menu-icon
Punjabi Story Line
  • Home
  • News
  • National
  • ਪੰਜਾਬ-ਕੇਂਦਰ ਚ ਮੁੜ ਤਕਰਾਰ: ਓਲੰਪਿਕ ਮੈਚ ਦੇਖਣ ਪੈਰਿਸ ਜਾਣਾ ਚਾਹੁੰਦੇ ਸੀ ਸੀਐਮ ਮਾਨ, ਕੇਂਦਰ ਨੇ ਦਿੱਤੀ ਇਜਾਜ਼ਤ

ਪੰਜਾਬ-ਕੇਂਦਰ ਚ ਮੁੜ ਤਕਰਾਰ: ਓਲੰਪਿਕ ਮੈਚ ਦੇਖਣ ਪੈਰਿਸ ਜਾਣਾ ਚਾਹੁੰਦੇ ਸੀ ਸੀਐਮ ਮਾਨ, ਕੇਂਦਰ ਨੇ ਦਿੱਤੀ ਇਜਾਜ਼ਤ

ਭਾਰਤੀ ਹਾਕੀ ਟੀਮ ਕੁਆਰਟਰ ਫਾਈਨਲ ਵਿੱਚ ਪਹੁੰਚ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਟੀਮ ਦਾ ਮਨੋਬਲ ਵਧਾਉਣ ਲਈ ਹੀ ਪੈਰਿਸ ਜਾਣਾ ਚਾਹੁੰਦੇ ਸਨ। ਪਰ ਵਿਦੇਸ਼ ਮੰਤਰਾਲੇ ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਇਸ ਤੋਂ ਇਨਕਾਰ ਕਰ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹਾਕੀ ਖਿਡਾਰੀਆਂ ਦਾ ਹੌਸਲਾ ਵਧਾਉਣ ਲਈ ਓਲੰਪਿਕ ਮੈਚਾਂ ਵਿੱਚ ਨਹੀਂ ਜਾ ਸਕਣਗੇ। ਕੇਂਦਰ ਸਰਕਾਰ ਨੇ ਇਸ ਨੂੰ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

Date Updated Last Updated : 03 August 2024, 12:34 PM IST
Share:

ਪੰਜਾਬ ਨਿਊਜ।  ਭਾਰਤੀ ਹਾਕੀ ਟੀਮ ਆਸਟ੍ਰੇਲੀਆ ਨੂੰ ਹਰਾ ਕੇ ਕੁਆਰਟਰ ਫਾਈਨਲ 'ਚ ਪਹੁੰਚ ਗਈ ਹੈ ਅਤੇ ਸੀ.ਐਮ ਮਾਨ ਕੁਆਰਟਰ ਫਾਈਨਲ ਦੇਖਣ ਲਈ ਪੈਰਿਸ ਜਾਣਾ ਚਾਹੁੰਦੇ ਸਨ। ਪਰ ਸੂਤਰਾਂ ਅਨੁਸਾਰ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਦੇ ਦੌਰੇ ਨੂੰ ਕੇਂਦਰ ਨੇ ਮਨਜ਼ੂਰੀ ਨਹੀਂ ਦਿੱਤੀ ਹੈ। ਜਾਣਕਾਰੀ ਅਨੁਸਾਰ ਸੀਐਮ ਮਾਨ ਨੇ 3 ਤੋਂ 9 ਅਗਸਤ ਤੱਕ ਪੈਰਿਸ ਜਾਣਾ ਸੀ ਅਤੇ ਇਸ ਦੇ ਲਈ ਵਿਦੇਸ਼ ਮੰਤਰਾਲੇ ਤੋਂ ਮਨਜ਼ੂਰੀ ਮੰਗੀ ਗਈ ਸੀ। ਹੁਣ ਕੇਂਦਰ ਵੱਲੋਂ ਮੁੱਖ ਮੰਤਰੀ ਦਫ਼ਤਰ ਨੂੰ ਦੱਸਿਆ ਗਿਆ ਕਿ ਇਸ ਯਾਤਰਾ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ।

ਸੁਰੱਖਿਆ ਕਾਰਨਾਂ ਦਾ ਹਵਾਲਾ ਦੇਕੇ ਕੀਤਾ ਇਨਕਾਰ 

ਉੱਚ ਪੱਧਰੀ ਸਿਆਸਤਦਾਨਾਂ ਨੂੰ ਵਿਦੇਸ਼ ਜਾਣ ਲਈ ਵਿਦੇਸ਼ ਮੰਤਰਾਲੇ ਤੋਂ ਇਜਾਜ਼ਤ ਲੈਣੀ ਪੈਂਦੀ ਹੈ ਪਰ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਵਿਦੇਸ਼ ਮੰਤਰਾਲੇ ਨੇ ਸੀਐੱਮ ਮਾਨ ਨੂੰ ਪੈਰਿਸ ਜਾਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਫਿਲਹਾਲ ਓਲੰਪਿਕ ਦੇ ਕਾਰਨ ਪੈਰਿਸ 'ਚ ਸੰਭਾਵਿਤ ਖਤਰਿਆਂ ਦੇ ਮੱਦੇਨਜ਼ਰ ਮੁੱਖ ਮੰਤਰੀ ਦੇ ਦੌਰੇ ਲਈ ਸਖਤ ਸੁਰੱਖਿਆ ਦੀ ਲੋੜ ਹੈ ਪਰ ਇੰਨੇ ਘੱਟ ਸਮੇਂ 'ਚ ਜ਼ੈੱਡ ਪਲੱਸ ਸੁਰੱਖਿਆ ਦਾ ਇੰਤਜ਼ਾਮ ਨਹੀਂ ਕੀਤਾ ਜਾ ਸਕਦਾ।  ਇਸ ਕਾਰਨ ਸੀਐਮ ਮਾਨ ਨੂੰ ਪੈਰਿਸ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ।

Recent News