ ਦਿੱਤੀ ਗਈ।

 

 

NBA ਚੈਂਪੀਅਨਸ਼ਿਪ ਜਸ਼ਨ ਦੌਰਾਨ ਵਾਪਰੀ ਘਟਨਾ

ਇਹ ਘਟਨਾ ਸਥਾਨਕ ਸਮੇਂ ਅਨੁਸਾਰ ਦੁਪਹਿਰ ਕਰੀਬ 3:40 ਵਜੇ ਵਾਪਰੀ। ਉਸ ਵੇਲੇ ਨਿਊਯਾਰਕ ਨਿਕਸ ਦੀ ਇਤਿਹਾਸਕ NBA ਚੈਂਪੀਅਨਸ਼ਿਪ ਜਿੱਤ ਦੇ ਜਸ਼ਨਾਂ ਕਾਰਨ ਸ਼ਹਿਰ ਦੀਆਂ ਸੜਕਾਂ 'ਤੇ ਭਾਰੀ ਭੀੜ ਮੌਜੂਦ ਸੀ। ਸੁਰੱਖਿਆ ਲਈ ਹਜ਼ਾਰਾਂ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਸਨ।

ਵੀਡੀਓ ਵਿੱਚ ਕੈਦ ਹੋਏ ਦਹਿਸ਼ਤ ਭਰੇ ਪਲ

ਸੋਸ਼ਲ ਮੀਡੀਆ 'ਤੇ ਵਾਇਰਲ ਹੋਈਆਂ ਵੀਡੀਓਜ਼ ਵਿੱਚ ਗੋਲੀਬਾਰੀ ਤੋਂ ਕੁਝ ਪਲ ਪਹਿਲਾਂ ਦਾ ਆਮ ਮਾਹੌਲ ਦਿਖਾਈ ਦਿੰਦਾ ਹੈ। ਲੋਕ ਕੈਫੇਆਂ ਵਿੱਚ ਬੈਠੇ ਹੋਏ ਸਨ, ਟੂਰਿਸਟ ਘੁੰਮ ਰਹੇ ਸਨ ਅਤੇ ਕੁਝ ਨੌਜਵਾਨ ਖੇਡ ਰਹੇ ਸਨ। ਅਚਾਨਕ ਗੋਲੀਆਂ ਦੀਆਂ ਆਵਾਜ਼ਾਂ ਗੂੰਜਣ ਨਾਲ ਲੋਕਾਂ ਵਿੱਚ ਭਗਦੜ ਮਚ ਗਈ।

ਇੱਕ ਹੋਰ ਵੀਡੀਓ ਵਿੱਚ ਕੁਝ ਸ਼ੱਕੀ ਵਿਅਕਤੀ ਭੀੜਭਾੜ ਵਾਲੇ ਇਲਾਕੇ ਵਿੱਚ ਦਾਖਲ ਹੋ ਕੇ ਗੋਲੀਆਂ ਚਲਾਉਂਦੇ ਨਜ਼ਰ ਆਏ। ਇਸ ਦੌਰਾਨ ਲੋਕ ਜਾਨ ਬਚਾਉਣ ਲਈ ਇੱਧਰ-ਉੱਧਰ ਭੱਜਦੇ ਅਤੇ ਟਿਕਾਣਾ ਲੱਭਦੇ ਦਿਖਾਈ ਦਿੱਤੇ।

ਪੁਲਿਸ ਨੇ ਤੁਰੰਤ ਕੀਤੀ ਕਾਰਵਾਈ

ਘਟਨਾ ਵੇਲੇ ਇਲਾਕੇ ਵਿੱਚ ਗਸ਼ਤ ਕਰ ਰਹੇ ਪੁਲਿਸ ਅਧਿਕਾਰੀਆਂ ਨੇ ਤੁਰੰਤ ਮੌਕੇ 'ਤੇ ਕਾਰਵਾਈ ਕੀਤੀ ਅਤੇ ਸ਼ੱਕੀਆਂ ਦਾ ਪਿੱਛਾ ਸ਼ੁਰੂ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਗੋਲੀਬਾਰੀ ਇੱਕ ਪੁਲਿਸ ਵਾਹਨ ਦੇ ਬਿਲਕੁਲ ਨੇੜੇ ਹੋਈ।

ਝਗੜੇ ਤੋਂ ਬਾਅਦ ਚੱਲੀਆਂ ਗੋਲੀਆਂ

ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਕੁਝ ਲੋਕਾਂ ਵਿਚਾਲੇ ਹੋਏ ਵਿਵਾਦ ਨੇ ਗੰਭੀਰ ਰੂਪ ਧਾਰ ਲਿਆ, ਜਿਸ ਤੋਂ ਬਾਅਦ ਗੋਲੀਬਾਰੀ ਹੋਈ। ਚਸ਼ਮਦੀਦਾਂ ਮੁਤਾਬਕ ਘਟਨਾ ਦੌਰਾਨ ਕਈ ਗੋਲੀਆਂ ਚੱਲਣ ਦੀ ਆਵਾਜ਼ ਸੁਣੀ ਗਈ।

ਕੁਝ ਦਿਨ ਪਹਿਲਾਂ ਵੀ ਹੋਈ ਸੀ ਗੋਲੀਬਾਰੀ

ਜ਼ਿਕਰਯੋਗ ਹੈ ਕਿ ਟਾਈਮਜ਼ ਸਕੁਏਅਰ ਇਲਾਕੇ ਵਿੱਚ ਹਾਲ ਹੀ ਵਿੱਚ ਇੱਕ ਹੋਰ ਗੋਲੀਬਾਰੀ ਦੀ ਘਟਨਾ ਵੀ ਸਾਹਮਣੇ ਆਈ ਸੀ। ਉਸ ਵੇਲੇ ਇੱਕ ਨਾਬਾਲਗ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ ਸੀ। ਭਾਰੀ ਭੀੜ ਕਾਰਨ ਐਂਬੂਲੈਂਸ ਨੂੰ ਮੌਕੇ ਤੱਕ ਪਹੁੰਚਣ ਵਿੱਚ ਮੁਸ਼ਕਲ ਆਈ ਸੀ ਅਤੇ ਪੁਲਿਸ ਨੂੰ ਹੀ ਜ਼ਖ਼ਮੀ ਨੂੰ ਹਸਪਤਾਲ ਲਿਜਾਣਾ ਪਿਆ ਸੀ।

ਤਾਜ਼ਾ ਘਟਨਾ ਤੋਂ ਬਾਅਦ ਸੁਰੱਖਿਆ ਏਜੰਸੀਆਂ ਵੱਲੋਂ ਜਾਂਚ ਜਾਰੀ ਹੈ ਅਤੇ ਇਲਾਕੇ ਵਿੱਚ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰ ਦਿੱਤੇ ਗਏ ਹਨ।

  
 

Recent News