menu-icon
Punjabi Story Line
  • Home
  • News
  • National
  • ਨਾਂਦੇੜ ਕਤਲ ਕਾਂਡ 'ਚ ਸ਼ਾਮਲ ਬੱਬਰ ਖਾਲਸਾ ਦਾ ਅੱਤਵਾਦੀ ਗ੍ਰਿਫਤਾਰ

ਨਾਂਦੇੜ ਕਤਲ ਕਾਂਡ 'ਚ ਸ਼ਾਮਲ ਬੱਬਰ ਖਾਲਸਾ ਦਾ ਅੱਤਵਾਦੀ ਗ੍ਰਿਫਤਾਰ

ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਜਾਣਕਾਰੀ ਦਿਤੀ ਕਿ ਸਟੇਟ ਸਪੈਸ਼ਲ ਆਪ੍ਰੇਸ਼ਨ ਸੈਲ, ਐਸਏਐਸ ਨਗਰ ਦੀ ਟੀਮ ਨੇ ਇੰਦਰਾ ਗਾਂਧੀ ਅੰਤਰਰਾਸ਼ਟਰੀ  ਹਵਾਈ ਅੱਡੇ, ਨਵੀਂ ਦਿੱਲੀ ਤੋਂ ਇਹ ਗ੍ਰਿਫ਼ਤਾਰੀ ਕੀਤੀ ਹੈ।

Date Updated Last Updated : 08 March 2025, 09:25 PM IST
Share:

ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲ ਰਹੀ ਮੁਹਿੰਮ ਦੌਰਾਨ ਇਕ ਹੋਰ ਵੱਡੀ ਸਫ਼ਲਤਾ ਦਰਜ ਕਰਦਿਆਂ ਪੰਜਾਬ ਪੁਲਿਸ ਨੇ ਨਾਂਦੇੜ ਕਤਲ ਕਾਂਡ ਵਿਚ ਸ਼ਾਮਲ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਕਾਰਕੁੰਨ, ਜਿਸਦੀ ਪਛਾਣ ਸਚਿਨਦੀਪ ਸਿੰਘ ਉਰਫ਼ ਸਚਿਨ ਵਾਸੀ ਪਿੰਡ ਦਿਆਲਪੁਰਾ, ਅਜਨਾਲਾ (ਅੰਮ੍ਰਿਤਸਰ) ਵਜੋਂ ਹੋਈ ਹੈ, ਨੂੰ ਗ੍ਰਿਫ਼ਤਾਰ ਕੀਤਾ ਹੈ।ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਜਾਣਕਾਰੀ ਦਿਤੀ ਕਿ ਸਟੇਟ ਸਪੈਸ਼ਲ ਆਪ੍ਰੇਸ਼ਨ ਸੈਲ, ਐਸਏਐਸ ਨਗਰ ਦੀ ਟੀਮ ਨੇ ਇੰਦਰਾ ਗਾਂਧੀ ਅੰਤਰਰਾਸ਼ਟਰੀ  ਹਵਾਈ ਅੱਡੇ, ਨਵੀਂ ਦਿੱਲੀ ਤੋਂ ਇਹ ਗ੍ਰਿਫ਼ਤਾਰੀ ਕੀਤੀ ਹੈ।

ਹਥਿਆਰ ਵੀ ਹੋਏ ਬਰਾਮਦ 

ਉਨ੍ਹਾਂ ਕਿਹਾ, ‘‘ਗ੍ਰਿਫ਼ਤਾਰੀ ਤੋਂ ਬਚਣ ਦੀ ਕੋਸ਼ਿਸ਼ ਵਿਚ ਦੋਸ਼ੀ ਸਚਿਨਦੀਪ ਥਾਈਲੈਂਡ ਭੱਜ ਗਿਆ ਸੀ। ਪੰਜਾਬ ਪੁਲਿਸ ਦੇ ਰਣਨੀਤਕ ਯਤਨਾਂ ਸਦਕਾ ਉਸ ਨੂੰ ਭਾਰਤ ਵਾਪਸ ਪਰਤਦਿਆਂ ਹੀ ਦਿੱਲੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ।’’ ਇਹ ਕਾਰਵਾਈ, ਪੰਜਾਬ ਪੁਲਿਸ ਵਲੋਂ ਨਾਂਦੇੜ ਕਤਲ ਕੇਸ ਦੇ ਸਬੰਧ ਵਿਚ ਬੀ.ਕੇ.ਆਈ. ਮਾਡਿਊਲ ਦੇ ਦੋ ਕਾਰਕੁਨਾਂ ਜਗਦੀਸ਼ ਸਿੰਘ ਉਰਫ਼ ਜੱਗਾ ਤੇ ਉਸ ਦੇ ਸਾਥੀ ਸ਼ੁਭਦੀਪ ਸਿੰਘ ਉਰਫ਼ ਸ਼ੁਭ ਨੂੰ ਦੋ 32 ਬੋਰ ਪਿਸਤੌਲਾਂ ਅਤੇ ਪੰਜ ਕਾਰਤੂਸਾਂ ਸਮੇਤ ਗ੍ਰਿਫਤਾਰ ਕਰਨ ਤੋਂ, ਦੋ ਹਫ਼ਤਿਆਂ ਤੋਂ ਵੀ ਘੱਟ ਸਮੇਂ ਅੰਦਰ ਅਮਲ ਵਿਚ ਲਿਆਂਦੀ ਗਈ ਹੈ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਸਚਿਨਦੀਪ ਨੇ ਬੀਕੇਆਈ ਦੇ ਅਤਿਵਾਦੀ ਨੈੱਟਵਰਕ ਵਿਚ ਅਹਿਮ ਭੂਮਿਕਾ ਨਿਭਾਈ ਸੀ ਅਤੇ ਉਸ ਨੇ ਪਾਕਿਸਤਾਨ ਆਧਾਰਤ ਅਤਿਵਾਦੀ ਹਰਵਿੰਦਰ ਸਿੰਘ ਰਿੰਦਾ ਤੇ ਅਮਰੀਕਾ ਆਧਾਰਤ ਬੀਕੇਆਈ ਕਾਰਕੁੰਨ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਅਨ ਦੇ ਇਸ਼ਾਰੇ ’ਤੇ ਕੰਮ ਕਰਨ ਵਾਲੇ ਕਾਰਕੁਨਾਂ ਨੂੰ ਸੁਰੱਖਿਅਤ ਪਨਾਹਗਾਹਾਂ, ਲੌਜਿਸਟਿਕਲ ਸਹਾਇਤਾ ਅਤੇ ਵਿੱਤੀ ਮਦਦ ਪ੍ਰਦਾਨ ਕੀਤੀ ਸੀ। ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ ਅਤੇ ਇਸ ਮਾਮਲੇ ਵਿਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।

Recent News