menu-icon
Punjabi Story Line
  • Home
  • News
  • National
  • ‘ਸੋਨਮ ਵਾਂਗਚੁਕ ਦੀ ਭੁੱਖ ਹੜਤਾਲ ਨੇ 17ਵਾਂ ਦਿਨ ਪਾਰ, 8.5 ਕਿਲੋ ਘਟਿਆ ਭਾਰ, ਸਿਹਤ ਵਿਗੜੀ, CJP ਨੇ ਸਰਕਾਰ ’ਤੇ ਸਾਧਿਆ ਨਿਸ਼ਾਨਾ’

‘ਸੋਨਮ ਵਾਂਗਚੁਕ ਦੀ ਭੁੱਖ ਹੜਤਾਲ ਨੇ 17ਵਾਂ ਦਿਨ ਪਾਰ, 8.5 ਕਿਲੋ ਘਟਿਆ ਭਾਰ, ਸਿਹਤ ਵਿਗੜੀ, CJP ਨੇ ਸਰਕਾਰ ’ਤੇ ਸਾਧਿਆ ਨਿਸ਼ਾਨਾ’

ਨੀਟ ਪੇਪਰ ਲੀਕ ਅਤੇ ਪ੍ਰੀਖਿਆ ਗੜਬੜੀ ਦੇ ਵਿਰੋਧ ਵਿੱਚ ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਦਿੱਲੀ ਦੇ ਜੰਤਰ-ਮੰਤਰ ’ਤੇ ਸੋਨਮ ਵਾਂਗਚੁਕ ਦਾ ਅਨਸ਼ਨ 17ਵੇਂ ਦਿਨ ਵੀ ਜਾਰੀ ਹੈ। ਉਨ੍ਹਾਂ ਦਾ ਭਾਰ 67 ਕਿਲੋ ਤੋਂ ਘਟ ਕੇ 58.5 ਕਿਲੋ ਹੋ ਗਿਆ ਹੈ, ਜਿਸ ਨਾਲ ਉਨ੍ਹਾਂ ਦੀ ਸਿਹਤ ਕਾਫ਼ੀ ਵਿਗੜ ਗਈ ਹੈ। ਇਸ ਦੌਰਾਨ ਕਈ ਵੱਡੀਆਂ ਸਿਆਸੀ ਤੇ ਸੱਭਿਆਚਾਰਕ ਹਸਤੀਆਂ ਨੇ ਉਨ੍ਹਾਂ ਨੂੰ ਅਨਸ਼ਨ ਖਤਮ ਕਰਨ ਦੀ ਅਪੀਲ ਕੀਤੀ ਹੈ। ਉੱਧਰ, ‘ਕਾਕਰੋਚ ਜਨਤਾ ਪਾਰਟੀ’ ਨੇ ਸਰਕਾਰ ’ਤੇ ਬੇਪਰਵਾਹੀ ਦਾ ਇਲਜ਼ਾਮ ਲਗਾਇਆ ਹੈ।

Date Updated Last Updated : 14 July 2026, 07:25 PM IST
Share:

ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕਰ ਰਹੇ ਕਾਰਕੁਨ ਸੋਨਮ ਵਾਂਗਚੁਕ ਦੀ ਭੁੱਖ ਹੜਤਾਲ 17 ਦਿਨ ਪੂਰੇ ਹੋਣ ’ਤੇ ਵੀ ਖਤਮ ਨਹੀਂ ਹੋਈ ਹੈ। ਉਨ੍ਹਾਂ ਦਾ ਭਾਰ 8.5 ਕਿਲੋ ਤੱਕ ਘੱਟ ਚੁੱਕਾ ਹੈ, ਜੋ ਉਨ੍ਹਾਂ ਦੀ ਵਿਗੜਦੀ ਸਿਹਤ ਦਾ ਸਪੱਸ਼ਟ ਸੰਕੇਤ ਹੈ। 28 ਜੂਨ ਨੂੰ ਸ਼ੁਰੂ ਹੋਇਆ ਇਹ ਅਨਸ਼ਨ ਨੀੱਟ ਪੇਪਰ ਲੀਕ ਅਤੇ ਪ੍ਰੀਖਿਆ ਪ੍ਰਣਾਲੀ ਵਿੱਚ ਗੜਬੜੀ ਦੇ ਵਿਰੋਧ ਵਿੱਚ ਜਾਰੀ ਹੈ।

ਵਾਂਗਚੁਕ ਨੇ ਆਪਣੀ ਮੰਗ 'ਤੇ ਅੜੇ ਰਹਿਣ ਦਾ ਫੈਸਲਾ ਕੀਤਾ

ਸਿਹਤ ਵਿਗੜਨ ਦੇ ਬਾਵਜੂਦ ਵਾਂਗਚੁਕ ਨੇ ਆਪਣੀ ਮੰਗ 'ਤੇ ਅੜੇ ਰਹਿਣ ਦਾ ਫੈਸਲਾ ਕੀਤਾ ਹੈ, ਜਿਸ ਨੂੰ ਲੈ ਕੇ ਉਨ੍ਹਾਂ ਨੂੰ ਸਿਆਸੀ ਅਤੇ ਸਮਾਜਿਕ ਹਲਕਿਆਂ ਤੋਂ ਵਿਆਪਕ ਸਮਰਥਨ ਮਿਲਿਆ ਹੈ। ਅਖਿਲੇਸ਼ ਯਾਦਵ, ਉੱਧਵ ਠਾਕਰੇ, ਮਹੂਆ ਮੋਇਤਰਾ, ਨਸੀਰੂਦੀਨ ਸ਼ਾਹ, ਰਤਨਾ ਪਾਠਕ ਸ਼ਾਹ ਅਤੇ ਅਰੁੰਧਤੀ ਰਾਏ ਸਮੇਤ ਕਈ ਪ੍ਰਮੁੱਖ ਹਸਤੀਆਂ ਨੇ ਉਨ੍ਹਾਂ ਨੂੰ ਅਨਸ਼ਨ ਛੱਡਣ ਦੀ ਸਲਾਹ ਦਿੱਤੀ ਹੈ, ਪਰ ਵਾਂਗਚੁਕ ਆਪਣੀ ਗੱਲ ’ਤੇ ਕਾਇਮ ਹਨ।

ਲੱਦਾਖ ਨੂੰ ਪੂਰਨ ਰਾਜ ਦਾ ਦਰਜਾ ਦਿਵਾਉਣ ਲਈ 170 ਦਿਨਾਂ ਤੱਕ ਅਨਸ਼ਨ ਕਰ ਚੁੱਕੇ

ਇਸ ਵਿੱਚ ਨਵੀਂ ਬਣੀ ‘ਕਾਕਰੋਚ ਜਨਤਾ ਪਾਰਟੀ’ (CJP) ਨੇ ਵੀ ਸਰਕਾਰ ਖ਼ਿਲਾਫ਼ ਮੋਰਚਾ ਸੰਭਾਲ ਲਿਆ ਹੈ। CJP ਦੇ ਬਾਨੀ ਅਭਿਜੀਤ ਦੀਪਕੇ ਨੇ ਕਿਹਾ ਕਿ ਵਾਂਗਚੁਕ ਦੀ ਜਾਨ ਨੂੰ ਖਤਰਾ ਹੈ, ਪਰ ਸਰਕਾਰ ਬੇਪਰਵਾਹ ਹੈ। ਉਨ੍ਹਾਂ ਸਰਕਾਰ ਨੂੰ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਕਰਨ ਦੀ ਅਪੀਲ ਕੀਤੀ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਸੋਨਮ ਵਾਂਗਚੁਕ ਲੱਦਾਖ ਨੂੰ ਪੂਰਨ ਰਾਜ ਦਾ ਦਰਜਾ ਦਿਵਾਉਣ ਲਈ 170 ਦਿਨਾਂ ਤੱਕ ਅਨਸ਼ਨ ਕਰ ਚੁੱਕੇ ਹਨ। ਉਨ੍ਹਾਂ ਨੂੰ 24 ਸਤੰਬਰ 2025 ਨੂੰ ਲੇਹ ਵਿੱਚ ਹੋਈ ਹਿੰਸਾ ਦਾ ਜ਼ਿੰਮੇਵਾਰ ਠਹਿਰਾਉਂਦਿਆਂ NSA ਤਹਿਤ ਹਿਰਾਸਤ ਵਿੱਚ ਲੈ ਕੇ ਜੋਧਪੁਰ ਜੇਲ੍ਹ ਭੇਜਿਆ ਗਿਆ ਸੀ। ਇਸ ਵਾਰ ਉਨ੍ਹਾਂ ਨੇ ਸਿੱਖਿਆ ਪ੍ਰਣਾਲੀ ਵਿੱਚ ਪਾਰਦਰਸ਼ਤਾ ਦੀ ਮੰਗ ਨੂੰ ਲੈ ਕੇ ਅਨਸ਼ਨ ਸ਼ੁਰੂ ਕੀਤਾ ਹੈ, ਜਿਸ ਨੂੰ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਹਮਾਇਤ ਮਿਲ ਰਹੀ ਹੈ। CJP ਨੇ ਇਸ ਨੂੰ ਬੇਰੁਜ਼ਗਾਰ ਨੌਜਵਾਨਾਂ ਦੀ ਆਵਾਜ਼ ਕਰਾਰ ਦਿੰਦਿਆਂ ਸਰਕਾਰ ਖ਼ਿਲਾਫ਼ ਵਿਰੋਧ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਹੈ।

ਜਾਨ ਨੂੰ ਗੰਭੀਰ ਖਤਰਾ

ਇਸ ਦੌਰਾਨ ਵਾਂਗਚੁਕ ਦੇ ਸਮਰਥਕਾਂ ਅਤੇ ਪ੍ਰਸ਼ਾਸਨ ਵਿੱਚ ਲਗਾਤਾਰ ਗੱਲਬਾਤ ਜਾਰੀ ਹੈ, ਪਰ ਹੁਣ ਤੱਕ ਕੋਈ ਸਪੱਸ਼ਟ ਰਾਹਤ ਨਹੀਂ ਮਿਲੀ। ਸਿਹਤ ਮਾਹਿਰਾਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਨੇ ਆਪਣਾ ਅਨਸ਼ਨ ਜਾਰੀ ਰੱਖਿਆ ਤਾਂ ਉਨ੍ਹਾਂ ਦੀ ਜਾਨ ਨੂੰ ਗੰਭੀਰ ਖਤਰਾ ਪੈਦਾ ਹੋ ਸਕਦਾ ਹੈ।

Tags :

Recent News