menu-icon
Punjabi Story Line
  • Home
  • News
  • National
  • ਵੱਡਾ ਹਾਦਸਾ ਟਲਿਆ! ਫੁਕੇਟ-ਦਿੱਲੀ ਉਡਾਣ 'ਤੇ ਗੰਭੀਰ ਗੜਬੜੀ ਨਾਲ ਹੜਕੰਪ,  ਕਈ ਯਾਤਰੀ ਜ਼ਖਮੀ

ਵੱਡਾ ਹਾਦਸਾ ਟਲਿਆ! ਫੁਕੇਟ-ਦਿੱਲੀ ਉਡਾਣ 'ਤੇ ਗੰਭੀਰ ਗੜਬੜੀ ਨਾਲ ਹੜਕੰਪ,  ਕਈ ਯਾਤਰੀ ਜ਼ਖਮੀ

ਫੂਕੇਟ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਇੱਕ ਉਡਾਣ ਵਿੱਚ ਭਾਰੀ ਗੜਬੜੀ ਆਈ, ਜਿਸ ਕਾਰਨ ਕਈ ਯਾਤਰੀ ਜ਼ਖਮੀ ਹੋ ਗਏ। ਇਸ ਗੜਬੜੀ ਤੋਂ ਬਾਅਦ ਮੌਕੇ 'ਤੇ ਐਂਬੂਲੈਂਸਾਂ ਨੂੰ ਬੁਲਾਇਆ ਗਿਆ ਅਤੇ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਹੈ।

Date Updated Last Updated : 04 August 2026, 01:59 PM IST
Share:

ਨਵੀਂ ਦਿੱਲੀ: ਦਿੱਲੀ ਹਵਾਈ ਅੱਡੇ 'ਤੇ ਇੱਕ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਫੂਕੇਟ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਇੱਕ ਉਡਾਣ ਵਿੱਚ ਭਾਰੀ ਗੜਬੜੀ ਆਈ, ਜਿਸ ਕਾਰਨ ਕਈ ਯਾਤਰੀ ਜ਼ਖਮੀ ਹੋ ਗਏ ਅਤੇ ਕਈ ਬੁਰੀ ਤਰ੍ਹਾਂ ਘਬਰਾ ਗਏ। ਇਸ ਗੜਬੜੀ ਤੋਂ ਬਾਅਦ ਮੌਕੇ 'ਤੇ ਐਂਬੂਲੈਂਸਾਂ ਨੂੰ ਬੁਲਾਇਆ ਗਿਆ ਅਤੇ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਹੈ। ਜਹਾਜ਼ ਵਿੱਚ ਸਵਾਰ ਇੱਕ ਯਾਤਰੀ ਨੇ ਦੱਸਿਆ ਕਿ ਜਹਾਜ਼ ਤੇਜ਼ੀ ਨਾਲ ਡਿੱਗਿਆ, ਜਿਸ ਕਾਰਨ ਕਈ ਯਾਤਰੀਆਂ ਨੂੰ ਸੱਟਾਂ ਲੱਗੀਆਂ।

ਛੱਤ ਨਾਲ ਟਕਰਾਏ ਯਾਤਰੀਆਂ ਦੇ ਸਿਰ

ਖੁਸ਼ਕਿਸਮਤੀ ਨਾਲ, ਜਹਾਜ਼ ਸੁਰੱਖਿਅਤ ਉਤਰਿਆ ਅਤੇ ਸਾਰੇ ਯਾਤਰੀ ਸੁਰੱਖਿਅਤ ਹਨ। ਹਾਲਾਂਕਿ ਉਨ੍ਹਾਂ ਨੂੰ ਸੱਟਾਂ ਆਈਆਂ ਹਨ, ਪਰ ਗੰਭੀਰ ਹਾਦਸਾ ਹੋਣ ਤੋਂ ਟਲ ਗਿਆ ਹੈ। ਇਸ ਘਟਨਾ ਤੋਂ ਬਾਅਦ ਯਾਤਰੀ ਹਿੱਲ ਗਏ ਹਨ। ਇੱਕ ਯਾਤਰੀ ਨੇ ਦੱਸਿਆ ਕਿ ਕਿਵੇਂ ਉਡਾਣ ਦੌਰਾਨ ਜਹਾਜ਼ ਅਚਾਨਕ ਹੇਠਾਂ ਆ ਗਿਆ, ਜਿਸ ਕਾਰਨ ਕਈ ਯਾਤਰੀਆਂ ਦੇ ਸਿਰ ਸਿੱਧੇ ਛੱਤ ਨਾਲ ਟਕਰਾ ਗਏ। ਕਈਆਂ ਦੇ ਸਿਰ ਤੇ ਸੱਟ ਲੱਗੀ ਹੈ ਅਤੇ ਸੋਜ ਵੀ ਆ ਗਈ ਹੈ। ਉਡਾਣ ਪੂਰੀ ਤਰ੍ਹਾਂ ਫੁਲ ਸੀ।

ਏਅਰ ਇੰਡੀਆ ਨੇ ਜਾਰੀ ਕੀਤਾ ਬਿਆਨ 

ਇਸ ਘਟਨਾ ਤੋਂ ਬਾਅਦ ਏਅਰ ਇੰਡੀਆ ਨੇ ਬਿਆਨ ਜਾਰੀ ਕੀਤਾ, ਜਿਸ ਵਿੱਚ ਉਨ੍ਹਾਂ ਕਿਹਾ ਕਿ 4 ਅਗਸਤ ਨੂੰ ਫੂਕੇਟ ਤੋਂ ਦਿੱਲੀ ਆ ਰਹੀ ਫਲਾਈਟ AI2379 ਨੂੰ ਉਡਾਣ ਵੇਲੇ ਗੜਬੜੀ ਦਾ ਸਾਹਮਣਾ ਕਰਨਾ ਪਿਆ। ਹਾਲਾਂਕਿ, ਦਿੱਲੀ 'ਚ ਸੁਰੱਖਿਅਤ ਲੈਂਡਿੰਗ ਹੋਈ ਹੈ ਅਤੇ ਸਾਰੇ ਯਾਤਰੀ ਸੁਰੱਖਿਅਤ ਹਨ। ਜਿਨ੍ਹਾਂ ਨੂੰ ਸੱਟਾਂ ਆਈਆਂ ਹਨ, ਉਨ੍ਹਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ ਹੈ। ਹਾਲਾਂਕਿ, ਕਿਸੇ ਦੇ ਵੀ ਗੰਭੀਰ ਰੂਪ 'ਚ ਜਖ਼ਮੀ ਹੋਣ ਦੀ ਖ਼ਬਰ ਨਹੀਂ ਹੈ।

ਯਾਤਰੀਆਂ ਅਤੇ ਚਾਲਕ ਦਲ ਦੀ ਸੁਰੱਖਿਆ ਪਹਿਲਾਂ

ਏਅਰ ਇੰਡੀਆ ਨੇ ਕਿਹਾ ਕਿ ਯਾਤਰੀਆਂ ਅਤੇ ਚਾਲਕ ਦਲ ਦੀ ਸੁਰੱਖਿਆ ਉਸਦੀ ਸਭ ਤੋਂ ਵੱਡੀ ਤਰਜੀਹ ਹੈ। ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ ਅਤੇ ਘਟਨਾ ਦੀ ਜਾਂਚ ਵਿੱਚ ਸਬੰਧਤ ਅਧਿਕਾਰੀਆਂ ਨੂੰ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ।

Recent News