menu-icon
Punjabi Story Line
  • Home
  • News
  • National
  • ਰਾਤ 12 ਵਜੇ ਵਿਦਿਆਰਥੀਆਂ ਨੂੰ ਸੰਬੋਧਨ: ਪੇਪਰ ਲੀਕ 'ਤੇ ਸਖ਼ਤ ਕਾਨੂੰਨ ਲਿਆਵੇਗੀ ਸਰਕਾਰ, PM ਮੋਦੀ ਨੇ ਕੀਤਾ ਵੱਡਾ ਐਲਾਨ

ਰਾਤ 12 ਵਜੇ ਵਿਦਿਆਰਥੀਆਂ ਨੂੰ ਸੰਬੋਧਨ: ਪੇਪਰ ਲੀਕ 'ਤੇ ਸਖ਼ਤ ਕਾਨੂੰਨ ਲਿਆਵੇਗੀ ਸਰਕਾਰ, PM ਮੋਦੀ ਨੇ ਕੀਤਾ ਵੱਡਾ ਐਲਾਨ

ਪ੍ਰਧਾਨ ਮੰਤਰੀ ਨੇ ਆਪਣੇ ਸੰਦੇਸ਼ ਵਿੱਚ ਦੱਸਿਆ ਕਿ ਪਿਛਲੇ ਢਾਈ ਮਹੀਨਿਆਂ ਦੌਰਾਨ ਸਰਕਾਰ ਨੇ ਇਸ ਦਿਸ਼ਾ ਵਿੱਚ ਕਈ ਕਦਮ ਚੁੱਕੇ ਹਨ। ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਹ ਪਹਿਲਾਂ ਹੀ ਜੇਲ੍ਹ ਵਿੱਚ ਬੰਦ ਹਨ। ਇਸ ਤੋਂ ਇਲਾਵਾ, ਵਿਦਿਆਰਥੀਆਂ ਦਾ ਇੱਕ ਸਾਲ ਬਰਬਾਦ ਨਾ ਹੋਵੇ, ਇਸ ਲਈ ਬਹੁਤ ਥੋੜ੍ਹੇ ਸਮੇਂ ਵਿੱਚ 22 ਲੱਖ ਵਿਦਿਆਰਥੀਆਂ ਦੀ ਪ੍ਰੀਖਿਆ ਕਰਵਾਈ ਗਈ ਅਤੇ 19 ਜੁਲਾਈ ਨੂੰ ਨਤੀਜੇ ਵੀ ਜਾਰੀ ਕਰ ਦਿੱਤੇ ਗਏ।

Date Updated Last Updated : 24 July 2026, 07:51 AM IST
Share:

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਰਾਤ 12 ਵਜੇ ਵਿਦਿਆਰਥੀਆਂ ਨੂੰ ਇੱਕ ਵੀਡੀਓ ਸੰਦੇਸ਼ ਭੇਜ ਕੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੇਪਰ ਲੀਕ ਦੇ ਮਾਮਲਿਆਂ ਨੂੰ ਰੋਕਣ ਲਈ ਸਰਕਾਰ ਬਹੁਤ ਸਖ਼ਤ ਕਾਨੂੰਨ ਲਿਆਉਣ ਜਾ ਰਹੀ ਹੈ, ਜਿਸ ਵਿੱਚ ਦੋਸ਼ੀਆਂ ਨੂੰ ਕਠੋਰ ਸਜ਼ਾਵਾਂ ਦਾ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਖਰੜੇ 'ਤੇ ਕੈਬਨਿਟ ਵਿੱਚ ਚਰਚਾ ਤੋਂ ਬਾਅਦ ਇਸਨੂੰ ਅਗਲੇ ਹਫ਼ਤੇ ਸੰਸਦ ਵਿੱਚ ਪੇਸ਼ ਕੀਤਾ ਜਾਵੇਗਾ।
ਪ੍ਰਧਾਨ ਮੰਤਰੀ ਨੇ ਐਕਸ 'ਤੇ 2.56 ਮਿੰਟ ਦਾ ਇੱਕ ਵੀਡੀਓ ਸ਼ੇਅਰ ਕਰਦਿਆਂ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਪੇਪਰ ਲੀਕ ਦੀ ਸਮੱਸਿਆ ਨੂੰ ਹਲਕੇ ਵਿੱਚ ਨਹੀਂ ਲਿਆ ਜਾ ਸਕਦਾ, ਕਿਉਂਕਿ ਇਸ ਨਾਲ ਲੱਖਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਭਾਰੀ ਮਾਨਸਿਕ ਤਕਲੀਫ਼ ਝੱਲਣੀ ਪੈਂਦੀ ਹੈ।

ਢਾਈ ਮਹੀਨਿਆਂ ਵਿੱਚ ਸਰਕਾਰ ਨੇ ਕਈ ਕਦਮ ਚੁੱਕੇ

ਪ੍ਰਧਾਨ ਮੰਤਰੀ ਨੇ ਆਪਣੇ ਸੰਦੇਸ਼ ਵਿੱਚ ਦੱਸਿਆ ਕਿ ਪਿਛਲੇ ਢਾਈ ਮਹੀਨਿਆਂ ਦੌਰਾਨ ਸਰਕਾਰ ਨੇ ਇਸ ਦਿਸ਼ਾ ਵਿੱਚ ਕਈ ਕਦਮ ਚੁੱਕੇ ਹਨ। ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਹ ਪਹਿਲਾਂ ਹੀ ਜੇਲ੍ਹ ਵਿੱਚ ਬੰਦ ਹਨ। ਇਸ ਤੋਂ ਇਲਾਵਾ, ਵਿਦਿਆਰਥੀਆਂ ਦਾ ਇੱਕ ਸਾਲ ਬਰਬਾਦ ਨਾ ਹੋਵੇ, ਇਸ ਲਈ ਬਹੁਤ ਥੋੜ੍ਹੇ ਸਮੇਂ ਵਿੱਚ 22 ਲੱਖ ਵਿਦਿਆਰਥੀਆਂ ਦੀ ਪ੍ਰੀਖਿਆ ਕਰਵਾਈ ਗਈ ਅਤੇ 19 ਜੁਲਾਈ ਨੂੰ ਨਤੀਜੇ ਵੀ ਜਾਰੀ ਕਰ ਦਿੱਤੇ ਗਏ।

ਸਰਕਾਰ ਇੰਨਾਂ ਉਪਰਾਲਿਆਂ ਤੱਕ ਸੀਮਿਤ ਨਹੀਂ- ਪੀਐੱਮ

ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਸਰਕਾਰ ਇਨ੍ਹਾਂ ਉਪਰਾਲਿਆਂ ਤੱਕ ਹੀ ਸੀਮਤ ਨਹੀਂ ਰਹੇਗੀ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਵਿਭਾਗਾਂ ਵੱਲੋਂ ਦੇਰ ਰਾਤ ਉਨ੍ਹਾਂ ਨੂੰ ਇੱਕ ਖਰੜਾ ਭੇਜਿਆ ਗਿਆ ਹੈ, ਜਿਸ ਵਿੱਚ ਫਾਸਟ ਟ੍ਰੈਕ ਅਦਾਲਤਾਂ ਸਥਾਪਤ ਕਰਨ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੇ ਪ੍ਰਬੰਧ ਸ਼ਾਮਲ ਹਨ। ਇਸ ਖਰੜੇ 'ਤੇ ਸ਼ੁੱਕਰਵਾਰ ਨੂੰ ਕੈਬਨਿਟ ਮੀਟਿੰਗ ਵਿੱਚ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਮਨਜ਼ੂਰੀ ਮਿਲਣ ਮਗਰੋਂ ਇਸਨੂੰ ਅਗਲੇ ਹਫ਼ਤੇ ਸੰਸਦ ਦੇ ਦੋਵਾਂ ਸਦਨਾਂ ਵਿੱਚ ਪੇਸ਼ ਕਰਕੇ 
ਜਲਦੀ ਤੋਂ ਜਲਦੀ ਪਾਸ ਕਰਵਾਇਆ ਜਾਵੇਗਾ।
ਪ੍ਰਧਾਨ ਮੰਤਰੀ ਮੋਦੀ ਨੇ ਇਸ ਤੋਂ ਪਹਿਲਾਂ ਵੀਰਵਾਰ ਨੂੰ ਹੀ ਪੇਪਰ ਲੀਕ ਦੇ ਮਾਮਲਿਆਂ ਦੀ ਸੁਣਵਾਈ ਲਈ ਫਾਸਟ ਟ੍ਰੈਕ ਅਦਾਲਤਾਂ ਬਣਾਉਣ ਦਾ ਐਲਾਨ ਕੀਤਾ ਸੀ। ਇਹ ਪੂਰਾ ਮਾਮਲਾ 3 ਮਈ ਨੂੰ ਹੋਈ NEET UG ਦੀ ਪ੍ਰੀਖਿਆ ਦੌਰਾਨ ਪੇਪਰ ਲੀਕ ਹੋਣ ਨਾਲ ਜੁੜਿਆ ਹੋਇਆ ਹੈ।

ਜੰਤਰ-ਮੰਤਰ 'ਤੇ ਕਾਕਰੋਚ ਜਨਤਾ ਪਾਰਟੀ ਵੱਲੋਂ ਪ੍ਰਦਰਸ਼ਨ

NEET UG ਪੇਪਰ ਲੀਕ ਦੇ ਖ਼ਿਲਾਫ਼ ਦਿੱਲੀ ਦੇ ਜੰਤਰ-ਮੰਤਰ 'ਤੇ ਕਾਕਰੋਚ ਜਨਤਾ ਪਾਰਟੀ ਵੱਲੋਂ ਪਿਛਲੇ ਇੱਕ ਮਹੀਨੇ ਤੋਂ ਲਗਾਤਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਸਮਾਜ ਸੇਵਿਕਾ ਸੋਨਮ ਵਾਂਗਚੁਕ ਨੇ 26 ਦਿਨਾਂ ਤੱਕ ਅਨਸ਼ਨ ਰੱਖਿਆ, ਜਦੋਂ ਕਿ ਸੰਸਦ ਵਿੱਚ ਵੀ ਵਿਰੋਧੀ ਧਿਰ ਦੇ ਸੰਸਦ ਮੈਂਬਰ ਇਸ ਮੁੱਦੇ 'ਤੇ ਲਗਾਤਾਰ ਹੰਗਾਮਾ ਕਰ ਰਹੇ ਹਨ।
ਇਸ ਮਾਮਲੇ ਦੀ ਜਾਂਚ ਹੁਣ CBI ਦੁਆਰਾ ਕੀਤੀ ਜਾ ਰਹੀ ਹੈ। ਜਾਂਚ ਏਜੰਸੀ ਨੇ ਮਹਾਰਾਸ਼ਟਰ, ਰਾਜਸਥਾਨ, ਦਿੱਲੀ ਸਮੇਤ ਕਈ ਰਾਜਾਂ ਵਿੱਚ ਛਾਪੇਮਾਰੀ ਕਰਕੇ ਪੜਤਾਲ ਕੀਤੀ ਹੈ। ਹੁਣ ਤੱਕ ਕੁੱਲ 13 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਉਮੀਦ ਜਤਾਈ ਜਾ ਰਹੀ ਹੈ ਕਿ CBI ਜਲਦੀ ਹੀ ਇਸ ਕੇਸ ਵਿੱਚ ਚਾਰਜਸ਼ੀਟ ਦਾਇਰ ਕਰ ਸਕਦੀ ਹੈ।

Tags :

Recent News