Courtesy: pinterest
ਨਵੀਂ ਦਿੱਲੀ: ਪੇਪਰ ਲੀਕ ਮਾਮਲੇ 'ਚ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਮਗਰੋਂ ਹੁਣ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਈ20 ਦੇ ਮੁੱਦੇ ਨੂੰ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਸਾਨੂੰ ਇੱਕਠੇ ਹੋ ਕੇ ਈ20 ਦੇ ਮੁੱਦੇ ਤੇ ਆਵਾਜ ਚੁੱਕਣੀ ਪਵੇਗੀ। ਇਸਦੇ ਨਾਲ ਹੀ ਆਪ ਨੇਤਾ ਨੇ ਦੱਸਿਆ ਕਿ ਸ਼ਨੀਵਾਰ ਨੂੰ ਦਿੱਲੀ 'ਚ ਟਾਊਨਹਾਲ ਪ੍ਰੋਗਰਾਮ ਦਾ ਆਯੋਜਿਤ ਕੀਤਾ ਜਾਵੇਗਾ।
ਕੇਂਦਰੀ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੇ ਐਕਸ ਅਕਾਉਂਟ 'ਤੇ ਇੱਕ ਵੀਡਿਓ ਸਾਂਝਾ ਕਰਦਿਆਂ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਨੂੰ ਦੇਸ਼ ਦੇ ਨੌਜਵਾਨਾਂ ਅਤੇ ਲੋਕਤੰਤਰ ਲਈ ਇੱਕ ਵੱਡੀ ਜਿੱਤ ਦੱਸਿਆ। ਉਨ੍ਹਾਂ ਕਿਹਾ, "ਧਰਮਿੰਦਰ ਪ੍ਰਧਾਨ ਨੂੰ ਅਸਤੀਫ਼ਾ ਦੇਣਾ ਪਿਆ ਕਿਉਂਕਿ ਦੇਸ਼ ਦੇ ਨੌਜਵਾਨਾਂ ਨੇ ਇੱਕਜੁੱਟ ਹੋ ਕੇ ਆਪਣੀ ਆਵਾਜ਼ ਬੁਲੰਦ ਕੀਤੀ। ਸਾਨੂੰ ਵੀ ਇੱਕਜੁੱਟ ਹੋ ਕੇ E20 ਬਾਰੇ ਆਪਣੀ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ। ਅਸੀਂ ਇਸ ਸ਼ਨੀਵਾਰ ਨੂੰ 'ਨੈਸ਼ਨਲ ਟਾਊਨਹਾਲ ਅਗੇਂਸਟ E20' ਦਾ ਆਯੋਜਨ ਕਰ ਰਹੇ ਹਾਂ। ਤੁਸੀਂ ਇਸ ਮੁੱਦੇ 'ਤੇ ਆਪਣੇ ਵਿਚਾਰ ਸਾਂਝੇ ਕਰਨ ਲਈ ਇਸ ਵਿੱਚ ਸ਼ਾਮਲ ਹੋ ਸਕਦੇ ਹੋ। ਤੁਸੀਂ ਔਨਲਾਈਨ ਵੀ ਹਿੱਸਾ ਲੈ ਸਕਦੇ ਹੋ।"
देश के युवाओं ने एक होकर आवाज़ उठाई तो धर्मेंद्र प्रधान को इस्तीफ़ा देना पड़ा। E20 पर भी हमें एक होकर आवाज़ उठानी पड़ेगी।
— Arvind Kejriwal (@ArvindKejriwal) July 27, 2026
इस शनिवार हम 'नेशनल टाउनहॉल अगेंस्ट E20' आयोजित कर रहे हैं, जिसमें शामिल होकर आप E20 पर अपनी बात रख सकते हैं। आप इसमें ऑनलाइन भी शामिल हो सकते हैं। आप सभी… pic.twitter.com/PacK9aVocX
ਇਸਤੋਂ ਇਲਾਵਾ ਅਰਵਿੰਦ ਕੇਜਰੀਵਾਲ ਨੇ ਇੱਕ ਪ੍ਰੈਸ ਕਾਨਫਰੰਸ 'ਚ ਈ20 ਦੇ ਮੁੱਦੇ ਤੇ ਆਵਾਜ਼ ਚੁੱਕਦਿਆਂ ਅਪੀਲ ਕੀਤੀ ਕਿ ਲੱਗੇ ਹੱਥ ਇਸਦਾ ਵੀ ਹੱਲ ਕਰ ਦਿਓ। ਲੋਕ ਬਹੁਤ ਜ਼ਿਆਦਾ ਪਰੇਸ਼ਾਨ ਹਨ। ਉਨ੍ਹਾਂ ਦੀਆਂ ਗੱਡੀਆਂ ਖ਼ਰਾਬ ਹੋ ਰਹੀਆਂ ਹਨ।
ਅਰਵਿੰਦ ਕੇਜਰੀਵਾਲ ਨੇ ਅੱਗੇ ਕਿਹਾ, "ਦਿੱਲੀ ਅਤੇ ਨੇੜਲੇ ਸ਼ਹਿਰਾਂ ਦੇ ਲੋਕਾਂ ਨੂੰ ਸਵੇਰੇ 11:30 ਵਜੇ ਤੱਕ ਕੰਸਟੀਚਿਊਸ਼ਨ ਕਲੱਬ ਪਹੁੰਚ ਜਾਣਾ ਚਾਹੀਦਾ ਹੈ। ਦਿੱਲੀ ਤੋਂ ਬਾਹਰ ਰਹਿਣ ਵਾਲੇ ਜੋ ਨਿੱਜੀ ਤੌਰ 'ਤੇ ਹਾਜ਼ਰ ਨਹੀਂ ਹੋ ਸਕਦੇ, ਉਨ੍ਹਾਂ ਨੂੰ ਔਨਲਾਈਨ ਸ਼ਾਮਲ ਹੋਣਾ ਚਾਹੀਦਾ ਹੈ। ਅਸੀਂ ਹਜ਼ਾਰਾਂ ਲੋਕਾਂ ਦੇ ਔਨਲਾਈਨ ਸ਼ਾਮਲ ਹੋਣ ਦੀ ਉਮੀਦ ਕਰਦੇ ਹਾਂ। ਜੋ ਹਾਜ਼ਰ ਨਹੀਂ ਹੋ ਸਕਦੇ, ਉਨ੍ਹਾਂ ਨੂੰ 8588833212 'ਤੇ WhatsApp ਸੁਨੇਹਾ ਭੇਜਣਾ ਚਾਹੀਦਾ ਹੈ। ਅਸੀਂ ਸ਼ੁੱਕਰਵਾਰ ਸ਼ਾਮ ਤੱਕ ਇੱਕ ਲਿੰਕ ਭੇਜਾਂਗੇ, ਅਤੇ ਤੁਸੀਂ ਸਾਡੇ ਨਾਲ ਔਨਲਾਈਨ ਜੁੜਨ ਲਈ ਇਸ 'ਤੇ ਕਲਿੱਕ ਕਰ ਸਕਦੇ ਹੋ।"
ਕੇਜਰੀਵਾਲ ਨੇ ਕਿਹਾ, "ਇਸ ਟਾਊਨਹਾਲ ਵਿੱਚ, ਅਸੀਂ ਇਸ ਮਾਮਲੇ ਵਿੱਚ ਦਿਲਚਸਪੀ ਰੱਖਣ ਵਾਲੇ ਸਾਰੇ ਮਾਹਰਾਂ ਦੇ ਨਾਲ-ਨਾਲ ਸਾਰੇ ਪ੍ਰਭਾਵਿਤ ਵਿਅਕਤੀਆਂ - ਜੋ ਇਸ ਮੁੱਦੇ ਤੋਂ ਦੁਖੀ ਹਨ ਅਤੇ ਜਿਨ੍ਹਾਂ ਦੇ ਵਾਹਨ ਟੁੱਟ ਗਏ ਹਨ - ਨੂੰ ਇੱਕ ਪਲੇਟਫਾਰਮ 'ਤੇ ਲਿਆਵਾਂਗੇ। ਅਸੀਂ ਉਨ੍ਹਾਂ ਨੂੰ ਬੋਲਣ ਦਾ ਮੌਕਾ ਦੇਵਾਂਗੇ ਅਤੇ ਸਰਕਾਰ ਨੂੰ E20 ਨੀਤੀ ਵਾਪਸ ਲੈਣ ਲਈ ਮਜਬੂਰ ਕਰਨ ਲਈ ਭਵਿੱਖ ਦੀ ਰਣਨੀਤੀ ਤਿਆਰ ਕਰਾਂਗੇ।"