menu-icon
Punjabi Story Line
  • Home
  • News
  • National
  • Corona Alert  - ਕੇਂਦਰ ਨੇ ਜਾਰੀ ਕੀਤੀ ਐਡਵਾਇਜ਼ਰੀ, ਸੂਬਿਆਂ ਨੂੰ ਚੌਕਸੀ ਵਧਾਉਣ ਲਈ ਕਿਹਾ

Corona Alert  - ਕੇਂਦਰ ਨੇ ਜਾਰੀ ਕੀਤੀ ਐਡਵਾਇਜ਼ਰੀ, ਸੂਬਿਆਂ ਨੂੰ ਚੌਕਸੀ ਵਧਾਉਣ ਲਈ ਕਿਹਾ

ਕੋਵਿਡ ਦੇ ਨਵੇਂ ਵੈਰੀਐਂਟ ਦੇ ਨਾਲ ਇੱਕ ਵਾਰ ਮੁੜ ਤੋਂ ਚਿੰਤਾ ਵਧੀ ਹੈ। ਸਿਹਤ ਮੰਤਰਾਲੇ ਨੇ ਪਹਿਲਾਂ ਹੀ ਹਾਲਾਤ ਕਾਬੂ ਵਿੱਚ ਰੱਖਣ ਲਈ ਸਲਾਹ ਜਾਰੀ ਕੀਤੀ ਹੈ। ਸੂਬਿਆਂ ਵਿੱਚ ਟੈਸਟ ਨਿਰੰਤਰ ਰੱਖਣ ਲਈ ਕਿਹਾ ਗਿਆ ਹੈ।  

Date Updated Last Updated : 18 December 2023, 08:23 PM IST
Share:

ਦੁਨੀਆਂ ਦੇ ਕਈ ਦੇਸ਼ਾਂ ਦੇ ਨਾਲ ਨਾਲ ਭਾਰਤ ਵਿੱਚ ਵੀ ਕੋਵਿਡ-19 ਦਾ ਉਪ-ਵਰਗ JN.1 ਪਾਏ ਜਾਣ ਮਗਰੋਂ ਕੇਂਦਰ ਸਰਕਾਰ ਨੇ ਸੂਬਿਆਂ ਨੂੰ ਵੀ ਚੌਕਸ ਕਰ ਦਿੱਤਾ ਹੈ। ਕੇਂਦਰ ਸਰਕਾਰ ਨੇ ਸਾਰੇ ਰਾਜਾਂ ਨੂੰ ਕੋਵਿਡ ਸਥਿਤੀ ਦੀ ਨਿਰੰਤਰ ਨਿਗਰਾਨੀ ਰੱਖਣ ਦੀ ਅਪੀਲ ਕੀਤੀ ਹੈ। ਇਸਤੋਂ ਇਲਾਵਾ ਰਾਜਾਂ ਨੂੰ ਹਰ ਜ਼ਿਲ੍ਹੇ ਵਿੱਚ SARI ਅਤੇ ILI ਮਾਮਲਿਆਂ ਦੀ ਨਿਯਮਤ ਤੌਰ 'ਤੇ ਰਿਪੋਰਟ ਅਤੇ ਨਿਗਰਾਨੀ ਕਰਨੀ ਪਵੇਗੀ। ਕੇਂਦਰੀ ਸਿਹਤ ਮੰਤਰਾਲੇ ਨੇ ਰਾਜਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ RT-PCR ਟੈਸਟਾਂ ਸਮੇਤ ਢੁਕਵੇਂ ਟੈਸਟਾਂ ਨੂੰ ਯਕੀਨੀ ਬਣਾਉਣ ਦੀ ਸਲਾਹ ਦਿੱਤੀ ਹੈ। ਇਸਦੇ ਨਾਲ ਹੀ ਸਰਕਾਰ ਨੇ ਰਾਜਾਂ ਨੂੰ ਜੀਨੋਮ ਸੀਕਵੈਂਸਿੰਗ ਲਈ INSACOG ਪ੍ਰਯੋਗਸ਼ਾਲਾਵਾਂ ਨੂੰ ਸਕਾਰਾਤਮਕ ਨਮੂਨੇ ਭੇਜਣ ਲਈ ਕਿਹਾ ਹੈ। ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਲਿਖੇ ਇੱਕ ਪੱਤਰ ਵਿੱਚ ਕੇਂਦਰੀ ਸਿਹਤ ਸਕੱਤਰ ਸੁਧਾਂਸ਼ ਪੰਤ ਨੇ ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰਾਂ ਵਿਚਕਾਰ ਨਿਰੰਤਰ ਅਤੇ ਸਹਿਯੋਗੀ ਕੰਮ ਦੇ ਕਾਰਨ ਕੋਵਿਡ -19 ਨੂੰ ਕਾਬੂ ਕਰਨ ਵਿੱਚ ਕਾਮਯਾਬ ਹੋਏ ਹਾਂ। ਪੰਤ ਨੇ ਕਿਹਾ ਕਿ ਹਾਲ ਹੀ ਵਿੱਚ, ਕੇਰਲ ਵਰਗੇ ਕੁਝ ਰਾਜਾਂ ਵਿੱਚ ਕੋਵਿਡ -19 ਮਾਮਲਿਆਂ ਦੀ ਗਿਣਤੀ ਵਿੱਚ ਮਾਮੂਲੀ ਵਾਧਾ ਹੋਇਆ ਹੈ। ਭਾਰਤ ਵਿੱਚ ਕੋਵਿਡ ਸਬ-ਵੇਰੀਐਂਟ JN.1 ਦਾ ਪਹਿਲਾ ਕੇਸ 8 ਦਸੰਬਰ ਨੂੰ ਕੇਰਲ ਵਿੱਚ ਪਾਇਆ ਗਿਆ ਸੀ।

ਕਰੋਨਾ ਮਰੀਜ਼ਾਂ ਦੇ ਅੰਕੜੇ 

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ ਅੱਜ ਯਾਨੀ ਸੋਮਵਾਰ ਨੂੰ ਦੇਸ਼ ਵਿੱਚ ਕੋਵਿਡ-19 ਦੇ 335 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ, ਦੇਸ਼ ਵਿੱਚ ਸਰਗਰਮ ਮਾਮਲਿਆਂ ਦੀ ਗਿਣਤੀ 1,701 ਹੋ ਗਈ ਹੈ। ਸਿਹਤ ਮੰਤਰਾਲੇ ਦੇ ਐਤਵਾਰ ਸਵੇਰੇ 8 ਵਜੇ ਤੱਕ ਦੇ ਅੰਕੜਿਆਂ ਅਨੁਸਾਰ, ਭਾਰਤ ਵਿੱਚ ਕੋਵਿਡ -19 ਦੇ ਮਾਮਲੇ ਵੱਧ ਕੇ 4 ਕਰੋੜ 50 ਲੱਖ 4 ਹਜ਼ਾਰ 816 ਹੋ ਗਏ ਹਨ, ਜਦੋਂ ਕਿ ਦੇਸ਼ ਵਿੱਚ ਕਰੋਨਾ ਕਾਰਨ 5 ਲੱਖ 33 ਹਜ਼ਾਰ 316 ਲੋਕਾਂ ਦੀ ਮੌਤ ਹੋ ਗਈ ਹੈ।

Recent News