menu-icon
Punjabi Story Line
  • Home
  • News
  • National
  • ਅੱਤਵਾਦੀ ਪੰਨੂੰ ਦੀ ਧਮਕੀ ਤੋਂ ਬਾਅਦ ਕੈਨੇਡੀਅਨ ਸੁਰੱਖਿਆ ਏਜੰਸੀਆਂ ਹਰਕਤ ਵਿੱਚ, ਏਅਰ ਇੰਡੀਆ ਦੇ ਯਾਤਰੀਆਂ ਤੇ ਤਿੱਖੀ ਨਜ਼ਰ

ਅੱਤਵਾਦੀ ਪੰਨੂੰ ਦੀ ਧਮਕੀ ਤੋਂ ਬਾਅਦ ਕੈਨੇਡੀਅਨ ਸੁਰੱਖਿਆ ਏਜੰਸੀਆਂ ਹਰਕਤ ਵਿੱਚ, ਏਅਰ ਇੰਡੀਆ ਦੇ ਯਾਤਰੀਆਂ ਤੇ ਤਿੱਖੀ ਨਜ਼ਰ

ਸ਼ੁੱਕਰਵਾਰ ਨੂੰ ਟੋਰਾਂਟੋ ਏਅਰਪੋਰਟ 'ਤੇ ਕਰੀਬ 10 ਲੋਕਾਂ ਤੋਂ ਸਖਤੀ ਨਾਲ ਪੁੱਛਗਿੱਛ ਕੀਤੀ ਗਈ ਅਤੇ ਉਨ੍ਹਾਂ ਨੂੰ ਸਿੱਧੇ ਫਲਾਈਟ 'ਚ ਸਵਾਰ ਹੋਣ ਤੋਂ ਰੋਕ ਦਿੱਤਾ ਗਿਆ। ਹਾਲਾਂਕਿ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਉਕਤ ਮੁਲਜ਼ਮਾਂ ਕੋਲੋਂ ਕੀ ਬਰਾਮਦ ਹੋਇਆ ਹੈ। ਸਾਰੇ ਮੁਲਜ਼ਮ ਕੈਨੇਡਾ ਤੋਂ ਏਅਰ ਇੰਡੀਆ ਦੀ ਫਲਾਈਟ ਵਿੱਚ ਸਵਾਰ ਹੋਣ ਜਾ ਰਹੇ ਸਨ।

Date Updated Last Updated : 11 November 2023, 12:18 PM IST
Share:

ਪਾਬੰਦੀਸ਼ੁਦਾ ਜਥੇਬੰਦੀ ਸਿੱਖ ਫਾਰ ਜਸਟਿਸਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਏਅਰ ਇੰਡੀਆ ਦੇ ਜਹਾਜ਼ਾਂ ਨੂੰ ਉਡਾਉਣ ਦੀ ਧਮਕੀ ਤੋਂ ਬਾਅਦ ਕੈਨੇਡੀਅਨ ਸੁਰੱਖਿਆ ਏਜੰਸੀਆਂ ਨੇ ਸੁਰੱਖਿਆ ਵਧਾ ਦਿੱਤੀ ਹੈ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਹੀ ਭਾਰਤ ਨੇ ਇਸ ਧਮਕੀ ਨੂੰ ਲੈ ਕੇ ਕੈਨੇਡਾ ਨਾਲ ਗੱਲ ਕੀਤੀ ਸੀ। ਕੈਨੇਡੀਅਨ ਟਰਾਂਸਪੋਰਟ ਮੰਤਰੀ ਪਾਬਲੋ ਰੌਡਰਿਗਜ਼ ਨੇ ਕਿਹਾ ਕਿ ਪੁਲਿਸ 19 ਨਵੰਬਰ ਨੂੰ ਏਅਰ ਇੰਡੀਆ ਦੀ ਉਡਾਣ 'ਤੇ ਬੰਬ ਦੀ ਧਮਕੀ ਦੀ ਜਾਂਚ ਕਰ ਰਹੀ ਹੈ।

19 ਨਵੰਬਰ ਨੂੰ ਕ੍ਰਿਕਟ ਵਰਲਡ ਕੱਪ ਦਾ ਫਾਈਨਲ ਮੈਚ

ਅੱਤਵਾਦੀ ਪੰਨੂ ਨੇ ਜਾਰੀ ਵੀਡੀਓ 'ਚ ਕਿਹਾ ਹੈ ਕਿ 19 ਨਵੰਬਰ ਨੂੰ ਏਅਰ ਇੰਡੀਆ ਦੇ ਜਹਾਜ਼ਾਂ ਨੂੰ ਵਿਸ਼ਵ ਪੱਧਰ 'ਤੇ ਨਿਸ਼ਾਨਾ ਬਣਾਇਆ ਜਾਵੇਗਾ ਅਤੇ ਉਨ੍ਹਾਂ ਨੂੰ ਉਡਾਣ ਨਹੀਂ ਭਰਨ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਪੰਨੂ ਨੇ 19 ਨਵੰਬਰ ਨੂੰ ਦਿੱਲੀ ਦੇ ਇੰਦਰਾ ਗਾਂਧੀ ਹਵਾਈ ਅੱਡੇ ਨੂੰ ਬੰਦ ਕਰਨ ਦੀ ਧਮਕੀ ਦਿੱਤੀ ਹੈ। ਦੱਸ ਦਈਏ ਕਿ ਇਸ ਦਿਨ ਭਾਰਤ ਵਿੱਚ ਚਲ ਰਹੇ ਕ੍ਰਿਕਟ ਵਰਲਡ ਕੱਪ ਦਾ ਫਾਈਨਲ ਮੈਚ ਹੈ ਅਤੇ ਪਨੂੰ ਨੇ ਆਪਣੀ ਵੀਡੀਓ ਵਿੱਚ ਮੈਚ ਨਾ ਹੋਣ ਦੇਣ ਬਾਰੇ ਵੀ ਧਮਕੀ ਦਿੱਤੀ ਹੈ।

ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਬਣਾਉਂਦਾ ਹੈ ਨਿਸ਼ਾਨਾ

ਇਸ ਤੋਂ ਪਹਿਲਾਂ ਵੀ ਅੱਤਵਾਦੀ ਪੰਨੂ ਨੇ ਭਾਰਤ ਦੇ ਖਿਲਾਫ ਕਈ ਵੀਡੀਓ ਜਾਰੀ ਕਰਕੇ ਭਾਰਤ ਨੂੰ ਵੱਖ-ਵੱਖ ਤਰੀਕਿਆਂ ਨਾਲ ਨਿਸ਼ਾਨਾ ਬਣਾਉਣ ਦੀ ਗੱਲ ਕੀਤੀ ਸੀ। ਪੰਜਾਬ ਪੁਲਿਸ ਦੀ ਜਾਂਚ ਵਿੱਚ ਸਾਹਮਣੇ ਆਇਆ ਸੀ ਕਿ ਪੰਨੂ ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਨਿਸ਼ਾਨਾ ਬਣਾ ਕੇ ਉਨ੍ਹਾਂ ਨੂੰ ਅਮਰੀਕਾ ਲਿਜਾਣ ਦਾ ਝਾਂਸਾ ਦੇ ਕੇ ਖਾਲਿਸਤਾਨੀ ਨਾਅਰੇ ਲਿਖਵਾਉਂਦਾ ਸੀ। ਇਸ ਗੱਲ ਦਾ ਖੁਲਾਸਾ ਪੁਲਿਸ ਵੱਲੋਂ ਜਲੰਧਰ ਤੋਂ ਗ੍ਰਿਫ਼ਤਾਰ ਕੀਤੇ ਗਏ ਦੋ ਮੁਲਜ਼ਮਾਂ ਨੇ ਕੀਤਾ ਹੈ।

Recent News