menu-icon
Punjabi Story Line
  • Home
  • News
  • National
  •  ਦੇਸ਼ ਦੇ ਕਈ ਸ਼ਹਿਰਾਂ ਵਿੱਚ ਅੱਜ ਵਿਰੋਧ ਪ੍ਰਦਰਸ਼ਨ ਕਰੇਗੀ ਕਾਕਰੋਚ ਜਨਤਾ ਪਾਰਟੀ, ਸੋਨਮ ਵਾਂਗਚੁਕ ਹੋਣਗੇ ਸ਼ਾਮਲ 

 ਦੇਸ਼ ਦੇ ਕਈ ਸ਼ਹਿਰਾਂ ਵਿੱਚ ਅੱਜ ਵਿਰੋਧ ਪ੍ਰਦਰਸ਼ਨ ਕਰੇਗੀ ਕਾਕਰੋਚ ਜਨਤਾ ਪਾਰਟੀ, ਸੋਨਮ ਵਾਂਗਚੁਕ ਹੋਣਗੇ ਸ਼ਾਮਲ 

ਕਾਕਰੋਚ ਜਨਤਾ ਪਾਰਟੀ ਨੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਪਾਰਟੀ ਨੇ ਕਿਹਾ ਹੈ ਕਿ 11 ਜੂਨ ਤੋਂ ਵੱਖ-ਵੱਖ ਸ਼ਹਿਰਾਂ ਵਿੱਚ ਅੰਦੋਲਨ ਚਲਾਇਆ ਜਾਵੇਗਾ।  

Date Updated Last Updated : 11 June 2026, 12:07 PM IST
Share:

ਨਵੀਂ ਦਿੱਲੀ: ਕਾਕਰੋਚ ਜਨਤਾ ਪਾਰਟੀ ਨੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਪਾਰਟੀ ਨੇ ਕਿਹਾ ਹੈ ਕਿ 11 ਜੂਨ ਤੋਂ ਵੱਖ-ਵੱਖ ਸ਼ਹਿਰਾਂ ਵਿੱਚ ਅੰਦੋਲਨ ਚਲਾਇਆ ਜਾਵੇਗਾ।

 

ਕਾਕਰੋਚ ਜਨਤਾ ਪਾਰਟੀ ਨੇ 11 ਜੂਨ ਨੂੰ ਪੁਣੇ ਤੋਂ ਸ਼ੁਰੂ ਹੋਣ ਵਾਲੇ ਦੇਸ਼ ਵਿਆਪੀ ਅੰਦੋਲਨ ਦਾ ਐਲਾਨ ਕੀਤਾ ਅਤੇ ਚੇਤਾਵਨੀ ਦਿੱਤੀ ਕਿ ਜੇਕਰ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਅਸਤੀਫਾ ਨਹੀਂ ਦਿੰਦੇ ਹਨ, ਤਾਂ 20 ਜੂਨ ਤੋਂ ਦਿੱਲੀ ਦੇ ਜੰਤਰ-ਮੰਤਰ 'ਤੇ ਅਣਮਿੱਥੇ ਸਮੇਂ ਲਈ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ।

ਪਾਰਟੀ ਵੱਲੋਂ ਜਾਰੀ ਬਿਆਨ ਅਨੁਸਾਰ ਪੁਣੇ,ਅੰਮ੍ਰਿਤਸਰ, ਲਖਨਊ, ਬੈਂਗਲੁਰੂ, ਜੈਪੁਰ ਅਤੇ ਹੈਦਰਾਬਾਦ ਸਮੇਤ ਕਈ ਸ਼ਹਿਰਾਂ ਵਿੱਚ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਪਾਰਟੀ ਦਾ ਕਹਿਣਾ ਹੈ ਕਿ ਇਹ ਮੁਹਿੰਮ ਸਿੱਖਿਆ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਚਲਾਈ ਜਾ ਰਹੀ ਹੈ।

ਇਸ ਅੰਦੋਲਨ ਦੀ ਸ਼ੁਰੂਆਤ ਮਹਾਰਾਸ਼ਟਰ ਦੇ ਪੁਣੇ ਤੋਂ ਹੋਵੇਗੀ ਅਤੇ ਇਸਤੋਂ ਬਾਅਦ ਬਾਕੀ ਸ਼ਹਿਰਾਂ ਵਿੱਚ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ।

ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਕੀਤੀ ਇੱਕ ਪੋਸਟ ਵਿੱਚ ਦੱਸਿਆ ਕਿ ਜਲਵਾਯੂ ਕਾਰਕੁਨ ਸੋਨਮ ਵਾਂਗਚੁਕ ਵੀਰਵਾਰ ਨੂੰ ਪੁਣੇ ਵਿੱਚ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੋਣਗੇ।

ਪਾਰਟੀ ਨੇ ਕਿਹਾ ਕਿ ਪ੍ਰਧਾਨ ਦੇ ਅਸਤੀਫਾ ਦੇਣ ਤੱਕ ਵਿਰੋਧ ਪ੍ਰਦਰਸ਼ਨ ਜਾਰੀ ਰਹਿਣਗੇ। ਮਾਮਲੇ ਨੂੰ ਰਾਸ਼ਟਰੀ ਮੁੱਦਾ ਦੱਸਦੇ ਹੋਏ, ਪਾਰਟੀ ਨੇ ਜ਼ੋਰ ਦੇ ਕੇ ਕਿਹਾ ਕਿ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਵਾਰ-ਵਾਰ ਅਸਫਲਤਾਵਾਂ ਦੀ ਜ਼ਿੰਮੇਵਾਰੀ ਲੈਣ ਵਿੱਚ ਅਸਫਲ ਰਹੇ ਹਨ।

ਉਹਨਾਂ ਨੇ ਇਹ ਵੀ ਕਿਹਾ ਕਿ ਜੇਕਰ ਪ੍ਰਧਾਨਮੰਤਰੀ ਨਰੇਂਦਰ ਮੋਦੀ ਰੂਸ-ਯੂਕਰੇਨ ਜੰਗ ਰੁਕਵਾਉਣ ਦੀ ਕੋਸ਼ਿਸ਼ ਕਰ ਸਕਦੇ ਹਨ ਤਾਂ ਸਿੱਖਿਆ ਮੰਤਰੀ ਦਾ ਅਸਤੀਫਾ ਸੁਨਿਸ਼ਚਿਤ ਕਰਨਾ ਵੀ ਉਹਨਾਂ ਲਈ ਸੰਭਵ ਹੈ।

ਜ਼ਿਕਰਯੋਗ ਹੈ ਕਿ ਕਾਕਰੋਚ ਜਨਤਾ ਪਾਰਟੀ ਨੇ 6 ਜੂਨ ਨੂੰ ਜੰਤਰ-ਮੰਤਰ 'ਤੇ ਵਿਰੋਧ ਪ੍ਰਦਰਸ਼ਨ ਕੀਤਾ ਸੀ, ਜਿਸ ਵਿੱਚ ਦੇਸ਼ ਵਿੱਚ ਕਥਿਤ ਪੇਪਰ ਲੀਕ ਮਾਮਲਿਆਂ ਨੂੰ ਲੈ ਕੇ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕੀਤੀ ਗਈ ਸੀ।

Recent News