Courtesy: @ANI
ਜੈਪੁਰ: ਰਾਜਸਥਾਨ ਦੇ ਜੈਪੁਰ ਤੋਂ ਹਾਲ ਹੀ 'ਚ ਇੱਕ ਦਿਲ ਦਹਿਲਾਉਣ ਵਾਲਾ ਹਾਦਸਾ ਸਾਹਮਣੇ ਆਇਆ ਹੈ। ਆਮੇਰ ਇਲਾਕੇ ਵਿੱਚ ਇੱਕ ਨਿਰਮਾਣ ਅਧੀਨ ਇਮਾਰਤ ਦੀ ਕੰਧ ਡਿੱਗਣ ਕਾਰਨ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ, ਜਦੋਂ ਕਿ ਕਈ ਹੋਰਾਂ ਦੇ ਮਲਬੇ ਹੇਠ ਫਸਣ ਦਾ ਖਦਸ਼ਾ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਸਥਾਨਕ ਪ੍ਰਸ਼ਾਸਨ, ਪੁਲਿਸ ਅਤੇ ਬਚਾਅ ਟੀਮਾਂ ਮੌਕੇ 'ਤੇ ਪਹੁੰਚੀਆਂ ਅਤੇ ਬਚਾਅ ਕਾਰਜ ਜਾਰੀ ਹਨ।
NDRF ਅਤੇ SDRF ਟੀਮਾਂ ਵੀ ਮੌਕੇ 'ਤੇ ਪਹੁੰਚ ਗਈਆਂ ਹਨ। ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਕੁਲੈਕਟਰ ਸੰਦੇਸ਼ ਨਾਇਕ ਨੇ ਤਿੰਨ ਮਜ਼ਦੂਰਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ।
#WATCH | Rajasthan | Three dead after a wall collapsed in the Chandwaji area of Jaipur’s Tala Mod. The injured have been shifted to the hospital. Rescue operations are underway: Jaipur Rural DCP Hanuman Prasad Meena
— ANI (@ANI) June 29, 2026
(Visuals from the spot) pic.twitter.com/zuX61mAUYv
ਮੌਕੇ ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਜੈਪੁਰ ਦੇ ਤਾਲਾ ਮੌੜ ਇਲਾਕੇ ਵਿੱਚ ਨਾਲ਼ੇ ਦੀ ਖੁਦਾਈ ਦਾ ਕੰਮ ਚੱਲ ਰਿਹਾ ਹੈ। ਇਸ ਦੌਰਾਨ ਜ਼ਿਆਦਾ ਖੁਦਾਈ ਕਰਨ ਨਾਲ ਨੇੜੇ ਦੀ ਨਿਰਮਾਣ ਅਧੀਨ ਇਮਾਰਤ ਦੀ ਕੰਧ ਡਿੱਗ ਪਈ, ਜਿਸ ਨਾਲ ਮਜ਼ਦੂਰਾਂ ਦੀ ਮੌਤ ਹੋ ਗਈ ਤੇ ਕਈ ਬੁਰੀ ਤਰ੍ਹਾਂ ਜਖ਼ਮੀ ਹੋ ਗਏ।
ਮੌਕੇ ਤੇ ਮੌਜੂਦ ਇੱਕ ਵਿਅਕਤੀ ਨੇ ਦੱਸਿਆ ਕਿ ਦੀਵਾਰ ਡਿੱਗਣ ਕਾਰਣ ਘੱਟ ਤੋਂ ਘੱਟ 12 ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਹੈ।
ਜਾਣਕਾਰੀ ਦੇ ਮੁਤਾਬਕ, ਹਾਦਸਾਗ੍ਰਸਤ ਹੋਏ ਮਜ਼ਦੂਰ ਬਿਹਾਰ ਅਤੇ ਝਾਰਖੰਡ ਦੇ ਦੱਸੇ ਜਾ ਰਹੇ ਹਨ। ਖੁਸ਼ਕਿਸਮਤੀ ਇਹ ਰਹੀ ਕਿ ਲੰਚ ਟਾਇਮ ਹੋਣ ਕਾਰਨ ਜ਼ਿਆਦਾ ਮਜ਼ਦੂਰ ਉੱਥੇ ਮੌਜੂਦ ਨਹੀਂ ਸਨ। ਕੁੱਝ ਲੰਚ ਕਰਨ ਗਏ ਸੇ ਤੇ ਕੁਝ ਨਿਰਮਾਣ ਅਧੀਨ ਇਮਾਰਤ ਦੇ ਕੋਲ ਹੀ ਸਨ। ਖਦਸ਼ਾ ਹੈ ਕਿ ਮ੍ਰਿਤਕਾਂ ਦਾ ਆਂਕੜਾ ਵੱਧ ਸਕਦਾ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।