menu-icon
Punjabi Story Line
  • Home
  • News
  • National
  • CJP ਚੀਫ ਅਭਿਜੀਤ ਦੀਪਕੇ ਨੂੰ ਹੋਇਆ ਟਾਈਫਾਈਡ, ਜੰਤਰ-ਮੰਤਰ 'ਚ ਚੱਲ ਰਹੇ ਪ੍ਰਦਰਸ਼ਨ ਵਿੱਚ ਹੋਣਗੇ ਸ਼ਾਮਿਲ?

CJP ਚੀਫ ਅਭਿਜੀਤ ਦੀਪਕੇ ਨੂੰ ਹੋਇਆ ਟਾਈਫਾਈਡ, ਜੰਤਰ-ਮੰਤਰ 'ਚ ਚੱਲ ਰਹੇ ਪ੍ਰਦਰਸ਼ਨ ਵਿੱਚ ਹੋਣਗੇ ਸ਼ਾਮਿਲ?

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ਟਾਈਫਾਈਡ ਦੀ ਚਪੇਟ ਵਿੱਚ ਆ ਗਏ ਹਨ। ਇਸ ਗੱਲ ਦੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ ਤੇ ਇੱਕ ਵੀਡਿਓ ਜਾਰੀ ਕਰ ਦਿੱਤੀ ਤੇ ਕਿਹਾ ਕਿ ਬੀਮਾਰ ਹੋਣ ਦੇ ਬਾਵਜੂਦ ਵੀ ਉਨ੍ਹਾਂ ਦਾ ਧਰਮਿੰਦਰ ਪ੍ਰਧਾਨ ਨੂੰ ਕੁਰਸੀ ਤੋਂ ਥੱਲੇ ਲਾਉਣ ਦਾ ਸੰਘਰਸ਼ ਜਾਰੀ ਰਹੇਗਾ।

Date Updated Last Updated : 25 July 2026, 11:08 AM IST
Share:

ਨਵੀਂ ਦਿੱਲੀ: ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਤੇ NEET ਪੇਪਰ ਲੀਕ ਮਾਮਲੇ ਨੂੰ ਲੈ ਕੇ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਦੇ ਨੇਤਾ ਅਭਿਜੀਤ ਦੀਪਕੇ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਅਭਿਜੀਤ ਦੀਪਕੇ ਟਾਈਫਾਈਡ ਦਾ ਸ਼ਿਕਾਰ ਹੋ ਗਏ ਹਨ। ਇਸ ਗੱਲ ਦੀ ਜਾਣਕਾਰੀ CJP ਚੀਫ ਨੇ ਖੁਦ ਇੱਕ ਵੀਡਿਓ ਜਾਰੀ ਕਰ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਮੈਡੀਕਲ ਜਾਂਚ ਦੌਰਾਨ ਉਨ੍ਹਾਂ ਨੂੰ ਟਾਈਫਾਈਡ ਹੋਣ ਦਾ ਖੁਲਾਸਾ ਹੋਇਆ ਹੈ। ਇਸਦੇ ਨਾਲ ਹੀ ਦੀਪਕੇ ਨੇ ਕਿਹਾ ਕਿ ਭਾਵੇਂ ਉਹ ਬੀਮਾਰ ਪੈ ਗਏ ਹਨ, ਪਰ ਉਨ੍ਹਾਂ ਦਾ ਧਰਮਿੰਦਰ ਪ੍ਰਧਾਨ ਨੂੰ ਅਸਤੀਫਾ ਦਿਵਾਉਣ ਦਾ ਸੰਘਰਸ਼ ਜਾਰੀ ਰਹੇਗਾ।

ਆਪਣੇ ਐਕਸ ਅਕਾਉਂਟ ਤੇ ਵੀਡੀਓ ਜਾਰੀ ਕਰ ਅਭਿਜੀਤ ਦੀਪਕੇ ਨੇ ਕਿਹਾ ਕਿ ਭਾਵੇਂ ਉਹ ਬਿਮਾਰ ਹੋ ਗਏ ਹਨ, ਪਰ ਉਨ੍ਹਾਂ ਦਾ ਸੰਘਰਸ਼ ਰੁਕਣ ਵਾਲਾ ਨਹੀਂ ਹੈ। ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਤੱਕ ਅੰਦੋਲਨ ਜਾਰੀ ਰਹੇਗਾ ਅਤੇ ਉਹ ਆਪਣੀਆਂ ਮੰਗਾਂ ਤੋਂ ਪਿੱਛੇ ਨਹੀਂ ਹਟਣਗੇ।

 

ਸੋਨਮ ਵਾਂਗਚੁਕ ਦੀ ਅਪੀਲ 'ਤੇ ਤੋੜਿਆ ਸੀ ਅਨਸ਼ਨ

ਅਭਿਜੀਤ ਦੀਪਕੇ ਵੀ ਜੰਤਰ-ਮੰਤਰ 'ਤੇ ਨੀਟ ਪੇਪਰ ਲੀਕ ਮਾਮਲੇ ਨੂੰ ਲੈ ਕੇ ਚੱਲ ਰਹੇ ਅਨਿਸ਼ਚਿਤਕਾਲੀਨ ਅਨਸ਼ਨ ਦਾ ਹਿੱਸਾ ਸਨ। ਹਾਲਾਂਕਿ ਸਮਾਜਿਕ ਕਾਰਕੁਨ ਸੋਨਮ ਵਾਂਗਚੁਕ ਦੀ ਅਪੀਲ ਤੋਂ ਬਾਅਦ ਉਨ੍ਹਾਂ ਨੇ ਜੂਸ ਪੀ ਕੇ ਆਪਣਾ ਅਨਸ਼ਨ ਸਮਾਪਤ ਕਰ ਦਿੱਤਾ ਸੀ।

ਇਸ ਤੋਂ ਪਹਿਲਾਂ ਸੋਨਮ ਵਾਂਗਚੁਕ ਨੇ ਵੀ 26 ਦਿਨਾਂ ਦਾ ਭੁੱਖ ਹੜਤਾਲ ਖਤਮ ਕੀਤੀ ਸੀ। ਜੰਤਰ-ਮੰਤਰ 'ਤੇ ਹੋਏ ਪ੍ਰੋਗਰਾਮ ਦੌਰਾਨ ਉਨ੍ਹਾਂ ਦੀ ਪਤਨੀ ਅਤੇ ਸਿੱਖਿਆਵਿਦ ਗੀਤਾਂਜਲੀ ਆਂਗਮੋ ਨੇ ਦੱਸਿਆ ਸੀ ਕਿ ਵਾਂਗਚੁਕ ਨੇ ਸੰਦੇਸ਼ ਭੇਜ ਕੇ ਅਭਿਜੀਤ ਦੀਪਕੇ ਨੂੰ ਅਨਸ਼ਨ ਖਤਮ ਕਰਨ ਦੀ ਬੇਨਤੀ ਕੀਤੀ ਸੀ, ਤਾਂ ਜੋ ਉਹ ਆਪਣੀ ਸਿਹਤ ਦਾ ਧਿਆਨ ਰੱਖਦੇ ਹੋਏ ਅੰਦੋਲਨ ਨੂੰ ਅੱਗੇ ਵਧਾ ਸਕਣ।

ਹੁਣ ਅਨਸ਼ਨ ਖਤਮ ਹੋਣ ਤੋਂ ਕੁਝ ਦਿਨਾਂ ਬਾਅਦ ਅਭਿਜੀਤ ਦੀਪਕੇ ਦੀ ਸਿਹਤ ਵਿਗੜ ਗਈ ਹੈ ਅਤੇ ਉਨ੍ਹਾਂ ਨੂੰ ਟਾਈਫਾਇਡ ਹੋਣ ਦੀ ਪੁਸ਼ਟੀ ਹੋਈ ਹੈ।


ਅੰਦੋਲਨ 36ਵੇਂ ਦਿਨ ਵਿੱਚ ਦਾਖਲ

ਨੀਟ-ਯੂਜੀ ਪ੍ਰੀਖਿਆ ਵਿੱਚ ਕਥਿਤ ਬੇਨਿਯਮੀਆਂ ਅਤੇ ਪੇਪਰ ਲੀਕ ਦੇ ਵਿਰੋਧ ਵਿੱਚ ਜੰਤਰ-ਮੰਤਰ 'ਤੇ ਚੱਲ ਰਿਹਾ CJP ਦਾ ਅਨਿਸ਼ਚਿਤਕਾਲੀਨ ਧਰਨਾ ਹੁਣ 36ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਪ੍ਰਦਰਸ਼ਨਕਾਰੀ ਹੁਣ ਕੇਂਦਰ ਸਰਕਾਰ ਦੇ ਅਗਲੇ ਕਦਮ ਦੀ ਉਡੀਕ ਕਰ ਰਹੇ ਹਨ।

ਸ਼ੁੱਕਰਵਾਰ ਨੂੰ ਕੇਂਦਰੀ ਮੰਤਰੀ ਜੇ.ਪੀ. ਨੱਡਾ ਅਤੇ ਜਿਤੇਂਦਰ ਸਿੰਘ ਨੇ CJP ਦੇ ਪ੍ਰਤੀਨਿਧੀਆਂ ਨਾਲ ਮੁਲਾਕਾਤ ਕੀਤੀ ਸੀ। ਉਨ੍ਹਾਂ ਵੱਲੋਂ ਸਰਕਾਰ ਦਾ ਰੁਖ ਸਪੱਸ਼ਟ ਕਰਨ ਦਾ ਭਰੋਸਾ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਦੀ ਨਜ਼ਰ ਸਰਕਾਰ ਦੇ ਫ਼ੈਸਲੇ 'ਤੇ ਟਿਕੀ ਹੋਈ ਹੈ।

CJP ਨੇ ਦੁਹਰਾਈਆਂ ਆਪਣੀਆਂ ਤਿੰਨ ਮੁੱਖ ਮੰਗਾਂ

ਕਾਕਰੋਚ ਜਨਤਾ ਪਾਰਟੀ ਨੇ ਕਿਹਾ ਹੈ ਕਿ ਉਸ ਦੀਆਂ ਤਿੰਨ ਮੁੱਖ ਮੰਗਾਂ ਅਜੇ ਵੀ ਬਰਕਰਾਰ ਹਨ। ਇਨ੍ਹਾਂ ਵਿੱਚ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦਾ ਅਸਤੀਫ਼ਾ, ਨੀਟ-ਯੂਜੀ ਪੇਪਰ ਲੀਕ ਤੋਂ ਪ੍ਰਭਾਵਿਤ ਵਿਦਿਆਰਥੀਆਂ ਦੇ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦਾ ਮੁਆਵਜ਼ਾ ਅਤੇ ਅੰਦੋਲਨ ਵਿੱਚ ਸ਼ਾਮਲ ਲੋਕਾਂ ਖ਼ਿਲਾਫ਼ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਕਾਰਵਾਈ ਨਾ ਕਰਨ ਦੀ ਮੰਗ ਸ਼ਾਮਲ ਹੈ।

ਸੰਗਠਨ ਦਾ ਕਹਿਣਾ ਹੈ ਕਿ ਜਦੋਂ ਤੱਕ ਪ੍ਰੀਖਿਆ ਪ੍ਰਣਾਲੀ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਨਹੀਂ ਬਣਾਈ ਜਾਂਦੀ, ਉਦੋਂ ਤੱਕ ਇਹ ਅੰਦੋਲਨ ਜਾਰੀ ਰਹੇਗਾ।

ਪੁਲਿਸ ਕਾਰਵਾਈ ਤੋਂ ਬਾਅਦ ਹੋਇਆ ਹੋਰ ਤੇਜ਼ ਅੰਦੋਲਨ

ਜ਼ਿਕਰਯੋਗ ਹੈ ਕਿ ਸੰਸਦ ਮਾਰਚ ਦੌਰਾਨ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਇਸਤੇਮਾਲ ਤੋਂ ਬਾਅਦ ਇਹ ਅੰਦੋਲਨ ਹੋਰ ਤੇਜ਼ ਹੋ ਗਿਆ ਸੀ। ਇਸ ਤੋਂ ਬਾਅਦ ਵੱਖ-ਵੱਖ ਵਿਦਿਆਰਥੀ ਸੰਗਠਨਾਂ ਅਤੇ ਸਮਾਜਿਕ ਕਾਰਕੁਨਾਂ ਨੇ ਵੀ ਪ੍ਰਦਰਸ਼ਨ ਨੂੰ ਸਮਰਥਨ ਦਿੱਤਾ ਅਤੇ ਪ੍ਰੀਖਿਆ ਪ੍ਰਣਾਲੀ ਵਿੱਚ ਸੁਧਾਰ ਦੀ ਮੰਗ ਹੋਰ ਜ਼ੋਰ ਨਾਲ ਉਠਾਈ ਗਈ।

 

Recent News