Courtesy: @diljitdosanjh
11 ਜੂਨ ਨੂੰ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ ਬੈਠਕ ਹੋਣ ਜਾ ਰਹੀ ਹੈ, ਜਿੱਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬਾ ਸਰਕਾਰ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਕੀਤੇ ਗਏ ਕੰਮਾਂ ਅਤੇ ਪ੍ਰਾਪਤੀਆਂ ਦਾ ਰਿਪੋਰਟ ਕਾਰਡ ਪੇਸ਼ ਕਰਨਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੋਣ ਵਾਲੀ ਇਸ ਮਹੱਤਵਪੂਰਨ ਮੀਟਿੰਗ ਵਿੱਚ ਦੇਸ਼ ਦੇ ਕਈ ਰਾਜਾਂ ਦੇ ਮੁੱਖ ਮੰਤਰੀ ਵੀ ਸ਼ਾਮਿਲ ਹੋਣਗੇ ਅਤੇ ਆਪਣੇ-ਆਪਣੇ ਰਾਜਾਂ ਨਾਲ ਸੰਬੰਧਿਤ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦੇਣਗੇ।
ਸਿੱਖਿਆ ਖੇਤਰ ਦੀਆਂ ਪ੍ਰਾਪਤੀਆਂ ਰਹਿਣਗੀਆਂ ਕੇਂਦਰ ਵਿੱਚ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੇ ਗਏ ਸੁਧਾਰਾਂ ਨੂੰ ਖਾਸ ਤੌਰ 'ਤੇ ਉਭਾਰਨਗੇ। ਸਰਕਾਰ ਦਾ ਦਾਅਵਾ ਹੈ ਕਿ ਸਰਕਾਰੀ ਸਕੂਲਾਂ ਦੇ ਢਾਂਚੇ ਵਿੱਚ ਵੱਡੇ ਪੱਧਰ ਤੇ ਸੁਧਾਰ ਕੀਤਾ ਗਿਆ ਹੈ, ਜਿਸਦੇ ਨਤੀਜੇ ਵਜੋਂ ਵੱਡੀ ਸੰਖਿਆ ਵਿੱਚ ਵਿਦਿਆਰਥੀਆਂ ਨੇ ਪ੍ਰਾਈਵੇਟ ਸਕੂਲਾਂ ਦੀ ਥਾਂ ਸਰਕਾਰੀ ਸਕੂਲਾਂ ਨੂੰ ਤਰਜੀਹ ਦਿੱਤੀ ਹੈ।
ਬੈਠਕ ਦੌਰਾਨ ਸਕੂਲ ਆਫ ਐਕਸੀਲੈਂਸ ਦੀ ਸਥਾਪਨਾ, ਸਮਾਰਟ ਸਿੱਖਿਆ ਪ੍ਰਣਾਲੀ ਅਤੇ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਵਧ ਰਹੀ ਸਫਲਤਾ ਦਾ ਵੀ ਜ਼ਿਕਰ ਕੀਤਾ ਜਾ ਸਕਦਾ ਹੈ।
ਸਿੰਚਾਈ ਅਤੇ ਖੇਤੀਬਾੜੀ ਸੁਧਾਰਾਂ 'ਤੇ ਵੀ ਹੋਵੇਗਾ ਫੋਕਸ
ਖੇਤੀਬਾੜੀ ਖੇਤਰ ਵਿੱਚ ਸਰਕਾਰ ਵੱਲੋਂ ਸਿੰਚਾਈ ਪ੍ਰਬੰਧ ਨੂੰ ਮਜ਼ਬੂਤ ਕਰਨ ਲਈ ਕੀਤੇ ਗਏ ਉਪਰਾਲਿਆਂ ਨੂੰ ਵੀ ਉਭਾਰਿਆ ਜਾਵੇਗਾ। ਜਾਣਕਾਰੀ ਅਨੁਸਾਰ ਕਈ ਸਾਲਾਂ ਤੋਂ ਬੰਦ ਜਾਂ ਨਜ਼ਰਅੰਦਾਜ਼ ਕੀਤੀਆਂ ਨਹਿਰਾਂ ਅਤੇ ਪਾਣੀ ਵੰਡ ਪ੍ਰਣਾਲੀਆਂ ਨੂੰ ਮੁੜ ਚਾਲੂ ਕੀਤਾ ਗਿਆ ਹੈ। ਇਸ ਕਾਰਨ ਖੇਤਾਂ ਤੱਕ ਨਹਿਰੀ ਪਾਣੀ ਦੀ ਪਹੁੰਚ ਵਿੱਚ ਵਾਧਾ ਹੋਇਆ ਹੈ ਅਤੇ ਕਿਸਾਨਾਂ ਦੀ ਟਿਊਬਵੈੱਲਾਂ 'ਤੇ ਨਿਰਭਰਤਾ ਘਟਾਉਣ ਵੱਲ ਵੀ ਕਦਮ ਚੁੱਕੇ ਗਏ ਹਨ। ਪੰਜਾਬ ਸਰਕਾਰ ਇਸ ਪਹਿਲ ਨੂੰ ਜਲ ਸੰਭਾਲ ਅਤੇ ਖੇਤੀਬਾੜੀ ਸੁਧਾਰਾਂ ਦੀ ਇੱਕ ਮਹੱਤਵਪੂਰਨ ਮਿਸਾਲ ਵਜੋਂ ਪੇਸ਼ ਕਰਨ ਦੀ ਤਿਆਰੀ ਵਿੱਚ ਹੈ।
ਸਿਹਤ ਸੇਵਾਵਾਂ ਵਿੱਚ ਸੁਧਾਰਾਂ ਦਾ ਵੀ ਹੋਵੇਗਾ ਜ਼ਿਕਰ
ਸਿਹਤ ਖੇਤਰ ਵਿੱਚ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਯੋਜਨਾਵਾਂ ਅਤੇ ਸੁਧਾਰਾਂ ਨੂੰ ਵੀ ਨੀਤੀ ਆਯੋਗ ਦੀ ਬੈਠਕ ਵਿੱਚ ਰੱਖਿਆ ਜਾਵੇਗਾ। ਖ਼ਾਸ ਕਰਕੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨੂੰ ਸਰਕਾਰ ਦੀ ਇੱਕ ਅਹਿਮ ਪ੍ਰਾਪਤੀ ਵਜੋਂ ਪੇਸ਼ ਕੀਤਾ ਜਾ ਸਕਦਾ ਹੈ।
ਸਰਕਾਰੀ ਹਸਪਤਾਲਾਂ ਦੇ ਵਿਕਾਸ ਦੀ ਵੀ ਹੋਵੇਗੀ ਚਰਚਾ
ਇਸ ਦੇ ਨਾਲ ਹੀ ਸਰਕਾਰੀ ਹਸਪਤਾਲਾਂ ਵਿੱਚ ਸਹੂਲਤਾਂ ਦੇ ਵਿਸਥਾਰ, ਲੋਕਾਂ ਤੱਕ ਸਿਹਤ ਸੇਵਾਵਾਂ ਦੀ ਪਹੁੰਚ ਵਧਾਉਣ ਅਤੇ ਮੈਡੀਕਲ ਢਾਂਚੇ ਨੂੰ ਮਜ਼ਬੂਤ ਬਣਾਉਣ ਲਈ ਕੀਤੇ ਗਏ ਕੰਮਾਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ।
ਉਦਯੋਗ ਅਤੇ ਰੋਜ਼ਗਾਰ ਸਿਰਜਣਾ 'ਤੇ ਰਹੇਗਾ ਜ਼ੋਰ
ਸੂਤਰਾਂ ਅਨੁਸਾਰ ਮੁੱਖ ਮੰਤਰੀ ਮਾਨ ਸੂਬੇ ਵਿੱਚ ਨਿਵੇਸ਼ ਖਿੱਚਣ, ਉਦਯੋਗਾਂ ਲਈ ਸੁਵਿਧਾਵਾਂ ਵਧਾਉਣ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਦਾ ਵੀ ਜ਼ਿਕਰ ਕਰ ਸਕਦੇ ਹਨ। ਉਦਯੋਗਿਕ ਵਿਕਾਸ ਨਾਲ ਜੁੜੀਆਂ ਨੀਤੀਆਂ ਅਤੇ ਨਵੇਂ ਨਿਵੇਸ਼ ਪ੍ਰੋਜੈਕਟਾਂ ਨੂੰ ਵੀ ਪੰਜਾਬ ਦੀਆਂ ਉਪਲਬਧੀਆਂ ਵਜੋਂ ਪੇਸ਼ ਕੀਤਾ ਜਾ ਸਕਦਾ ਹੈ।
ਰਾਸ਼ਟਰੀ ਪੱਧਰ 'ਤੇ ਪੰਜਾਬ ਦੀਆਂ ਤਰਜੀਹਾਂ ਪੇਸ਼ ਕਰਨ ਦਾ ਮੌਕਾ
ਮੁੱਖ ਮੰਤਰੀ ਭਗਵੰਤ ਮਾਨ ਲਈ ਇਹ ਬੈਠਕ ਪੰਜਾਬ ਵਿੱਚ ਹੋ ਰਹੇ ਵਿਕਾਸ ਕਾਰਜਾਂ ਅਤੇ ਸਰਕਾਰ ਦੀਆਂ ਭਵਿੱਖੀ ਤਰਜੀਹਾਂ ਨੂੰ ਦੇਸ਼ ਸਾਹਮਣੇ ਰੱਖਣ ਦਾ ਇੱਕ ਅਹਿਮ ਮੌਕਾ ਸਾਬਤ ਹੋ ਸਕਦੀ ਹੈ