ਮਹਾਰਾਸ਼ਟਰ ਦੇ ਛਤਰਪਤੀ ਸੰਭਾਜੀਨਗਰ ਵਿੱਚ ਇੱਕ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਜਿਸ ਵਿੱਚ 6 ਲੋਕਾਂ ਦੀ ਮੌਤ ਹੋ ਗਈ ਹੈ। ਇਸ ਹਾਦਸੇ ਦੀ ਜਾਣਕਾਰੀ ਦਿੰਦੇ ਹੋਏ ਅਧਿਕਾਰੀਆਂ ਨੇ ਦੱਸਿਆ ਕਿ ਐਤਵਾਰ ਤੜਕੇ ਛੱਤਰਪਤੀ ਸੰਭਾਜੀਨਗਰ 'ਚ ਦਸਤਾਨੇ ਬਣਾਉਣ ਵਾਲੀ ਫੈਕਟਰੀ 'ਚ ਭਿਆਨਕ ਅੱਗ ਲੱਗ ਗਈ। ਇਸ ਹਾਦਸੇ 'ਚ ਘੱਟੋ-ਘੱਟ ਛੇ ਲੋਕਾਂ ਦੀ ਮੌਤ ਹੋ ਗਈ।
ਸਵੇਰੇ 2.15 ਤੇ ਲੱਗੀ ਅੱਗ
ਫਾਇਰ ਅਫਸਰ ਮੋਹਨ ਮੁੰਗਸੇ ਨੇ ਕਿਹਾ, "ਸਾਨੂੰ ਸਵੇਰੇ 2:15 ਵਜੇ ਇੱਕ ਕਾਲ ਆਈ। ਜਦੋਂ ਅਸੀਂ ਮੌਕੇ 'ਤੇ ਪਹੁੰਚੇ ਤਾਂ ਪੂਰੀ ਫੈਕਟਰੀ ਨੂੰ ਅੱਗ ਲੱਗੀ ਹੋਈ ਸੀ। ਸਥਾਨਕ ਲੋਕਾਂ ਨੇ ਸਾਨੂੰ ਦੱਸਿਆ ਕਿ ਛੇ ਲੋਕ ਅੰਦਰ ਫਸੇ ਹੋਏ ਹਨ। ਸਾਡੇ ਅਧਿਕਾਰੀ "ਅੰਦਰ ਗਏ ਅਤੇ ਛੇ ਲੋਕਾਂ ਦੀਆਂ ਲਾਸ਼ਾਂ ਨੂੰ ਬਰਾਮਦ ਕੀਤਾ ਗਿਆ ਹੈ।
#WATCH | Chhatrapati Sambhajinagar, Maharashtra: Fire breaks out in a factory in the Waluj MIDC area. Operations to douse the fire are underway. Further details awaited. pic.twitter.com/mY9ChJv8n8
— ANI (@ANI) December 30, 2023
ਅੱਗ ਬੁਝਾਉਣ ਦਾ ਕੰਮ ਜਾਰੀ
ਇਸ ਤੋਂ ਪਹਿਲਾਂ ਸਥਾਨਕ ਲੋਕਾਂ ਨੇ ਦਾਅਵਾ ਕੀਤਾ ਸੀ ਕਿ ਇਮਾਰਤ ਦੇ ਅੰਦਰ ਘੱਟੋ-ਘੱਟ ਪੰਜ ਕਰਮਚਾਰੀ ਫਸੇ ਹੋਏ ਹਨ। ਅੱਗ ਬੁਝਾਊ ਵਿਭਾਗ ਦੇ ਅਧਿਕਾਰੀਆਂ ਨੇ ਬਾਅਦ ਵਿੱਚ ਅੱਗ ਦੀ ਘਟਨਾ ਵਿੱਚ ਛੇ ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ। ਇਸ ਦੌਰਾਨ ਅੱਗ ਬੁਝਾਉਣ ਦਾ ਕੰਮ ਜਾਰੀ ਹੈ ਅਤੇ ਅੱਗ ਲੱਗਣ ਦੇ ਸਹੀ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।