COVID 19: ਕਰੋਨਾ ਦਾ ਕਹਿਰ, ਗੁਜਰਾਤ ਵਿੱਚ ਸਾਹਮਣੇ ਆਏ 15 ਹੋਰ ਨਵੇਂ ਮਾਮਲੇ

ਦੱਸਿਆ ਜਾ ਰਿਹਾ ਹੈ ਕਿ ਇਹ ਵੇਰੀਐਂਟ ਓਮੀਕਰੋਨ ਕਿਸਮ ਦਾ ਹੈ। ਓਮੀਕਰੋਨ ਵੇਰੀਐਂਟ ਪਹਿਲੀ ਵਾਰ ਅਗਸਤ 2023 ਵਿੱਚ ਪ੍ਰਗਟ ਹੋਇਆ ਸੀ। ਇਸ ਦੇ ਨਾਲ ਹੀ ਸਿਹਤ ਅਧਿਕਾਰੀਆਂ ਨੇ ਲੋਕਾਂ ਨੂੰ ਭਰੋਸਾ ਦਿੱਤਾ ਹੈ ਕਿ ਘਬਰਾਉਣ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਸਾਰੇ ਮਰੀਜ਼ ਹਸਪਤਾਲ ਵਿੱਚ ਦਾਖਲ ਹੋਏ ਬਿਨਾਂ ਘਰ ਵਿੱਚ ਠੀਕ ਹੋ ਰਹੇ ਹਨ।

Share:

ਭਾਰਤ ਵਿੱਚ ਇੱਕ ਵਾਰ ਫਿਰ ਕੋਰੋਨਾ ਦੇ ਮਾਮਲਿਆਂ ਵਿੱਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਤਾਮਿਲਨਾਡੂ, ਮਹਾਰਾਸ਼ਟਰ, ਕਰਨਾਟਕ, ਓਡੀਸ਼ਾ ਤੋਂ ਬਾਅਦ ਹੁਣ ਗੁਜਰਾਤ ਵਿੱਚ ਕੋਰੋਨਾ ਦੇ 15 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਹ ਮਾਮਲੇ ਗੁਜਰਾਤ ਦੇ ਅਹਿਮਦਾਬਾਦ ਤੋਂ ਸਾਹਮਣੇ ਆਏ ਹਨ। ਗੁਜਰਾਤ ਵਿੱਚ ਕੋਰੋਨਾ ਦੇ ਮਰੀਜ਼ਾਂ ਵਿੱਚ ਕੋਰੋਨਾ ਦਾ JN.1 ਰੂਪ ਪਾਇਆ ਗਿਆ ਹੈ। 15 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਵੇਰੀਐਂਟ ਓਮੀਕਰੋਨ ਕਿਸਮ ਦਾ ਹੈ। ਓਮੀਕਰੋਨ ਵੇਰੀਐਂਟ ਪਹਿਲੀ ਵਾਰ ਅਗਸਤ 2023 ਵਿੱਚ ਪ੍ਰਗਟ ਹੋਇਆ ਸੀ। ਇਸ ਦੇ ਨਾਲ ਹੀ ਸਿਹਤ ਅਧਿਕਾਰੀਆਂ ਨੇ ਲੋਕਾਂ ਨੂੰ ਭਰੋਸਾ ਦਿੱਤਾ ਹੈ ਕਿ ਘਬਰਾਉਣ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਸਾਰੇ ਮਰੀਜ਼ ਹਸਪਤਾਲ ਵਿੱਚ ਦਾਖਲ ਹੋਏ ਬਿਨਾਂ ਘਰ ਵਿੱਚ ਠੀਕ ਹੋ ਰਹੇ ਹਨ।

ਕੇਰਲ ਵਿੱਚ ਕੋਰੋਨਾ ਦੇ 182 ਮਾਮਲੇ 

ਕੇਰਲ ਵਿੱਚ ਕੋਰੋਨਾ ਦੇ 182 ਮਾਮਲੇ ਸਾਹਮਣੇ ਆਏ ਹਨ। ਸਿਹਤ ਮੰਤਰੀ ਵੀਨਾ ਜਾਰਜ ਨੇ ਇਹ ਜਾਣਕਾਰੀ ਦਿੱਤੀ ਹੈ। ਇਸ ਦੌਰਾਨ, ਮਹਾਰਾਸ਼ਟਰ ਵਿੱਚ ਕੋਰੋਨਾ ਦੇ 26 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਹੁਣ ਤੱਕ ਕੁੱਲ ਮਾਮਲਿਆਂ ਦੀ ਗਿਣਤੀ 132 ਹੋ ਗਈ ਹੈ। ਦਿੱਲੀ ਵਿੱਚ ਕੋਰੋਨਾ ਦੇ 5 ਨਵੇਂ ਮਾਮਲੇ ਮਿਲੇ ਹਨ, ਜਦੋਂ ਕਿ ਗੁਰੂਗ੍ਰਾਮ ਵਿੱਚ 2 ਮਰੀਜ਼ ਮਿਲੇ ਹਨ। ਹਰਿਆਣਾ ਤੋਂ 4 ਨਵੇਂ ਮਾਮਲੇ ਸਾਹਮਣੇ ਆਏ ਹਨ।

ਦੇਸ਼ ਵਿੱਚ ਇਸ ਸਮੇਂ 257 ਸਰਗਰਮ ਕੋਵਿਡ ਮਾਮਲੇ 

ਚੀਨ, ਥਾਈਲੈਂਡ, ਸਿੰਗਾਪੁਰ ਅਤੇ ਹਾਂਗ ਕਾਂਗ ਵਰਗੇ ਏਸ਼ੀਆਈ ਦੇਸ਼ਾਂ ਵਿੱਚ ਕੋਵਿਡ ਦੇ ਮਾਮਲਿਆਂ ਵਿੱਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ, ਹਾਂਗ ਕਾਂਗ ਵਿੱਚ ਹਾਲ ਹੀ ਵਿੱਚ 30 ਤੋਂ ਵੱਧ ਮੌਤਾਂ ਦਰਜ ਕੀਤੀਆਂ ਗਈਆਂ ਹਨ। ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ, ਦੇਸ਼ ਵਿੱਚ ਇਸ ਸਮੇਂ 257 ਸਰਗਰਮ ਕੋਵਿਡ ਮਾਮਲੇ ਹਨ। ਦੱਸ ਦਈਏ ਕਿ ਸਾਲ 2019 ਵਿੱਚ ਭਾਰਤ ਵਿੱਚ ਕਰੋਨਾ ਨੇ ਆਪਣੇ ਪੈਰ ਪਸਾਰੇ ਸਨ। ਜਿਸ ਨੂੰ ਦੇਖਦੇ ਹੋਏ ਭਾਰਤ ਸਰਕਾਰ ਵੱਲੋਂ ਇਸ ਮਹਾਮਾਰੀ ਨੂੰ ਰੋਕਣ ਲਈ ਲਾਕਡਾਊਨ ਲਗਾਇਆ ਗਿਆ ਸੀ। ਇਹ ਲਾਕਡਾਊਨ ਕਈ ਮਹੀਨੇ ਚੱਲਿਆ ਸੀ। ਜਿਸ ਕਾਰਨ ਲੋਕ ਆਪਣੇ ਹੀ ਘਰਾਂ ਵਿੱਚ ਕੈਦ ਹੋ ਗਏ ਸਨ। ਹਾਲਾਂਕਿ ਹੋਲੀ-ਹੋਲੀ ਇਹ ਮਹਾਮਾਰੀ ਦਾ ਪ੍ਰਕੋਪ ਘੱਟਣ ਨਾਲ ਫਿਰ ਤੋਂ ਹਾਲਾਤ ਪਹਿਲੇ ਦੀ ਤਰ੍ਹਾਂ ਹੋ ਗਏ ਸਨ। 

ਇਹ ਵੀ ਪੜ੍ਹੋ